ਚੰਡੀਗੜ੍ਹ : ਪਾਕਿਸਤਾਨ ਵਿੱਚ ਪੰਜਾਬੀ ਭਾਸ਼ਾ ਲਈ ਕੰਮ ਕਰਨ ਵਾਲੀ ਸੰਸਥਾ ਪੰਜਾਬ ਸੰਗਤ ਪਾਕਿਸਤਾਨ ਨੇ ਤਿੰਨ ਪੰਜਾਬੀ ਪ੍ਰਚਾਰਕ ਕਲਾਕਾਰਾਂ ਨੂੰ ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਦੇਣ ਦਾ ਐਲਾਨ ਕੀਤਾ ਹੈ। ਸੰਸਥਾ ਨੇ ਇਹ ਐਵਾਰਡ ਗੈਂਗਸਟਰ ਹਮਲੇ ਵਿੱਚ ਮਾਰੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਪੰਜਾਬੀ ਕਵੀ ਸੁਰਜੀਤ ਪਾਤਰ ਅਤੇ ਲੇਖਕ ਇੰਦਰਾ ਨੂੰ ਦੇਣ ਦਾ ਫੈਸਲਾ ਕੀਤਾ ਹੈ।

ਪੰਜਾਬ ਸੰਗਤ ਪਾਕਿਸਤਾਨ ਵਿੱਚ ਪੰਜਾਬੀ ਬੁੱਧੀਜੀਵੀਆਂ, ਪੱਤਰਕਾਰਾਂ ਅਤੇ ਲੇਖਕਾਂ ਦੀ ਇੱਕ ਸੰਸਥਾ ਹੈ। ਇਸ ਤੋਂ ਪਹਿਲਾਂ ਇਸੇ ਸੰਸਥਾ ਨੇ ਪੰਜਾਬੀ ਲੇਖਿਕਾ ਅੰਮ੍ਰਿਤਾ ਪ੍ਰੀਤਮ ਨੂੰ ਵੀ ਇਹ ਐਵਾਰਡ ਦਿੱਤਾ ਸੀ। ਸੰਸਥਾ ਦੇ ਨੁਮਾਇੰਦੇ ਇਕਬਾਲ ਕੇਸਰ ਦਾ ਕਹਿਣਾ ਹੈ ਕਿ ਇਹ ਪ੍ਰੋਗਰਾਮ ਸੰਸਥਾ ਵੱਲੋਂ ਪੰਜਾਬੀ ਲੇਖਕ ਇਲਿਆਸ ਘੁੰਮਣ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ।

ਪ੍ਰੋਗਰਾਮ ਦੀ ਸ਼ੁਰੂਆਤ ਕਵੀ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ’ਤੇ ਕੇਕ ਕੱਟ ਕੇ ਕੀਤੀ ਗਈ। ਤਿੰਨ ਦਿਨ ਚੱਲੇ ਇਸ ਪ੍ਰੋਗਰਾਮ ਦੀ ਸਮਾਪਤੀ ਪਾਕਿਸਤਾਨੀ ਸ਼ਹਿਰ ਸ਼ੇਖੂਪੁਰਾ ਵਿੱਚ ਵਾਰਿਸ ਸ਼ਾਹ ਦੇ ਸਾਲਾਨਾ ਉਰਸ ਪ੍ਰੋਗਰਾਮ ਨਾਲ ਹੋਈ। ਇਸ ਵਿੱਚ ਪਾਕਿਸਤਾਨ ਸਮੇਤ ਦੁਨੀਆਂ ਭਰ ਵਿੱਚ ਵਸਦੇ ਪੰਜਾਬੀ ਲੇਖਕਾਂ, ਕਵੀਆਂ ਨੇ ਯੋਗਦਾਨ ਪਾਇਆ ਹੈ। ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਵਾਲੀਆਂ ਦਰਜਨ ਤੋਂ ਵੱਧ ਸੰਸਥਾਵਾਂ ਇਸ ਦਾ ਸਮਰਥਨ ਕਰ ਰਹੀਆਂ ਹਨ।


 

ਓਧਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਉਨ੍ਹਾਂ ਦੇ ਪਿਤਾ ਨੂੰ ਧਮਕੀਆਂ ਰਹੀਆਂ ਹਨ। ਖਬਰਾਂ ਮੁਤਾਬਕ ਉਸ ਨੂੰ ਇੰਸਟਾਗ੍ਰਾਮ 'ਤੇ ਪਾਕਿਸਤਾਨ (Pakistan) ਤੋਂ ਧਮਕੀਆਂ ਮਿਲੀਆਂ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਮੁਤਾਬਕ ਸਿੱਧੂ ਦੇ ਕੁਝ ਦੋਸਤਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਇੰਸਟਾਗ੍ਰਾਮ 'ਤੇ ਪਾਕਿਸਤਾਨ ਤੋਂ ਇਕ ਪੋਸਟ ਪਾਈ ਗਈ ਹੈ ਅਤੇ ਤੁਹਾਨੂੰ ਧਮਕੀ ਦਿੱਤੀ ਗਈ ਹੈ। 

 

 ਦੱਸ ਦੇਈਏ ਕਿ ਮਾਨਸਾ ਵਿੱਚ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਮੂਸੇਵਾਲਾ ਦੇ ਕਤਲ ਪਿੱਛੋਂ ਪੁਲਿਸ ਲਗਾਤਾਰ ਕਾਤਲਾਂ ਦੀ ਗ੍ਰਿਫ਼ਤਾਰ 'ਚ ਜੁਟੀ ਹੋਈ ਹੈ ਅਤੇ ਹੁਣ ਬੁੱਧਵਾਰ ਇਸ ਮਾਮਲੇ 'ਚ ਉਦੋਂ ਵੱਡੀ ਸਫਲਤਾ ਹਾਸਲ ਹੋਈ, ਜਦੋਂ 2 ਗੈਂਗਸਟਰਾਂ ਨੂੰ ਪੁਲਿਸ ਨੇ ਐਨਕਾਊਂਟਰ 'ਚ ਮਾਰ ਸੁੱਟਿਆ। ਮੂਸੇਵਾਲਾ ਕਤਲ ਕਾਂਡ 'ਚ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਵਿਸ਼ਨੋਈ ਦਾ ਨਾਂ ਦੱਸਿਆ ਜਾ ਰਿਹਾ ਹੈ।