ਸਿੱਧੂ ਮੂਸੇਵਾਲਾ ਦੇ ਪੰਜਾਬੀਆਂ ਨੂੰ ਕਿਹਾ 'ਗੱਦਾਰ', ਹਰਜੋਤ ਬੈਂਸ ਬੋਲੇ, ਮਾਨਸਾ ਤੋਂ ਹਾਰ ਕਾਰਨ ਬੁਖਲਾਏ ਮੂਸਵਾਲਾ
Punjab News : ਕਾਂਗਰਸ ਲੀਡਰ ਤੇ ਗਾਇਕ ਸਿੱਧੂ ਮੂਸੇਵਾਲਾ ਨੇ ਚੋਣਾਂ ਵਿੱਚ ਹਾਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ (ਅ੍ਰੰਮਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਖੁੱਲ੍ਹ ਕੇ ਹਮਾਇਤ ਕੀਤੀ ਹੈ।
ਰਵਨੀਤ ਕੌਰ ਦੀ ਰਿਪੋਰਟ
ਚੰਡੀਗੜ੍ਹ: ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਪੰਜਾਬੀਆਂ ਨੂੰ ਗੱਦਾਰ ਕਹਿਣ ਵਾਲੀ ਟਿੱਪਣੀ 'ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਟਵੀਟ ਕਰਕੇ ਇਸ ਨੂੰ ਸ਼ਰਮਨਾਕ ਦੱਸਿਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਹੈ ਕਿ ਸਾਡੇ ਗੁਰੂ ਸਾਹਿਬ ਨੇ ਸਿਖਾਇਆ ਹੈ ਕਿ ਨਿਮਰਤਾ ਸਭ ਤੋਂ ਵੱਡਾ ਗੁਣ ਹੈ। ਹਾਰ ਨੂੰ ਆਤਮ ਨਿਰੀਖਣ ਦੇ ਸਬਕ ਵਜੋਂ ਲੈਣਾ ਚਾਹੀਦਾ ਹੈ।
Our Guru Sahib has taught that humbleness is the greatest virtue.
— Harjot Singh Bains (@harjotbains) April 12, 2022
Defeat should be taken as lesson of Introspection.
But @iSidhuMooseWala seems to have lost his mind in arrogance. People of Punjab have voted from their hearts, calling the voice of people Gaddar is shameful.
ਉਨ੍ਹਾਂ ਨੇ ਤਨਜ਼ ਕੱਸਦੇ ਹੋਏ ਕਿਹਾ ਕਿ ਲੱਗਦਾ ਹੈ ਕਿ ਉਨ੍ਹਾਂ ਨੂੰ ਮਾਨਸਾ ਤੋਂ ਹੋਈ ਹਾਰ ਬਰਦਾਸ਼ ਨਹੀਂ ਹੋ ਰਹੀ। ਇਸ ਤਰ੍ਹਾਂ ਦੀਆਂ ਗੱਲਾਂ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਦਿਲੋਂ ਵੋਟਾਂ ਪਾਈਆਂ ਹਨ ਪਰ ਲੋਕਾਂ ਨੂੰ ਗੱਦਾਰ ਦੱਸ ਰਹੇ ਹਨ ਜੋ ਕਿ ਬਹੁਤ ਸ਼ਰਮਨਾਕ ਗੱਲ ਹੈ।
ਜ਼ਿਕਰਯੋਗ ਹੈ ਕਿ ਕਾਂਗਰਸ ਲੀਡਰ ਤੇ ਗਾਇਕ ਸਿੱਧੂ ਮੂਸੇਵਾਲਾ ਨੇ ਚੋਣਾਂ ਵਿੱਚ ਹਾਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ (ਅ੍ਰੰਮਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਖੁੱਲ੍ਹ ਕੇ ਹਮਾਇਤ ਕੀਤੀ ਹੈ। ਸਿੱਧੂ ਮੂਸੇਵਾਲਾ ਨੇ ਵਿਧਾਨ ਸਭਾ ਚੋਣਾਂ ਵਿੱਚ ਸਿਮਰਨਜੀਤ ਸਿੰਘ ਮਾਨ ਨੂੰ ਹਰਾਉਣ ਵਾਲਿਆਂ ਨੂੰ ਗੱਦਾਰ ਕਿਹਾ ਹੈ।
ਕਾਂਗਰਸੀ ਲੀਡਰ ਸਿੱਧੂ ਮੂਸੇਵਾਲਾ ਨੇ ਆਪਣੇ ਨਵੇਂ ਗੀਤ ਵਿੱਚ ਪੰਜਾਬ ਦੇ ਉਨ੍ਹਾਂ ਲੋਕਾਂ ਨੂੰ ਗੱਦਾਰ ਕਿਹਾ ਹੈ ਜਿਨ੍ਹਾਂ ਨੇ ਚੋਣਾਂ ਵਿੱਚ ਸਿਮਰਨਜੀਤ ਸਿੰਘ ਮਾਨ ਨੂੰ ਵੀ ਹਰਾ ਦਿੱਤਾ। ਸਿੱਧੂ ਮੂਸੇਵਾਲਾ ਨੇ ਕਿਹਾ ਹੈ ਕਿ ਖਾਲਿਸਤਾਨੀ ਪੱਖੀ ਲੀਡਰ ਸਿਮਰਨਜੀਤ ਸਿੰਘ ਮਾਨ ਨੂੰ ਹਰਾਉਣ ਵਾਲੇ ਪੰਜਾਬ ਦੇ ਲੋਕ ਗੱਦਾਰ ਹਨ।