ਪੜਚੋਲ ਕਰੋ
Advertisement
Sidhu Moose wala Birthday : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ 29ਵਾਂ ਜਨਮ ਦਿਨ , ਕੁਝ ਅਜਿਹੀ ਸੀ ਸਿੱਧੂ ਮੂਸੇ ਵਾਲਾ ਦੀ ਜ਼ਿੰਦਗੀ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅੱਜ ਸਾਡੇ ਵਿੱਚ ਨਹੀਂ ਰਹੇ। ਪਿਛਲੇ ਮਹੀਨੇ ਉਸ ਦੀ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਜੇਕਰ ਉਹ ਅੱਜ ਸਾਡੇ ਵਿਚਕਾਰ ਜਿੰਦਾ ਹੁੰਦੇ ਤਾਂ ਉਹ ਅੱਜ ਆਪਣਾ 29ਵਾਂ ਜਨਮ ਦਿਨ ਮਨਾ ਰਹੇ
Sidhu Moose wala Birthday: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਅੱਜ ਸਾਡੇ ਵਿੱਚ ਨਹੀਂ ਰਹੇ। ਪਿਛਲੇ ਮਹੀਨੇ ਉਸ ਦੀ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਜੇਕਰ ਉਹ ਅੱਜ ਸਾਡੇ ਵਿਚਕਾਰ ਜਿੰਦਾ ਹੁੰਦੇ ਤਾਂ ਉਹ ਅੱਜ ਆਪਣਾ 29ਵਾਂ ਜਨਮ ਦਿਨ ਮਨਾ ਰਹੇ ਹੁੰਦੇ ਪਰ ਇਕ ਘਟਨਾ ਨੇ ਸਭ ਕੁਝ ਬਦਲ ਦਿੱਤਾ ਹੈ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 11 ਜੂਨ ਨੂੰ ਯਾਨੀ ਅੱਜ ਜਨਮ ਦਿਨ ਹੈ। ਦੁਨੀਆ ਭਰ 'ਚ ਆਪਣੇ ਗੀਤਾਂ ਅਤੇ ਆਪਣੇ ਅੰਦਾਜ਼ ਕਾਰਨ ਮਸ਼ਹੂਰ ਸਿੱਧੂ ਮੂਸੇਵਾਲਾ ਭਾਵੇਂ ਸਾਡੇ ਵਿੱਚ ਨਹੀਂ ਰਹੇ ਪਰ ਉਨ੍ਹਾਂ ਦੇ ਗੀਤਾਂ ਨੇ ਲੋਕਾਂ ਦੇ ਦਿਲਾਂ ਵਿੱਚ ਜੋ ਆਪਣੀ ਜਗ੍ਹਾ ਬਣਾਈ ਹੈ, ਉਹ ਹਜ਼ਾਰਾਂ ਸਾਲ ਤੱਕ ਜਿੰਦਾ ਰਹੇਗੀ। ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਫ਼ੈਨਜ ਉਨ੍ਹਾਂ ਨੂੰ ਖੂਬ ਯਾਦ ਕਰ ਰਹੇ ਹਨ। ਮੂਸੇਵਾਲਾ ਦੀ ਲੱਖਾਂ 'ਚ ਫੈਨ ਫਾਲੋਇੰਗ ਹਨ।
ਸਿੱਧੂ ਮੂਸੇਵਾਲਾ ਦਾ ਪੂਰਾ ਨਾਂ ਸ਼ੁਭਦੀਪ ਸਿੰਘ ਸਿੱਧੂ ਹੈ। ਉਨ੍ਹਾਂ ਦਾ ਜਨਮ 11 ਜੂਨ 1993 ਨੂੰ ਹੋਇਆ ਸੀ। ਸਿੱਧੂ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇ ਦਾ ਰਹਿਣ ਵਾਲਾ ਹੈ, ਇਸ ਲਈ ਉਸਦਾ ਨਾਮ ਸਿੱਧੂ ਮੂਸੇਵਾਲਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਾਬਕਾ ਫੌਜੀ ਅਧਿਕਾਰੀ ਹਨ ਅਤੇ ਮਾਤਾ ਚਰਨ ਕੌਰ ਪਿੰਡ ਦੀ ਸਰਪੰਚ ਹੈ। ਉਸ ਨੇ ਇਲੈਕਟ੍ਰੀਕਲ ਇੰਜੀਨੀਅਰਿੰਗ ਦੀ ਡਿਗਰੀ ਹਾਸਲ ਕੀਤੀ ਹੈ। ਉਸਨੇ ਆਪਣੇ ਕਾਲਜ ਦੇ ਦਿਨਾਂ ਵਿੱਚ ਸੰਗੀਤ ਸਿੱਖਿਆ ਅਤੇ ਬਾਅਦ ਵਿੱਚ ਕੈਨੇਡਾ ਚਲੇ ਗਏ।
ਵਿਵਾਦਾਂ ਵਿੱਚ ਘਿਰੇ ਰਹੇ ਮੂਸੇਵਾਲਾ
ਜੁਲਾਈ 2020 'ਚ ਇਕ ਹੋਰ ਗੀਤ 'ਸੰਜੂ' ਨੇ ਵੀ ਵਿਵਾਦ ਖੜ੍ਹਾ ਕਰ ਦਿੱਤਾ ਸੀ। ਇਹ ਗੀਤ ਸਿੱਧੂ ਮੂਸੇਵਾਲਾ ਨੂੰ ਏ.ਕੇ.-47 ਗੋਲੀਬਾਰੀ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਰਿਲੀਜ਼ ਕੀਤਾ ਗਿਆ ਸੀ, ਸੋਸ਼ਲ ਮੀਡੀਆ 'ਤੇ ਰਿਲੀਜ਼ ਹੋਏ ਗੀਤ 'ਚ ਉਨ੍ਹਾਂ ਨੇ ਆਪਣੀ ਤੁਲਨਾ ਅਭਿਨੇਤਾ ਸੰਜੇ ਦੱਤ ਨਾਲ ਕੀਤੀ ਸੀ। ਮਈ 2020 ਵਿੱਚ ਬਰਨਾਲਾ ਪਿੰਡ ਬਡਬਰ ਵਿਖੇ ਫਾਇਰਿੰਗ ਰੇਂਜ ਵਿੱਚ ਗੋਲੀਬਾਰੀ ਦੀ ਇੱਕ ਵੀਡੀਓ ਕਲਿੱਪ ਵਾਇਰਲ ਹੋਈ ਸੀ।
ਸਿੱਧੂ ਮੂਸੇਵਾਲਾ ਨੇ ਇਸ ਗੀਤ ਨਾਲ ਕੀਤੀ ਸੀ ਆਪਣੇ ਕਰੀਅਰ ਦੀ ਸ਼ੁਰੂਆਤ
ਸਿੱਧੂ ਮੂਸੇਵਾਲਾ ਨੇ ਇਸ ਗੀਤ ਨਾਲ ਕੀਤੀ ਸੀ ਆਪਣੇ ਕਰੀਅਰ ਦੀ ਸ਼ੁਰੂਆਤ
ਸਿੱਧੂ ਮੂਸੇਵਾਲਾ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ ਮਸ਼ਹੂਰ ਗੀਤ 'ਲਾਈਸੈਂਸ' ਲਈ ਗੀਤਕਾਰ ਵਜੋਂ ਕੀਤੀ ਸੀ। ਇਸ ਗੀਤ ਨੂੰ ਨਿੰਜਾ ਨੇ ਗਾਇਆ ਸੀ। ਸਿੱਧੂ ਮੂਸੇਵਾਲਾ ਨੇ 'ਜ਼ੀ ਵੇਗਨ' ਨਾਲ ਗਾਇਕ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਬ੍ਰਾਊਨ ਬੁਆਏਜ਼ ਨਾਲ ਕਈ ਟਰੈਕਾਂ 'ਤੇ ਕੰਮ ਕੀਤਾ। ਸਾਲ 2020 ਵਿੱਚ ਸਿੱਧੂ ਨੂੰ ਦਿ ਗਾਰਡੀਅਨ ਦੁਆਰਾ 50 ਨਵੇਂ ਕਲਾਕਾਰਾਂ ਵਿੱਚ ਨਾਮਜ਼ਦ ਕੀਤਾ ਗਿਆ ਸੀ।
ਮਾਨਸਾ ਤੋਂ ਚੋਣ ਹਾਰ ਗਏ ਸਨ ਮੂਸੇਵਾਲਾ
ਸਿੱਧੂ ਸਿੰਘ ਮੂਸੇਵਾਲਾ ਦਸੰਬਰ 2021 'ਚ ਕਾਂਗਰਸ 'ਚ ਸ਼ਾਮਲ ਹੋਏ ਸਨ, ਉਨ੍ਹਾਂ ਨੂੰ ਤਤਕਾਲੀ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਰਟੀ 'ਚ ਸ਼ਾਮਲ ਕੀਤਾ ਸੀ ਅਤੇ ਉਸ ਤੋਂ ਬਾਅਦ ਸਿੱਧੂ ਨੇ ਮੂਸੇਵਾਲਾ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮਿਲਾਇਆ ਸੀ। ਕਾਂਗਰਸ ਨੇ ਮਾਨਸਾ ਤੋਂ ਉਸ ਸਮੇਂ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦੀ ਟਿਕਟ ਕੱਟ ਕੇ ਮੂਸੇਵਾਲਾ 'ਤੇ ਭਰੋਸਾ ਜਤਾਇਆ ਸੀ। ਹਾਲਾਂਕਿ ਮੂਸੇਵਾਲਾ ਚੋਣ ਹਾਰ ਗਏ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਮਨੋਰੰਜਨ
Advertisement