ਪੜਚੋਲ ਕਰੋ
Advertisement
Sidhu Moose wala Birthday : 12 ਸਾਲ ਦੀ ਸਾਰਾ ਨੇ ਫੁੱਲਾਂ ਅਤੇ ਮਲਾਈ ਨਾਲ ਪੋਰਟਰੇਟ ਬਣਾ ਕੇ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ਹੈ। ਬੀਤੀ 29 ਮਈ ਨੂੰ ਉਸ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜੇਕਰ ਅੱਜ ਮੂਸੇਵਾਲਾ ਜਿਉਂਦਾ ਹੁੰਦਾ ਤਾਂ ਉਹ ਅੱਜ ਆਪਣਾ 29ਵਾਂ ਜਨਮ ਦਿਨ ਮਨਾ ਰਹੇ ਹੁੰਦੇ।
ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ਹੈ। ਬੀਤੀ 29 ਮਈ ਨੂੰ ਉਸ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜੇਕਰ ਅੱਜ ਮੂਸੇਵਾਲਾ ਜਿਉਂਦਾ ਹੁੰਦਾ ਤਾਂ ਉਹ ਅੱਜ ਆਪਣਾ 29ਵਾਂ ਜਨਮ ਦਿਨ ਮਨਾ ਰਹੇ ਹੁੰਦੇ। ਅੱਜ ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਦੇਸ਼-ਵਿਦੇਸ਼ 'ਚ ਉਨ੍ਹਾਂ ਦੇ ਫ਼ੈਨਜ ਵਲੋਂ ਯਾਦ ਕੀਤਾ ਜਾ ਰਿਹਾ ਹੈ।
ਇਸ ਦੌਰਾਨ 12 ਸਾਲ ਦੀ ਬੱਚੀ ਨੇ ਵੀ ਆਪਣੇ ਤਰੀਕੇ ਨਾਲ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਹੈ। ਉਨ੍ਹਾਂ ਨੇ ਗੇਂਦੇ ਦੇ ਫੁੱਲ ਅਤੇ ਮਲਾਈ ਦੀ ਵਰਤੋਂ ਕਰਕੇ ਸਿੱਧੂ ਦੀ ਤਸਵੀਰ ਬਣਾਈ ਹੈ। 7ਵੀਂ ਜਮਾਤ 'ਚ ਪੜਨ ਵਾਲੀ ਸਾਰਾ ਨੇ ਦੱਸਿਆ ਕਿ ਉਹ ਮੂਸੇਵਾਲਾ ਦੀ ਬਹੁਤ ਵੱਡੀ ਫੈਨ ਹੈ। ਉਹ ਉਸਦੇ ਗੀਤ ਗਾਉਂਦੀ ਰਹਿੰਦੀ ਹੈ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋ ਹਫ਼ਤੇ ਬਾਅਦ ਵੀ ਪੰਜਾਬ ਪੁਲਿਸ ਇੱਕ ਵੀ ਸ਼ੂਟਰ ਨੂੰ ਫੜਨ ਵਿੱਚ ਨਾਕਾਮ ਰਹੀ ਹੈ। ਹਾਲਾਂਕਿ ਪੁਲਿਸ ਲਗਾਤਾਰ ਹਮਲਾਵਰਾਂ ਦੇ ਕਥਿਤ ਮਦਦਗਾਰਾਂ ਨੂੰ ਫੜਨ ਦਾ ਦਾਅਵਾ ਕਰ ਰਹੀ ਹੈ।
ਇਸ ਦੇ ਨਾਲ ਹੀ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਮੂਸੇਵਾਲਾ ਦੇ ਕਤਲ ਲਈ ਸਿੱਧੇ ਤੌਰ 'ਤੇ ਆਮ ਆਦਮੀ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਮੂਸੇਵਾਲਾ ਦੇ ਕਤਲ ਨੂੰ ਸਿਆਸੀ ਕਤਲ ਕਰਾਰ ਦਿੱਤਾ।

ਸਾਰਾ ਨੇ ਦੱਸਿਆ ਕਿ ਗੇਂਦੇ ਦੇ ਫੁੱਲਾਂ ਦੀਆਂ ਪੱਤੀਆਂ ਨੂੰ ਕਾਗਜ਼ 'ਤੇ ਦੁੱਧ ਦੀ ਮਲਾਈ ਨਾਲ ਚਿਪਕਾ ਕੇ ਮੂਸੇਵਾਲਾ ਦੀ ਤਸਵੀਰ ਬਣਾਈ ਹੈ। ਇਸ ਨੂੰ ਬਣਾਉਣ 'ਚ ਉਨ੍ਹਾਂ ਨੂੰ ਕਰੀਬ 3 ਘੰਟੇ ਲੱਗੇ। ਇਸ ਤੋਂ ਪਹਿਲਾਂ ਵੀ ਉਹ ਕਈ ਤਰ੍ਹਾਂ ਦੇ ਆਰਟ ਵਰਕ ਬਣਾਉਂਦੀ ਰਹਿੰਦੀ ਹੈ।
ਚੰਡੀਗੜ੍ਹ 'ਚ ਰੌਕ ਗਾਰਡਨ ਦਾ ਆਰਟ ਵਰਕ ਵੀ ਉਸ ਨੂੰ ਕਾਫੀ ਪ੍ਰਭਾਵਿਤ ਕਰਦਾ ਹੈ। ਇਸ ਦੇ ਨਾਲ ਹੀ ਉਸ ਨੂੰ ਚੰਡੀਗੜ੍ਹ ਦੇ ਆਰਟ ਮਿਊਜ਼ੀਅਮ ਤੋਂ ਕਲਾ ਦੇ ਕਈ ਰੰਗ ਵੀ ਸਿੱਖਣ ਨੂੰ ਮਿਲਦੇ ਹਨ। ਸ਼ਹਿਰ ਦੇ ਪੋਰਟਰੇਟ ਕਲਾਕਾਰ ਵਰੁਣ ਟੰਡਨ ਦੀਆਂ ਕਈ ਕਲਾ ਪ੍ਰਦਰਸ਼ਨੀਆਂ 'ਚ ਸਾਰਾ ਉਸ ਦੇ ਨਾਲ ਰਹਿੰਦੀ ਹੈ। ਸਾਰਾ ਮੂਲ ਰੂਪ ਤੋਂ ਜਲੰਧਰ ਦੀ ਰਹਿਣ ਵਾਲੀ ਹੈ। ਉਹ ਰੱਦੀ ਬੋਤਲਾਂ 'ਤੇ ਵੀ ਕਲਾ ਦਾ ਕੰਮ ਕਰਦੀ ਰਹਿੰਦੀ ਹੈ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋ ਹਫ਼ਤੇ ਬਾਅਦ ਵੀ ਪੰਜਾਬ ਪੁਲਿਸ ਇੱਕ ਵੀ ਸ਼ੂਟਰ ਨੂੰ ਫੜਨ ਵਿੱਚ ਨਾਕਾਮ ਰਹੀ ਹੈ। ਹਾਲਾਂਕਿ ਪੁਲਿਸ ਲਗਾਤਾਰ ਹਮਲਾਵਰਾਂ ਦੇ ਕਥਿਤ ਮਦਦਗਾਰਾਂ ਨੂੰ ਫੜਨ ਦਾ ਦਾਅਵਾ ਕਰ ਰਹੀ ਹੈ।
ਇਸ ਦੇ ਨਾਲ ਹੀ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਮੂਸੇਵਾਲਾ ਦੇ ਕਤਲ ਲਈ ਸਿੱਧੇ ਤੌਰ 'ਤੇ ਆਮ ਆਦਮੀ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਮੂਸੇਵਾਲਾ ਦੇ ਕਤਲ ਨੂੰ ਸਿਆਸੀ ਕਤਲ ਕਰਾਰ ਦਿੱਤਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement