ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਜੰਗ ਸ਼ਾਈਦ ਰੁਕਣ ਦਾ ਨਾਂ ਨਹੀਂ ਲੈ ਰਹੀ। ਹੁਣ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪੋ ਆਪਣੇ ਖੇਮੇ ਦੇ ਨੇਤਾਵਾਂ ਨਾਲ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ। ਨਵਜੋਤ ਸਿੰਘ ਸਿੱਧੂ ਕੈਂਪ ਦੀ ਮੀਟਿੰਗ ਦੀ ਖ਼ਬਰ ਮੀਡੀਆ ਵਿਚ ਆਉਣ ਤੋਂ ਬਾਅਦ, ਸਿੱਧੂ ਖੇਮੇ ਨਾਲ ਜੁੜੇ ਸਾਰੇ ਵਿਧਾਇਕ, ਮੰਤਰੀ ਅਤੇ ਆਗੂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੈਕਟਰ 39, ਚੰਡੀਗੜ੍ਹ ਦੇ ਘਰ ਤੋਂ ਆਪੋ ਆਪਣੇ ਵਾਹਨਾਂ 'ਚ ਪਹੁੰਚੇ। ਦੱਸ ਦੇਈਏ ਕਿ ਰੰਧਾਵਾ ਨੂੰ ਮਿਲਣ ਨਵਜੋਤ ਸਿੰਘ ਸਿੱਧੂ ਅੱਜ ਬਗੈਰ ਸੁਰੱਖਿਆ ਦੇ ਪਹੁੰਚੇ।
ਸੈਕਟਰ 39, ਚੰਡੀਗੜ੍ਹ ਵਿਖੇ ਸਥਿਤ ਸੁਖਜਿੰਦਰ ਰੰਧਾਵਾ ਦੇ ਘਰ ਵੱਡੀ ਮੀਟਿੰਗ ਚੱਲੀ। ਇਸ ਮੀਟਿੰਗ ਵਿੱਚ ਸਿੱਧੂ ਦੇ ਨਾਲ ਸੁਖਜਿੰਦਰ ਰੰਧਾਵਾ ਦੇ ਘਰ ਤ੍ਰਿਪਤ ਬਾਜਵਾ, ਚਰਨਜੀਤ ਸਿੰਘ ਚੰਨੀ, ਵਿਧਾਇਕ ਅੰਗਦ ਸੈਣੀ, ਹਰਜੋਤ ਕਮਲ ਸੁੱਖ ਸਰਕਾਰੀਆ, ਪ੍ਰਗਟ ਸਿੰਘ, ਕੁਲਜੀਤ ਨਾਗਰਾ, ਕੁਸ਼ਲਦੀਪ ਢਿੱਲੋਂ, ਕੁਲਬੀਰ ਸਿੰਘ ਜੀਰਾ, ਬਰਿੰਦਰਮੀਤ ਪਾੜਾ ਮੌਜੂਦ ਹਨ।
ਸੂਤਰਾਂ ਮੁਤਾਬਕ ਨਵਜੋਤ ਸਿੰਘ ਸਿੱਧੂ ਦੀ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਨਜ਼ਦੀਕੀ ਵਿਧਾਇਕਾਂ, ਮੰਤਰੀਆਂ ਅਤੇ ਸੰਸਦ ਮੈਂਬਰਾਂ ਦੀ ਇੱਕ ਐਮਰਜੈਂਸੀ ਮੀਟਿੰਗ ਮੁਹਾਲੀ ਦੇ ਸਿਸਵਾਂ ਫਾਰਮ ਹਾਊਸ ਵਿੱਚ ਵੀ ਸੱਦੀ ਹੈ।
ਅਮਰਿੰਦਰ ਅਤੇ ਸਿੱਧੂ ਇਕੱਠੇ ਕੰਮ ਕਰਨਗੇ: ਰਾਵਤ
ਉਧਰ ਕਾਂਗਰਸ ਦੇ ਜਨਰਲ ਸੱਕਤਰ ਹਰੀਸ਼ ਰਾਵਤ ਨੇ ਵੀਰਵਾਰ ਨੂੰ ਸੰਕੇਤ ਦਿੱਤਾ ਕਿ ਪਾਰਟੀ ਦੀ ਪੰਜਾਬ ਇਕਾਈ ਵਿੱਚ ਚੱਲ ਰਹੀ ਇਹ ਵਿਵਾਦ ਜਲਦੀ ਖ਼ਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੰਕਟ ਦੇ ਹੱਲ ਲਈ ਇੱਕ ਫਾਰਮੂਲਾ ਜਲਦ ਸਾਹਮਣੇ ਆ ਜਾਵੇਗਾ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਮਿਲ ਕੇ ਕੰਮ ਕਰਨਗੇ। ਪਾਰਟੀ ਦੇ ਪੰਜਾਬ ਇੰਚਾਰਜ ਰਾਵਤ ਨੇ ਇਹ ਵੀ ਕਿਹਾ ਕਿ ਅਮਰਿੰਦਰ ਸਿੰਘ ਮੁੱਖ ਮੰਤਰੀ ਵਜੋਂ ਸੇਵਾ ਨਿਭਾਉਂਦੇ ਰਹਿਣਗੇ ਅਤੇ ਕਾਂਗਰਸ ਆਪਣੇ ਅਹੁਦੇ ‘ਤੇ ਰਹਿੰਦਿਆਂ ਚੋਣ ਲੜੇਗੀ।
ਦੱਸ ਦਈਏ ਕਿ ਪਿਛਲੇ ਕੁੱਝ ਮਹੀਨਿਆਂ ਤੋਂ ਪੰਜਾਬ ਕਾਂਗਰਸ ਵਿਵਾਦ ਚੱਲ ਰਿਹਾ ਹੈ। ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਕੁਝ ਹੋਰ ਨੇਤਾਵਾਂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹਿਆ ਹੈ। ਪਾਰਟੀ ਵਿਚਲੀ ਮਤਭੇਦ ਨੂੰ ਸੁਲਝਾਉਣ ਲਈ ਕਾਂਗਰਸ ਹਾਈ ਕਮਾਨ ਨੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮੱਲੀਕਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ।
ਇਸ ਕਮੇਟੀ ਨੇ ਮੁੱਖ ਮੰਤਰੀ ਸਣੇ ਪੰਜਾਬ ਕਾਂਗਰਸ ਦੇ 100 ਤੋਂ ਵੱਧ ਨੇਤਾਵਾਂ ਦੀ ਰਾਏ ਲਈ ਅਤੇ ਫਿਰ ਆਪਣੀ ਰਿਪੋਰਟ ਹਾਈ ਕਮਾਂਡ ਨੂੰ ਸੌਂਪੀ। ਹਾਲ ਹੀ ਵਿੱਚ, ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਸਿੱਧੂ ਨੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ: Sidhu Supporters in Ludhiana: ਲੁਧਿਆਣਾ 'ਚ ਲੱਗੇ ਸਿੱਧੂ ਦੇ ਸਮਰਥਨ ‘ਚ ਪੋਸਟਰ, ਲਿਖਿਆ ਬੱਬਰ ਸ਼ੇਰ ਇੱਕੋ ਹੀ ਹੁੰਦਾ ਹੈ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904