Punjab News: ਲੰਬੇ ਸਮੇਂ ਤੋਂ ਸਿਆਸੀ ਵਿਰੋਧੀ ਰਹੇ ਬਿਕਰਮ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਨੇ ਇੱਕ ਦੂਜੇ ਨਾਲ ਹੱਥ ਮਿਲਾ ਕੇ ਤੇ ਜੱਫੀ ਪਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਇਸ ਮੌਕੇ ਇਸ ਜੋੜੀ ਵੱਲੋਂ ਪੰਜਾਬ ਸਰਕਾਰ ਖ਼ਾਸ ਕਰਕੇ ਸੀਐਮ ਮਾਨ ਨੂੰ ਘੇਰਨ ਦੀ ਕੋਈ ਕਸਰ ਨਹੀਂ ਛੱਡੀ ਗਈ ਸੀ। ਇਸ ਮੌਕੇ ਮਜੀਠੀਆ ਵੱਲੋਂ ਟਵੀਟ ਕਰਕੇ ਨਵਜੋਤ ਕੌਰ ਸਿੱਧੂ ਲਈ ਅਰਦਾਸ ਕੀਤੀ ਗਈ ਹੈ।


ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ,  ਡਾ ਨਵਜੋਤ ਕੌਰ ਸਿੱਧੂ ਜੀ ਕੈਂਸਰ ਤੋਂ ਜਲਦੀ ਠੀਕ ਹੋਵੋ। ਵਾਹਿਗੁਰੂ ਉਸ ਨੂੰ ਇਸ ਭਿਆਨਕ ਬਿਮਾਰੀ ਨੂੰ ਦੂਰ ਕਰਨ ਦੀ ਤਾਕਤ ਦੇਵੇ ਕਿਉਂਕਿ ਕੋਈ ਵੀ ਮਾਂ ਦੀ ਥਾਂ ਨਹੀਂ ਲੈ ਸਕਦਾ, ਜੋ ਹਰੇਕ ਪਰਿਵਾਰ ਵਿੱਚ ਤਾਕਤ ਦਾ ਥੰਮ ਹੈ। ਸਾਡੀਆਂ ਪ੍ਰਾਰਥਨਾਵਾਂ ਹਮੇਸ਼ਾ ਉਸ ਦੇ ਅਤੇ ਪਰਿਵਾਰ ਦੇ ਨਾਲ ਹਨ।






ਜ਼ਿਕਰ ਕਰ ਦਈਏ ਕਿ ਮਜੀਠੀਆ ਨੂੰ ਜੱਫੀ ਪਾਉਣ ਤੋਂ ਬਾਅਦ ਸਿੱਧੂ ਨੇ ਮਜ਼ਾਕੀਆ ਲਹਿਜੇ 'ਚ ਕਿਹਾ ਕਿ ਜੱਫੀ ਪਾਈ ਹੈ, ਪੱਪੀ ਨਹੀਂ ਲਾਈ। ਸਿੱਧੂ ਨੇ ਕਿਹਾ ਸੀ ਕਿ ਮਜੀਠੀਆ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ। ਆਪਸੀ ਮਤਭੇਦ ਵਿਚਾਰਧਾਰਾ ਅਤੇ ਪਾਰਟੀ ਦੇ ਹਨ ਜੋ ਭਵਿੱਖ ਵਿੱਚ ਵੀ ਰਹਿਣਗੇ।


ਸਿੱਧੂ ਨੇ ਕਿਹਾ ਕਿ ਦੂਰੀ ਇੰਨੀ ਵੀ ਨਹੀਂ ਹੋਣੀ ਚਾਹੀਦੀ ਕਿ ਹੱਥ ਮਿਲਾਉਣ ਦੇ ਵੀ ਯੋਗ ਨਾ ਹੋਵੇ। ਉਨ੍ਹਾਂ ਕਿਹਾ ਕਿ ਮੈਂ ਮਜੀਠੀਆ ਨਾਲ ਕਾਫੀ ਦੂਰੀ ਬਣਾ ਲਈ ਸੀ, ਮੈਂ ਮੰਨਦਾ ਹਾਂ ਕਿ ਇਹ ਮੇਰੀ ਗਲਤੀ ਸੀ। ਚਾਹੇ ਜਿੰਨੇ ਮਰਜ਼ੀ ਗਿਲੇ ਸ਼ਿਕਵੇ ਹੋਣ ਪਰ ਜਦੋਂ ਉਹ ਦੁਨੀਆ ਦੇ ਸਾਹਮਣੇ ਮਿਲਣ ਤਾਂ ਘੱਟੋ-ਘੱਟ ਹੱਥ ਮਿਲਾਉਣ ਦੇ ਯੋਗ ਹੋਣ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।