ਪੜਚੋਲ ਕਰੋ
"ਰਾਜਾ ਐਨਾ ਵੀ ਫ਼ਕੀਰ ਨਾ ਚੁਣੋ ਕਿ ਕੋਈ ਵਪਾਰੀ ਜੇਬ 'ਚ ਪਾਈ ਫਿਰੇ", ਸਿੱਧੂ ਦਾ ਮੋਦੀ 'ਤੇ ਹਮਲਾ
ਅੰਮ੍ਰਿਤਸਰ ਤੋਂ ਕਾਂਗਰਸੀ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫੇਰ ਪ੍ਰਧਾਨ ਮੰਤਰੀ ਮੋਦੀ ਤੇ ਨਿਸ਼ਾਨਾ ਸਾਧਿਆ ਹੈ।
ਚੰਡੀਗੜ੍ਹ: ਅੰਮ੍ਰਿਤਸਰ ਤੋਂ ਕਾਂਗਰਸੀ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫੇਰ ਪ੍ਰਧਾਨ ਮੰਤਰੀ ਮੋਦੀ ਤੇ ਨਿਸ਼ਾਨਾ ਸਾਧਿਆ ਹੈ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਅੱਜ 28ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਕਿਸਾਨ ਲਗਾਤਾਰ ਕੌਮੀ ਰਾਜਧਾਨੀ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਵਿਵਾਦਪੂਰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪ੍ਰਦਰਸ਼ਨ ਕਰ ਰਹੇ ਹਨ।
ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਮੋਦੀ ਤੇ ਤਨਜ ਕੱਸਦੇ ਹੋਏ ਟਵੀਟ ਕੀਤਾ ਤੇ ਲਿਖਿਆ,"ਰਾਜਾ ਐਨਾ ਵੀ ਫ਼ਕੀਰ ਨਾ ਚੁਣੋ ਕਿ ਕੋਈ ਵੀ ਵਪਾਰੀ ਉਸ ਨੂੰ ਆਪਣੀ ਜੇਬ 'ਚ ਪਾਈ ਫਿਰੇ।" ਦੱਸ ਦੇਈਏ ਕਿ ਕੇਂਦਰ ਵੱਲੋਂ ਲਿਆਂਦੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਸਿੱਧੂ ਪਹਿਲਾਂ ਵੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਕਰਦੇ ਰਹਿੰਦੇ ਹਨ।
राजा इतना भी फकीर मत चुनो की कोई भी व्यापारी उसे अपनी जेब में रख लेI Punjabi Translation : ਰਾਜਾ ਐਨਾ ਵੀ ਫ਼ਕੀਰ ਨਾ ਚੁਣੋ ਕਿ ਕੋਈ ਵੀ ਵਪਾਰੀ ਉਸਨੂੰ ਆਪਣੀ ਜੇਬ 'ਚ ਪਾਈ ਫਿਰੇ।
— Navjot Singh Sidhu (@sherryontopp) December 23, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਬਾਲੀਵੁੱਡ
ਪੰਜਾਬ
ਪੰਜਾਬ
Advertisement