ਚੰਡੀਗੜ੍ਹ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਨਵਾਂ ਮੰਤਰਾਲਾ ਨਹੀਂ ਸਾਂਭਿਆ। ਅੱਜ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਸੌਂਪੇ ਬਿਜਲੀ ਮੰਤਰਾਲੇ ਦਾ ਚਾਰਜ ਸੰਭਾਲਣਾ ਸੀ ਪਰ ਉਨ੍ਹਾਂ ਅਜਿਹਾ ਨਹੀਂ ਕੀਤਾ। ਕੱਲ੍ਹ ਕਾਂਗਰਸ ਦੀ ਬੈਠਕ ਵਿੱਚ ਸਿੱਧੂ ਤੋਂ ਦੋਵੇਂ ਵਿਭਾਗ ਖੋਹ ਲਏ ਗਏ। ਹੁਣ ਉਨ੍ਹਾਂ ਕੋਲ ਬਿਜਲੀ ਤੇ ਨਵਿਆਉਣਯੋਗ ਊਰਜਾ ਵਿਭਾਗ ਹੈ।


ਦੱਸ ਦੇਈਏ ਇਸ ਤੋਂ ਪਹਿਲਾਂ ਸਿੱਧੂ ਸਥਾਨਕ ਸਰਕਾਰਾਂ ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸਨ। ਸਿੱਧੂ ਦਾ ਸਥਾਨਕ ਸਰਕਾਰਾਂ ਵਿਭਾਗ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਬ੍ਰਹਮ ਮੁਹਿੰਦਰਾ ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੀ ਵਾਗਡੋਰ ਚਰਨਜੀਤ ਸਿੰਘ ਚੰਨੀ ਨੂੰ ਸੌਂਪ ਦਿੱਤੀ ਗਈ ਹੈ।

ਇਸ ਤੋਂ ਸਪਸ਼ਟ ਹੈ ਕਿ ਨਵਜੋਤ ਸਿੱਧੂ ਨੇ ਇਸ ਨਵੇਂ ਅਹੁਦੇ ਨੂੰ ਖਿੜੇ ਮੱਥੇ ਨਹੀਂ ਸਵੀਕਾਰਿਆ। ਉਂਝ ਕੱਲ੍ਹ ਉਨ੍ਹਾਂ ਚੇਤਾਵਨੀ ਦਿੱਤੀ ਸੀ ਕਿ ਜੇ ਉਨ੍ਹਾਂ ਦਾ ਵਿਭਾਗ ਬਦਲਿਆ ਗਿਆ ਤਾਂ ਉਹ ਵੀ ਆਪਣਾ ਫੈਸਲਾ ਸੁਣਾ ਦੇਣਗੇ।