ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਾਲੇ ਤਕਰਾਰ ਲਗਾਤਾਰ ਜਾਰੀ ਹੈ।ਸਿੱਧੂ ਅੱਜ ਕੱਲ੍ਹ ਕੈਪਟਨ ਅਮਰਿੰਦਰ ਸਿੰਘ ਤੇ ਸਿੱਧਾ ਵਾਰ ਕਰਦੇ ਨਜ਼ਰ ਆਉਂਦੇ ਹਨ।ਸਿੱਧੂ ਨੇ ਅੱਜ ਇੱਕ ਵਾਰ ਫੇਰ ਕੈਪਟਨ ਤੇ ਤਿੱਖਾ ਹਮਲਾ ਕਰਦੇ ਹੋਏ ਮੁੱਖ ਮੰਤਰੀ ਨੂੰ ਨਾਕਾਬਲ ਕਿਹਾ ਹੈ।


ਸਿੱਧੂ ਨੇ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ,"ਅਫ਼ਸੋਸ !! ਗ੍ਰਹਿ ਮੰਤਰੀ ਦੀ ਨਾਕਾਬਲੀਅਤ ਕਰਕੇ ਸਰਕਾਰ ਹਾਈਕੋਰਟ ਦੇ ਉਹ ਹੁਕਮ ਮੰਨਣ ਲਈ ਮਜ਼ਬੂਰ ਹੈ, ਜਿਸਦੇ ਵਿਰੋਧ 'ਚ ਪੰਜਾਬ ਦੇ ਲੋਕ ਖੜ੍ਹੇ ਹਨ। ਨਵੀਂ ਸਿਟ (SIT) ਨੂੰ 6 ਮਹੀਨੇ ਹੋਰ ਦੇਣ ਦਾ ਮਤਲਬ ਸਰਕਾਰ ਦੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਬਦਕਿਸਮਤੀ ਨਾਲ ਆਉਣ ਵਾਲੀਆਂ ਚੋਣਾਂ ਦੀ ਆਚਾਰ ਸੰਹਿਤਾ ਲਾਗੂ ਹੋਣ ਤੱਕ ਹੋਰ ਲਟਕਾਉਣਾ ਹੈ I ਇਨਸਾਫ਼ ਵਿੱਚ ਜਾਣ-ਬੁੱਝ ਕੇ ਦੇਰੀ ਲੋਕਮਤ ਨਾਲ ਵਿਸ਼ਵਾਸ਼ਘਾਤ ਹੈ। 6 ਸਾਲਾਂ ਦੌਰਾਨ ਕਈ ਜਾਂਚ ਕਮਿਸ਼ਨ ਤੇ ਸਿਟਾਂ (SITs) ਬਨਣ ਕਰਕੇ ਸਬੂਤ ਕਮਜ਼ੋਰ ਹੋ ਗਏ ਹਨ ਤੇ ਇੱਕੋ ਦੋਸ਼ ਬਾਰੇ ਵਾਰ-ਵਾਰ ਪੜਤਾਲ ਹੋਣ ਕਾਰਨ ਦੋਸ਼ੀ ਆਪਣਾ ਬਚਾਅ ਮਜ਼ਬੂਤ ਕਰਨ ਲਈ ਹੋਰ ਸਿਆਣੇ ਹੋ ਗਏ ਹਨ।"


 


 



 


ਸਿੱਧੂ ਦੇ ਤਿੱਖੇ ਬਿਆਨਾਂ ਤੋਂ ਕਾਂਗਰਸੀ ਲੀਡਰ ਵੀ ਤੰਗ ਹਨ ਅਤੇ ਉਨ੍ਹਾਂ ਸਿੱਧੂ ਖਿਲਾਫ ਕਾਰਵਾਈ ਦੀ ਮੰਗ ਵੀ ਕੀਤੀ ਹੈ।ਕਾਂਗਰਸੀ ਲੀਡਰ ਪੰਜਾਬ ਇੰਨਚਾਰਜ ਹਰੀਸ਼ ਰਾਵਤ ਨੂੰ ਸਿੱਧੂ ਦੇ ਬਿਆਨਾਂ ਦੇ ਕਾਰਵਾਈ ਕਰਨ ਲਈ ਇੱਕ ਰਿਪੋਰਟ ਤਿਆਰ ਕਰਕੇ ਦੇਣਗੇ।ਜਿਸ ਵਿੱਚ ਸਿੱਧੂ ਦੇ ਬਿਆਨ ਅਤੇ ਟਵੀਟ ਸ਼ਾਮਲ ਹੋਣਗੇ।ਕਾਂਗਰਸੀ ਲੀਡਰਾਂ ਦਾ ਕਹਿਣਾ ਹੈ ਕਿ ਸਿੱਧੂ ਦੇ ਬਿਆਨਾਂ ਨਾਲ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਨੁਕਸਾਨ ਝੱਲਣਾ ਪੈ ਸਕਦਾ ਹੈ।


 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ