ਪੜਚੋਲ ਕਰੋ

ਬਠਿੰਡਾ ਤੋਂ ਚੋਣ ਲੜਨ ਲਈ ਸਿੱਧੂ ਦਾ ਜਵਾਬ

ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਨੇ ਚੰਡੀਗੜ੍ਹ ਸੀਟ ਲਈ ਟਿਕਟ ਮੰਗੀ ਸੀ ਪਰ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ। ਇਸ ਗੱਲ 'ਤੇ ਉਨ੍ਹਾਂ ਨੂੰ ਕੋਈ ਪਛਤਾਵਾ ਨਹੀਂ ਪਰ ਅਸੀਂ ਚੰਡੀਗੜ੍ਹ ਜਾਂ ਅੰਮ੍ਰਿਤਸਰ ਸੀਟ ਤੋਂ ਹੀ ਚੋਣ ਲੜ ਸਕਦੇ ਸੀ ਕਿਉਂਕਿ ਇਹ ਹਲਕੇ ਸਾਡੇ ਆਪਣੇ ਹਨ। ਜੇ ਕੋਈ ਸਾਨੂੰ ਕਹੇ ਕਿ ਬਠਿੰਡਾ ਤੋਂ ਜਾ ਕੇ ਚੋਣ ਲੜੋ ਤਾਂ ਅਸੀਂ ਦੋਵੇਂ ਉੱਥੋਂ ਦੇ ਲੋਕਾਂ ਨਾਲ ਨਿਆਂ ਨਹੀਂ ਕਰ ਸਕਦੇ।

ਨਵੀਂ ਦਿੱਲੀ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣਾਂ ਲਈ ਸਾਫ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਸਿਰਫ ਉੱਥੋਂ ਹੀ ਚੋਣਾਂ ਲੜਨਗੇ, ਜਿੱਥੋਂ ਦੇ ਵੋਟਰਾਂ ਨਾਲ ਉਹ ਨਿਆਂ ਕਰ ਸਕਦੇ ਹੋਣ। ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਨੇ ਚੰਡੀਗੜ੍ਹ ਸੀਟ ਲਈ ਟਿਕਟ ਮੰਗੀ ਸੀ ਪਰ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ। ਇਸ ਗੱਲ 'ਤੇ ਉਨ੍ਹਾਂ ਨੂੰ ਕੋਈ ਪਛਤਾਵਾ ਨਹੀਂ ਪਰ ਅਸੀਂ ਚੰਡੀਗੜ੍ਹ ਜਾਂ ਅੰਮ੍ਰਿਤਸਰ ਸੀਟ ਤੋਂ ਹੀ ਚੋਣ ਲੜ ਸਕਦੇ ਸੀ ਕਿਉਂਕਿ ਇਹ ਹਲਕੇ ਸਾਡੇ ਆਪਣੇ ਹਨ। ਜੇ ਕੋਈ ਸਾਨੂੰ ਕਹੇ ਕਿ ਬਠਿੰਡਾ ਤੋਂ ਜਾ ਕੇ ਚੋਣ ਲੜੋ ਤਾਂ ਅਸੀਂ ਦੋਵੇਂ ਉੱਥੋਂ ਦੇ ਲੋਕਾਂ ਨਾਲ ਨਿਆਂ ਨਹੀਂ ਕਰ ਸਕਦੇ। ਦਿੱਲੀ ਵਿੱਚ ਕਾਂਗਰਸ ਦੇ ਮੁੱਖ ਦਫ਼ਤਰ ਤੋਂ ਮੀਡੀਆ ਨਾਲ ਗੱਲਬਾਤ ਦੌਰਾਨ ਸਿੱਧੂ ਨੇ ਸਪਸ਼ਟ ਕੀਤਾ ਕਿ ਚੰਡੀਗੜ੍ਹ ਸੀਟ ਪਹਿਲਾਂ ਹੀ ਪਵਨ ਬਾਂਸਲ ਨੂੰ ਦਿੱਤੀ ਜਾ ਚੁੱਕੀ ਹੈ ਤੇ ਅੰਮ੍ਰਿਤਸਰ ਸੀਟ ਤੋਂ ਮੌਜੂਦਾ ਐਮਪੀ ਗੁਰਜੀਤ ਔਜਲਾ ਖੜ੍ਹੇ ਹਨ। ਅਸੀਂ ਦੋਵੇਂ ਉਹੀ ਕਰਾਂਗੇ ਜੋ ਪਾਰਟੀ ਕਹੇਗੀ ਪਰ ਅਸੀਂ ਸਿਰਫ ਉੱਥੋਂ ਹੀ ਚੋਣ ਲੜਾਂਗੇ ਜਿੱਥੋਂ ਦੇ ਵੋਟਰਾਂ ਨਾਲ ਨਿਆਂ ਕਰ ਸਕਦੇ ਹਾਂ। ਇਸ ਤੋਂ ਇਲਾਵਾ ਸਿੱਧੂ ਨੇ ਕਰਤਾਰਪੁਰ ਲਾਂਘੇ ਸਬੰਧੀ ਕਿਹਾ ਕਿ ਇਸ ਮੁੱਦੇ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਤਾੜੀ ਦੋ ਹੱਥਾਂ ਨਾਲ ਹੀ ਵੱਜਦੀ ਹੈ। ਪਾਕਿਸਤਾਨ ਵਾਲੇ ਪਾਸਿਓਂ ਲਾਂਘੇ ਦਾ 50 ਫੀਸਦੀ ਕੰਮ ਮੁਕੰਮਲ ਹੋ ਚੁੱਕਿਆ ਹੈ। ਭਾਰਤ ਨੇ ਵੀ ਜ਼ਮੀਨ ਐਕੁਆਇਰ ਕਰ ਲਈ ਹੈ। ਸਿੱਧੂ ਨੇ ਇਸ਼ਾਰਾ ਕੀਤਾ ਕਿ ਦੋਵਾਂ ਮੁਲਕਾਂ ਨੂੰ ਮਿਲ ਕੇ ਚੱਲਣਾ ਚਾਹੀਦਾ ਹੈ। ਸਿੱਧੂ ਦੇ ਬਿਆਨ ਤੋਂ ਸਾਫ ਹੈ ਕਿ ਉਹ ਜਾਂ ਉਨ੍ਹਾਂ ਦੀ ਪਤਨੀ ਬਠਿੰਡਾ ਤੋਂ ਚੋਣ ਨਹੀਂ ਲੜਨਗੇ। ਦੱਸ ਦੇਈਏ ਇਸ ਸੀਟ ਤੋਂ ਅਕਾਲੀ ਦਲ ਨੇ ਵੀ ਹਾਲੇ ਕੋਈ ਉਮੀਦਵਾਰ ਨਹੀਂ ਐਲਾਨਿਆ। ਕਿਆਸ ਹਨ ਨੇ ਪਰਕਾਸ਼ ਸਿੰਘ ਬਾਦਲ ਬਠਿੰਡਾ ਤੋਂ ਚੋਣ ਲੜ ਸਕਦੇ ਹਨ। ਕਾਂਗਰਸ ਲੀਡਰ ਵੀ ਉਮੀਦਵਾਰ ਐਲਾਨੇ ਜਾਣ ਦੀ ਉਡੀਕ ਕਰ ਰਹੇ ਹਨ ਪਰ ਸਿੱਧੂ ਨੇ ਆਪਣੀ ਤਸਵੀਰ ਸਾਫ ਕਰ ਦਿੱਤੀ ਹੈ।

ਟਾਪ ਹੈਡਲਾਈਨ

ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget