ਪੜਚੋਲ ਕਰੋ
Sidhu Moose Wala Murder Case : ਦੀਪਕ ਮੁੰਡੀ ਨੇ ਪੁੱਛਗਿੱਛ ਦੌਰਾਨ ਕੀਤੇ ਅਹਿਮ ਖ਼ੁਲਾਸੇ , ਪੰਜਾਬ ਪੁਲਿਸ ਰਾਜਸਥਾਨ ਲਈ ਰਵਾਨਾ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਆਖਰੀ ਸ਼ੂਟਰ ਦੀਪਕ ਮੁੰਡੀ ਨੂੰ ਪੁਲਿਸ ਨੇ ਹਾਲ ਹੀ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਕਤਲ ਕੇਸ 'ਚ ਗ੍ਰਿਫਤਾਰ ਕੀਤੇ ਗਏ ਦੀਪਕ ਮੁੰਡੀ ਨੇ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਕੀਤੇ ਹਨ।
Sidhu Moose Wala Murder Case
ਦਰਅਸਲ 'ਚ ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਦੀ ਮਦਦ ਨਾਲ ਬੀਤੇ ਦਿਨੀਂ ਮੂਸੇਵਾਲਾ ਕਤਲ ਮਾਮਲੇ 'ਚ ਲੋੜੀਂਦਾ ਛੇਵਾਂ ਗੈਂਗਸਟਰ ਦੀਪਕ ਮੁੰਡੀ ਦੋ ਸਾਥੀਆਂ ਸਮੇਤ ਪੱਛਮੀ ਬੰਗਾਲ ਦੀ ਸਰਹੱਦ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਜਿਥੇ ਪੁਲਿਸ ਨੇ ਦੀਪਕ ਮੁੰਡੀ ਨੂੰ ਮਾਨਸਾ ਅਦਾਲਤ 'ਚ ਪੇਸ਼ ਕਰਕੇ ਸੱਤ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਵਲੋਂ 17 ਸਤੰਬਰ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਦੀਪਕ ਮੁੰਡੀ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਫਰਾਰ ਸੀ। ਮੁੰਡੀ ਦੀ ਪਹਿਲਾਂ ਸਰਹੱਦੀ ਖੇਤਰ ਵਿੱਚ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਹੋਰ ਏਜੰਸੀਆਂ ਸਰਗਰਮ ਹੋ ਗਈਆਂ। ਮੂਸੇਵਾਲਾ ਕਤਲ ਕਾਂਡ ਵਿੱਚ ਬੋਲੈਰੋ ਅਤੇ ਕੋਰੋਲਾ ਕਾਰਾਂ ਦੀ ਵਰਤੋਂ ਕੀਤੀ ਗਈ ਸੀ। ਦੀਪਕ ਮੁੰਡੀ ਬੋਲੇਰੋ ਮਾਡਿਊਲ ਦਾ ਹਿੱਸਾ ਸੀ, ਜਿਸ ਦੀ ਅਗਵਾਈ ਹਰਿਆਣਾ ਦੇ ਸ਼ੂਟਰ ਪ੍ਰਿਆਵਰਤ ਫੌਜੀ ਕਰ ਰਿਹਾ ਸੀ। ਅੰਕਿਤ ਸੇਰਸਾ ਅਤੇ ਕਸ਼ਿਸ਼ ਵੀ ਉਸ ਦੇ ਨਾਲ ਸੀ। ਮੂਸੇਵਾਲਾ ਨੂੰ ਮਾਰਨ ਤੋਂ ਬਾਅਦ ਚਾਰੋਂ ਗੁਜਰਾਤ ਭੱਜ ਗਏ। ਉਥੋਂ ਅੰਕਿਤ ਸੇਰਸਾ ਅਤੇ ਮੁੰਡੀ ਕਿਸੇ ਹੋਰ ਥਾਂ ਭੱਜ ਗਏ। ਇਸ ਤੋਂ ਬਾਅਦ ਸੇਰਸਾ ਨੂੰ ਦਿੱਲੀ ਦੇ ਕਸ਼ਮੀਰੀ ਗੇਟ ਤੋਂ ਗ੍ਰਿਫਤਾਰ ਕੀਤਾ ਗਿਆ। ਉਦੋਂ ਤੱਕ ਮੁੰਡੀ ਉਥੋਂ ਭੱਜ ਚੁੱਕਾ ਸੀ।
ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ। ਅਪਰਾਧੀਆਂ ਨੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ ਸੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ