ਪੰਜਾਬ ਦੇ ਨਵੇਂ ਮੁੱਖ ਚੋਣ ਕਮਿਸ਼ਨਰ ਨੇ ਸੰਭਾਲਿਆ ਅਹੁਦਾ, ਜਾਣੋ ਕੌਣ ਨੇ ਨਵੇਂ CEO
ਪੰਜਾਬ ਨੂੰ ਨਵਾਂ ਮੁੱਖ ਚੋਣ ਅਧਿਕਾਰੀ ਮਿਲਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਕਾਡਰ ਦੇ 2005 ਬੈਚ ਦੇ ਆਈਏਐਸ ਅਧਿਕਾਰੀ ਸਿਬਿਨ ਸੀ ਨੂੰ ਪੰਜਾਬ ਦਾ ਨਵਾਂ ਮੁੱਖ ਚੋਣ ਅਧਿਕਾਰੀ (Chief Electoral Officer (CEO) ਨਿਯੁਕਤ ਕੀਤਾ ਹੈ।
Punjab News : ਪੰਜਾਬ ਨੂੰ ਨਵਾਂ ਮੁੱਖ ਚੋਣ ਅਧਿਕਾਰੀ (Chief Electoral Officer (CEO) ਮਿਲਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਕਾਡਰ ਦੇ 2005 ਬੈਚ ਦੇ ਆਈਏਐਸ ਅਧਿਕਾਰੀ ਸਿਬਿਨ ਸੀ ਨੂੰ ਪੰਜਾਬ ਦਾ ਨਵਾਂ ਮੁੱਖ ਚੋਣ ਅਧਿਕਾਰੀ (Chief Electoral Officer (CEO) ਨਿਯੁਕਤ ਕੀਤਾ ਹੈ। ਉਹ ਤੁਰੰਤ ਪ੍ਰਭਾਵ ਨਾਲ ਐਸ ਕਰੁਣਾ ਰਾਜੂ ਦੀ ਥਾਂ ਪੰਜਾਬ ਦੇ ਸੀਈਓ ਦਾ ਅਹੁੱਦਾ ਸੰਭਾਲਿਆ ਹੈ।
A 2005-batch IAS officer, Sibin C assumed charge as the Chief Electoral Officer (CEO) of Punjab. He has previously served as Additional CEO, Punjab during Vidhan Sabha Elections– 2017 and Lok Sabha Elections— 2019. pic.twitter.com/bYTUQWiVXm
— Government of Punjab (@PunjabGovtIndia) February 16, 2023
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਮੁੜ ਅਹੁਦਾ ਸੰਭਾਲਿਆ
ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਨੂੰ ਹਟਾਉਣ ਦਾ ਫੈਸਲਾ ਵਾਪਸ ਲੈਣ ਤੋਂ ਬਾਅਦ ਅੱਜ ਮਨੀਸ਼ਾ ਗੁਲਾਟੀ ਨੇ ਮੁੜ ਆਪਣਾ ਅਹੁਦਾ ਸੰਭਾਲ ਲਿਆ ਹੈ। ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਕੇ ਆਪਣਾ ਉਹ ਫੈਸਲਾ ਵਾਪਸ ਲੈ ਲਿਆ ਸੀ, ਜਿਸ ਰਾਹੀਂ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਮੁਖੀ ਦੇ ਅਹੁਦੇ ਦੀ ਮਿਆਦ ਵਧਾਈ ਗਈ ਸੀ। ਸਰਕਾਰ ਦਾ ਕਹਿਣਾ ਸੀ ਕਿ ਮਨੀਸ਼ਾ ਗੁਲਾਟੀ ਦੇ ਅਹੁਦੇ ਦੀ ਮਿਆਦ ਵਧਾਈ ਨਹੀਂ ਜਾ ਸਕਦੀ ਹੈ। ਪੰਜਾਬ ਸਰਕਾਰ ਖਿਲਾਫ਼ ਮਨੀਸ਼ਾ ਗੁਲਾਟੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਨੂੰ ਸਮੇਂ ਤੋਂ ਪਹਿਲਾਂ ਹੀ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਉੱਚ ਅਦਾਲਤ ਦਖ਼ਲ ਨਾਲ ਕਮਿਸ਼ਨ ਦੀ ਮੁਖੀ ਦਾ ਅਹੁਦਾ ਬਹਾਲ ਹੋ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ