ਪੜਚੋਲ ਕਰੋ

Sidhu moose wala: ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸਿਆਸਤ 'ਚ ਆਉਣ ਦੇ ਦਿੱਤੇ ਸੰਕੇਤ, ਕਿਹਾ-ਇਨਸਾਫ਼ ਲਈ ਜੇ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਇੱਕ ਬਿਆਨ ਵਿੱਚ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਵਿੱਚ ਕੁਝ ਗਾਇਕ ਅਤੇ ਸੰਗੀਤ ਉਦਯੋਗ ਦੇ ਲੋਕ ਸ਼ਾਮਲ ਹਨ।

Sidhu Moosewala Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਦੇ ਛੇ ਮਹੀਨਿਆਂ ਬਾਅਦ, ਉਸ ਦੇ ਪਿਤਾ ਬਲਕੌਰ ਸਿੰਘ ਨੇ ਐਤਵਾਰ (11 ਨਵੰਬਰ) ਨੂੰ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਰਾਜਨੀਤੀ ਵਿੱਚ ਆਉਣ ਦਾ ਸੰਕੇਤ ਦਿੱਤਾ। ਮਾਨਸਾ ਦੇ ਪਿੰਡ ਮੂਸੇ ਵਿਖੇ ਪੰਜਾਬੀ ਗਾਇਕ ਦੇ ਪ੍ਰਸੰਸਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੁੱਤਰ ਦੀ ਮੌਤ ਨਾਲ ਕੋਈ ਵੀ ਆਗੂ ਨਹੀਂ ਬਣ ਸਕਦਾ ਪਰ ਜੇਕਰ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਆਗੂ ਬਣਨਾ ਪਿਆ ਤਾਂ ਉਹ ਪਿੱਛੇ ਨਹੀਂ ਹਟਣਗੇ।

ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਇਸ ਲਈ ਚਲੇ ਗਏ ਕਿਉਂਕਿ ਕੁਝ ਲੋਕਾਂ ਨੇ ਗੈਂਗਸਟਰਾਂ ਨੂੰ ਗੁੰਮਰਾਹ ਕੀਤਾ ਸੀ ਪਰ ਉਹ ਨਹੀਂ ਚਾਹੁੰਦੇ ਕਿ ਗਲਤ ਸੂਚਨਾ ਦੇ ਆਧਾਰ 'ਤੇ ਪੰਜਾਬ 'ਚ ਹੋਰ ਮਾਵਾਂ ਦੇ ਪੁੱਤ ਮਰਨ। ਮਾਨਸਾ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਸਬੰਧ ਵਿੱਚ ਪੰਜਾਬੀ ਗਾਇਕ ਬੱਬੂ ਮਾਨ ਤੋਂ ਪੁੱਛਗਿੱਛ ਕਰਨ ਤੋਂ ਕੁਝ ਦਿਨ ਬਾਅਦ, ਬਲਕੌਰ ਨੇ ਕਿਹਾ ਕਿ ਸਿੱਧੂ ਦਾ ਮਾਨ ਨਾਲ ਕੋਈ ਮੁੱਦਾ ਨਹੀਂ ਸੀ ਅਤੇ ਇਹ ਸਿਰਫ ਇੱਕ ਸਟੇਜ ਦੀ ਲੜਾਈ ਸੀ। ਜ਼ਿਕਰਯੋਗ ਹੈ ਕਿ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਮਾਨਸਾ ਪੁਲਿਸ ਨੇ ਬੁੱਧਵਾਰ ਨੂੰ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਪੰਜ ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ।

ਬਲਕੌਰ ਨੇ ਬੱਬੂ ਮਾਨ ਬਾਰੇ ਕੀ ਕਿਹਾ?

ਮਾਨਸਾ ਵਿੱਚ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਬਲਕੌਰ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੇ ਆਪਣੀ ਮਿਹਨਤ ਨਾਲ ਘੱਟ ਸਮੇਂ ਵਿੱਚ ਦੁਨੀਆਂ ਵਿੱਚ ਸਾਰੇ ਵੱਡੇ ਮੁਕਾਮ ਹਾਸਲ ਕੀਤੇ ਹਨ। ਬਲਕੌਰ ਨੇ ਕਿਹਾ, “ਮੇਰਾ ਬੇਟਾ ਆਪਣੀ ਯੋਗਤਾ ਨਾਲ ਚੜ੍ਹਨ ਲੱਗਾ, ਜਿਸ ਨਾਲ ਬੱਬੂ ਮਾਨ ਸਮੇਤ ਕਈ ਲੋਕ ਈਰਖਾ ਕਰਨ ਲੱਗੇ। ਮੈਂ ਨਿੱਜੀ ਦੁਸ਼ਮਣੀ ਕਾਰਨ ਬੇਲੋੜਾ ਕਿਸੇ ਦਾ ਨਾਂ ਨਹੀਂ ਲੈ ਰਿਹਾ। ਗਾਇਕਾਂ ਦੇ ਮੁਕਾਬਲੇ ਕਾਰਨ ਮੈਂ ਆਪਣਾ ਪੁੱਤਰ ਗੁਆ ਦਿੱਤਾ। ਇਸ ਸਭ ਦੀ ਸ਼ੁਰੂਆਤ ਦਿੜ੍ਹਬਾ ਦੇ ਇੱਕ ਸ਼ੋਅ ਤੋਂ ਹੋਈ ਅਤੇ ਪੁਲਿਸ ਨੇ ਸਿੱਧੂ ਖਿਲਾਫ ਅਸਲਾ ਐਕਟ ਦਾ ਮਾਮਲਾ ਵੀ ਦਰਜ ਕਰ ਲਿਆ ਭਾਵੇਂ ਕਿ ਉਸ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਸੀ |

ਉਨ੍ਹਾਂ ਕਿਹਾ ਕਿ ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਉਹ ਖੁਦ ਸਿੱਧੂ ਨੂੰ ਆਪਣੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਲੈ ਕੇ ਗਏ ਸਨ ਪਰ ਜਦੋਂ ਉਨ੍ਹਾਂ ਦੇ ਪੁੱਤਰ ਦਾ ਕਤਲ ਹੋਇਆ ਤਾਂ ਉਨ੍ਹਾਂ ਦੇ ਘਰੋਂ ਕੋਈ ਨਹੀਂ ਆਇਆ।

ਬਲਕੌਰ ਨੇ ਮਿਊਜ਼ਿਕ ਇੰਡਸਟਰੀ 'ਤੇ ਦੋਸ਼ ਲਾਇਆ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬਲਕੌਰ ਸਿੰਘ ਨੇ ਆਪਣੇ ਇੱਕ ਬਿਆਨ 'ਚ ਦੋਸ਼ ਲਗਾਇਆ ਸੀ ਕਿ ਉਸ ਦੇ ਪੁੱਤਰ ਦੇ ਕਤਲ 'ਚ ਕੁਝ ਗਾਇਕ ਅਤੇ ਮਿਊਜ਼ਿਕ ਇੰਡਸਟਰੀ ਦੇ ਲੋਕ ਸ਼ਾਮਲ ਹਨ। ਉਸ ਨੇ ਪੁਲੀਸ ਨੂੰ ਇਨ੍ਹਾਂ ਦੇ ਨਾਂ ਦੱਸਣ ਦੀ ਗੱਲ ਕਹੀ ਸੀ। ਹਾਲ ਹੀ ਵਿੱਚ ਉਨ੍ਹਾਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਹੀ ਪੰਜਾਬ ਪੁਲਿਸ ਨੇ ਬੱਬੂ ਮਾਨ ਸਮੇਤ ਤਿੰਨ ਲੋਕਾਂ ਨੂੰ ਪੁੱਛਗਿੱਛ ਲਈ ਸੰਮਨ ਭੇਜੇ ਸਨ।

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਗਾਇਕ ਮਨਕੀਰਤ ਔਲਖ 'ਤੇ ਇਲਜ਼ਾਮ ਲੱਗੇ ਸਨ। ਹਾਲਾਂਕਿ, ਉਸਨੇ ਮੂਸੇਵਾਲਾ ਦੇ ਕਤਲ ਵਿੱਚ ਆਪਣੀ ਸ਼ਮੂਲੀਅਤ ਤੋਂ ਇਨਕਾਰ ਕਰਦਿਆਂ ਇੰਸਟਾਗ੍ਰਾਮ 'ਤੇ ਸਪਸ਼ਟੀਕਰਨ ਦਿੱਤਾ ਸੀ।

ਟਾਪ ਹੈਡਲਾਈਨ

ਮਸਜਿਦ ਜਾਣ ਨੂੰ ਲੈ ਕੇ ਵਿਵਾਦ, ਨਿਹੰਗ ਸਿੰਘ ਵੱਲੋਂ ਮੌਲਵੀ ਨੂੰ ਚੇਤਾਵਨੀ
ਮਸਜਿਦ ਜਾਣ ਨੂੰ ਲੈ ਕੇ ਵਿਵਾਦ, ਨਿਹੰਗ ਸਿੰਘ ਵੱਲੋਂ ਮੌਲਵੀ ਨੂੰ ਚੇਤਾਵਨੀ
Punjab News: ਪੰਜਾਬ ਤੋਂ ਵੱਡੀ ਖਬਰ, CM ਭਗਵੰਤ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਨੋਟਿਸ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, CM ਭਗਵੰਤ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਨੋਟਿਸ, ਜਾਣੋ ਪੂਰਾ ਮਾਮਲਾ...
ਸਕੂਲ ਬੱਸ ਨੇ ਬਾਈਕ ਸਵਾਰ 2 ਵਿਦਿਆਰਥੀਆਂ ਨੂੰ ਦਰੜਿਆ, 50 ਫੁੱਟ ਤੱਕ ਘਸੀਟਿਆ; ਦੋਹਾਂ ਦੀ ਮੌਕੇ 'ਤੇ ਹੀ ਮੌਤ
ਸਕੂਲ ਬੱਸ ਨੇ ਬਾਈਕ ਸਵਾਰ 2 ਵਿਦਿਆਰਥੀਆਂ ਨੂੰ ਦਰੜਿਆ, 50 ਫੁੱਟ ਤੱਕ ਘਸੀਟਿਆ; ਦੋਹਾਂ ਦੀ ਮੌਕੇ 'ਤੇ ਹੀ ਮੌਤ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget