ਪੜਚੋਲ ਕਰੋ

Navjot Sidhu Update: ਹਾਈਕਮਾਨ ਨੇ ਲੱਭਿਆ ਕੈਪਟਨ ਤੇ ਸਿੱਧੂ ਵਿਚਾਲੇ ਸੁਲ੍ਹਾ ਦਾ ਫਾਰਮੂਲਾ, ਦੋਵਾਂ ਲੀਡਰਾਂ ਨੂੰ ਮਿਲਣਗੇ ਇਹ ਅਹਿਮ ਅਹੁੱਦੇ

ਹਰੀਸ਼ ਰਾਵਤ ਨੇ ਕਿਹਾ ਹੈ ਕਿ ਅਮਰਿੰਦਰ ਤੇ ਸਿੱਧੂ ਦਰਮਿਆਨ ਹੋਏ ਵਿਵਾਦ ਨੂੰ ਜਲਦੀ ਹੀ ਸੁਲਝਾ ਲਿਆ ਜਾਵੇਗਾ। ਰਾਵਤ ਨੇ ਇਹ ਵੀ ਦੱਸਿਆ ਕਿ ਇਸ ਵੱਡੀ ਤਬਦੀਲੀ ਤੋਂ ਇਲਾਵਾ ਪੰਜਾਬ ਕਾਂਗਰਸ ਵਿੱਚ ਦੋ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਜਾਣਗੇ।

ਨਵੀਂ ਦਿੱਲੀ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਸ਼ੁਰੂ ਹੋਈ ਤਕਰਾਰ ਨੇ ਕਾਂਗਰਸ ਹਾਈ ਕਮਾਨ ਨੂੰ ਭਾਜੜਾਂ ਪਾਈਆਂ ਹੋਈਆਂ ਹਨ। ਹੁਣ ਇਹ ਖਬਰ ਹੈ ਕਿ ਦੋਵਾਂ ਨੇਤਾਵਾਂ ਵਿਚਾਲੇ ਹੋਏ ਵਿਵਾਦ ਨੂੰ ਸੁਲਝਾਉਣ ਲਈ ਕਾਂਗਰਸ ਲੀਡਰਸ਼ਿਪ ਨੇ ਇੱਕ ਫਾਰਮੂਲਾ ਲੱਭ ਲਿਆ ਹੈ, ਜਿਸ 'ਤੇ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਸਹਿਮਤ ਹੋ ਸਕਦੇ ਹਨ।

ਇਸ ਨਵੇਂ ਫਾਰਮੂਲੇ ਤਹਿਤ ਅਮਰਿੰਦਰ ਸਿੰਘ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦੇ ਅਹੁਦੇ ਦਾ ਚਿਹਰਾ ਹੋਣ ਦੇ ਨਾਲ-ਨਾਲ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣਗੇ, ਜਦਕਿ ਨਵਜੋਤ ਸਿੰਘ ਸਿੱਧੂ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਅਹੁਦਾ ਦਿੱਤਾ ਜਾਵੇਗਾ।

ਪੰਜਾਬ ਵਿੱਚ ਦੋ ਕਾਰਜਕਾਰੀ ਪ੍ਰਧਾਨ

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਦਰਮਿਆਨ ਹੋਏ ਵਿਵਾਦ ਨੂੰ ਜਲਦੀ ਹੀ ਸੁਲਝਾ ਲਿਆ ਜਾਵੇਗਾ। ਹਰੀਸ਼ ਰਾਵਤ ਨੇ ਇਹ ਵੀ ਦੱਸਿਆ ਕਿ ਇਸ ਵੱਡੀ ਤਬਦੀਲੀ ਤੋਂ ਇਲਾਵਾ ਪੰਜਾਬ ਕਾਂਗਰਸ ਵਿੱਚ ਦੋ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਜਾਣਗੇ, ਜਿਨਾਂ ਵਿੱਚੋਂ ਇੱਕ ਦਲਿਤ ਭਾਈਚਾਰੇ ਵਿੱਚੋਂ ਹੋਵੇਗਾ।

ਮੰਨਿਆ ਜਾ ਰਿਹਾ ਹੈ ਕਿ ਇਸ ਬਾਰੇ ਜਲਦੀ ਹੀ ਰਸਮੀ ਐਲਾਨ ਕੀਤਾ ਜਾ ਸਕਦਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਸਿੱਧੂ ਤੇ ਅਮਰਿੰਦਰ ਸਿੰਘ ਦਰਮਿਆਨ ਹੋਏ ਵਿਵਾਦ ਨੂੰ ਸੁਲਝਾਉਣ ਲਈ ਕਾਂਗਰਸ ਨੇ ਇੱਕ ਕਮੇਟੀ ਵੀ ਬਣਾਈ ਸੀ।

ਹਰੀਸ਼ ਰਾਵਤ ਨੇ ਅੱਗੇ ਕਿਹਾ ਕਿ ਅਗਲੇ 2-3 ਦਿਨਾਂ ਵਿੱਚ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਹੋ ਜਾਵੇਗੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਪਾਰਟੀ ਦੇ ਹਰ ਫੈਸਲੇ ਦੀ ਪਾਲਣਾ ਕਰਨਗੇ। ਅਸੀਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਜਾ ਰਹੇ ਹਾਂ ਤੇ ਸਿੱਧੂ ਵੀ ਉਨ੍ਹਾਂ ਦੇ ਨਾਲ ਮਿਲ ਕੇ ਕੰਮ ਕਰਨਗੇ। ਨਵਜੋਤ ਸਿੰਘ ਸਿੱਧੂ ਪੰਜਾਬ ਦਾ ਭਵਿੱਖ ਹਨ ਤੇ ਉਨ੍ਹਾਂ ਨੂੰ ਕੁਝ ਵੀ ਕਹਿਣ ਜਾਂ ਕੋਈ ਵੱਡਾ ਫੈਸਲਾ ਲੈਣ ਤੋਂ ਪਹਿਲਾਂ ਇਸ ਗੱਲ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ।

ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਹੋਣੀਆਂ ਹਨ ਤੇ ਨਵਜੋਤ ਸਿੰਘ ਸਿੱਧੂ ਨੇ ਇਨ੍ਹੀਂ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹਿਆ ਹੈ। ਵਿਵਾਦ ਦੇ ਵਿਚਕਾਰ, ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਪਹੁੰਚ ਕੇ ਕਾਂਗਰਸ ਹਾਈਕਮਾਨ ਨਾਲ ਕਈ ਦੌਰ ਦੇ ਗੱਲਬਾਤ ਕਰ ਚੁੱਕੇ ਹਨ।

ਇਸ ਦੇ ਨਾਲ ਹੀ, ਬੁੱਧਵਾਰ ਨੂੰ, ਇਸ ਮਾਮਲੇ ਵਿਚ ਇਕ ਨਵਾਂ ਮੋੜ ਉਦੋਂ ਆਇਆ ਜਦੋਂ ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਕਿ ਵਿਰੋਧੀ ਪਾਰਟੀ 'ਆਪ' ਨੇ ਹਮੇਸ਼ਾ ਉਨ੍ਹਾਂ ਦੇ ਮੁੱਦਿਆਂ ਤੇ ਦੂਰ ਦ੍ਰਿਸ਼ਟੀ ਨੂੰ ਮਹੱਤਵ ਦਿੱਤਾ ਹੈ। ਇਸ ਟਵੀਟ ਤੋਂ ਬਾਅਦ ਅਟਕਲਾਂ ਸ਼ੁਰੂ ਹੋ ਗਈਆਂ ਕਿ ਸਿੱਧੂ ਸ਼ਾਇਦ ਇਕ ਵਾਰ ਫਿਰ ਪਾਰਟੀ ਬਦਲ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ: World Youth Skills Day 2021: ਅੱਜ ਦਾ ਦਿਨ ਵਿਸ਼ਵ ਨੌਜਵਾਨ ਹੁਨਰ ਦਿਵਸ ਵਜੋਂ ਕਿਉਂ ਮਨਾਇਆ ਜਾਂਦੈ?

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget