ਸਿੱਧੂ ਮੂਸੇਵਾਲਾ ਦੇ ਪਿਤਾ ਦੇ ਦਾਅਵੇ 'ਤੇ ਘਿਰੀ 'ਆਪ' ਸਰਕਾਰ, ਸਾਬਕਾ ਮੰਤਰੀ ਰੰਧਾਵਾ ਨੇ ਕਿਹਾ- ਇਹ ਖੁਫੀਆ ਤੰਤਰ ਦੀ ਵੱਡੀ ਅਸਫਲਤਾ
ਬਲਕੌਰ ਸਿੰਘ ਨੇ ਕਿਹਾ ਸੀ ਕਿ 50-60 ਲੋਕ ਉਨ੍ਹਾਂ ਦੇ ਬੇਟੇ ਨੂੰ ਮਾਰਨ ਲਈ ਪਲਾਨਿੰਗ ਕਰ ਰਹੇ ਸੀ। ਚੋਣਾਂ ਦੌਰਾਨ ਵੀ ਹਮਲੇ ਦੀ ਕੋਸ਼ਿਸ਼ ਕੀਤੀ ਗਈ,ਇਸ 'ਤੇ ਸਾਬਕਾ ਗ੍ਰਹਿ ਮੰਤਰੀ ਰਹਿ ਸੁਖਜਿੰਦਰ ਰੰਧਾਵਾ ਨੇ ਭਗਵੰਤ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਿਆ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਨਵੇਂ ਦਾਅਵੇ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਘਿਰ ਗਈ ਹੈ। ਬਲਕੌਰ ਸਿੰਘ ਨੇ ਕਿਹਾ ਸੀ ਕਿ 50-60 ਲੋਕ ਉਨ੍ਹਾਂ ਦੇ ਬੇਟੇ ਨੂੰ ਮਾਰਨ ਲਈ ਪਲਾਨਿੰਗ ਕਰ ਰਹੇ ਸੀ। ਚੋਣਾਂ ਦੌਰਾਨ ਵੀ 8 ਵਾਰ ਹਮਲੇ ਦੀ ਕੋਸ਼ਿਸ਼ ਕੀਤੀ ਗਈ ਸੀ । ਇਸ 'ਤੇ ਪਿਛਲੀ ਕਾਂਗਰਸ ਸਰਕਾਰ 'ਚ ਗ੍ਰਹਿ ਮੰਤਰੀ ਰਹਿ ਚੁੱਕੇ ਸੁਖਜਿੰਦਰ ਰੰਧਾਵਾ ਨੇ ਸੀਐੱਮ ਭਗਵੰਤ ਮਾਨ ਦੀ ਸਰਕਾਰ 'ਤੇ ਚੁਟਕੀ ਲਈ ਹੈ । ਉਨ੍ਹਾਂ ਕਿਹਾ ਕਿ ਇਹ ਇਕ ਖੁਫੀਆ ਤੰਤਰ ਦੀ ਵੱਡੀ ਅਸਫਲਤਾ ਹੈ। ਮੂਸੇਵਾਲਾ ਦੀ ਸੁਰੱਖਿਆ ਵਿੱਚ ਕਟੌਤੀ ਕਰਨ ਵਾਲੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ ।
ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਮੂਸੇਵਾਲਾ ਕਤਲ ਕਾਂਡ ਵਿੱਚ ਪੰਜਾਬ ਪੁਲਿਸ ਦੀ ਜਾਂਚ ਤਸੱਲੀਬਖਸ਼ ਨਹੀਂ ਹੈ। ਸਰਕਾਰ ਨੂੰ ਇਸ ਕਤਲ ਦਾ ਕੋਈ ਸੁਰਾਗ ਨਹੀਂ ਮਿਲ ਰਿਹਾ ਹੈ। ਉਹ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਦਾਅਵਿਆਂ 'ਤੇ ਹੀ ਭਰੋਸਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਦਾਅਵੇ ਤੋਂ ਸਪੱਸ਼ਟ ਹੈ ਕਿ ਮਾਨ ਸਰਕਾਰ ਖੁਫੀਆ ਪੱਧਰ 'ਤੇ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ ।
ਜਦੋਂ ਕਾਤਲ ਪਿੰਡ ਵਿੱਚ ਸਨ। ਜਦੋਂ ਮੂਸੇਵਾਲਾ ਦੀ ਘੇਰਾਬੰਦੀ ਅਤੇ ਰੇਕੀ ਕੀਤੀ ਜਾ ਰਹੀ ਸੀ ਤਾਂ ਸਰਕਾਰ ਨੇ ਸੁਰੱਖਿਆ ਘਟਾ ਦਿੱਤੀ । ਇਹ ਕਿਵੇਂ ਸੰਭਵ ਹੈ ਕਿ ਖੁਫੀਆ ਤੰਤਰ ਨੂੰ ਮੂਸੇਵਾਲਾ ਤੋਂ ਇੰਨੇ ਵੱਡੇ ਖ਼ਤਰੇ ਬਾਰੇ ਪਤਾ ਨਹੀਂ ਸੀ । ਕਾਤਲ ਮੂਸੇਵਾਲਾ ਨੂੰ ਮਾਰਨ ਦੀ ਕਾਫੀ ਪਹਿਲਾਂ ਤੋਂ ਯੋਜਨਾ ਬਣਾ ਰਹੇ ਸਨ। ਇਸ ਦੇ ਬਾਵਜੂਦ ਪੰਜਾਬ ਪੁਲਿਸ ਮੂਸੇਵਾਲਾ ਨੂੰ ਖ਼ਤਰੇ ਦਾ ਅੰਦਾਜ਼ਾ ਨਹੀਂ ਲਗਾ ਸਕੀ । ਜੇਕਰ ਪੰਜਾਬ ਪੁਲਿਸ ਜਿੰਮੇਵਾਰੀ ਨਾਲ ਕੰਮ ਕਰਦੀ ਤਾਂ ਮੂਸੇਵਾਲਾ ਦੀ ਜਾਨ ਬਚਾਈ ਜਾ ਸਕਦੀ ਸੀ ।