ਚੰਡੀਗੜ੍ਹ: ਅੰਮ੍ਰਿਤਸਰ ਤੋਂ ਕਾਂਗਰਸੀ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫੇਰ ਪ੍ਰਧਾਨ ਮੰਤਰੀ ਮੋਦੀ ਤੇ ਨਿਸ਼ਾਨਾ ਸਾਧਿਆ ਹੈ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਅੱਜ 28ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਕਿਸਾਨ ਲਗਾਤਾਰ ਕੌਮੀ ਰਾਜਧਾਨੀ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਵਿਵਾਦਪੂਰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪ੍ਰਦਰਸ਼ਨ ਕਰ ਰਹੇ ਹਨ।

ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਮੋਦੀ ਤੇ ਤਨਜ ਕੱਸਦੇ ਹੋਏ ਟਵੀਟ ਕੀਤਾ ਤੇ ਲਿਖਿਆ,"ਰਾਜਾ ਐਨਾ ਵੀ ਫ਼ਕੀਰ ਨਾ ਚੁਣੋ ਕਿ ਕੋਈ ਵੀ ਵਪਾਰੀ ਉਸ ਨੂੰ ਆਪਣੀ ਜੇਬ 'ਚ ਪਾਈ ਫਿਰੇ।" ਦੱਸ ਦੇਈਏ ਕਿ ਕੇਂਦਰ ਵੱਲੋਂ ਲਿਆਂਦੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਸਿੱਧੂ ਪਹਿਲਾਂ ਵੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਕਰਦੇ ਰਹਿੰਦੇ ਹਨ।