ਸਿੱਧੂ ਮੂਸੇਵਾਲਾ ਦਾ ਕਤਲ ਕਿਉਂ ਹੋਇਆ?
ABP ਨਿਊਜ਼ ਦੇ ਆਪਰੇਸ਼ਨ ਦੁਰਦੰਤ ਦੌਰਾਨ ਲਾਰੈਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਵੱਡੇ ਖੁਲਾਸੇ ਕੀਤੇ ਹਨ। ਇਸ ਦੌਰਾਨ ਲਾਰੈਂਸ ਬਿਸ਼ਨੋਈ ਨੂੰ ਪੰਜਾਬੀ ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਨਾਲ ਕਿਸੇ ਸਮੱਸਿਆ ਬਾਰੇ ਸਵਾਲ ਪੁੱਛਿਆ ਗਿਆ। ਇਸ 'ਤੇ ਲਾਰੈਂਸ ਬਿਸ਼ਨੋਈ ਨੇ ਦੱਸਿਆ ਕਿ- ਸਿੱਧੂ ਮੂਸੇਵਾਲਾ ਆਪਣੇ ਗੀਤਾਂ 'ਚ ਡੌਨ ਵਾਂਗ ਮਹਿਸੂਸ ਕਰਦੇ ਸਨ, ਜਿਸ ਕਾਰਨ ਉਹ ਅਸਲ ਜ਼ਿੰਦਗੀ 'ਚ ਡੌਨ ਬਣਨ ਬਾਰੇ ਸੋਚ ਰਹੇ ਸਨ।
ਮੇਰੇ ਭਰਾ ਵਿੱਕੀ ਮਿੱਡੂਖੇੜਾ ਦੀ ਮੌਤ ਸਿੱਧੂ ਮੂਸੇਵਾਲਾ ਕਾਰਨ ਹੋਈ। ਆਪਣੇ ਭਰਾ ਦੀ ਮੌਤ ਦਾ ਬਦਲਾ ਲੈਣ ਲਈ ਮੈਂ ਗੋਲਡੀ ਬਰਾੜ ਨਾਲ ਮਿਲ ਕੇ ਪੂਰਾ ਸਾਲ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਤੇ ਬਾਅਦ ਵਿੱਚ ਗੋਲਡੀ ਬਰਾੜ ਦੀ ਮਦਦ ਨਾਲ ਸਿੱਧੂ ਮੂਸੇਵਾਲਾ ਨੂੰ ਮਾਰ ਦਿੱਤਾ ਗਿਆ। ਇਸ ਤਰ੍ਹਾਂ ਜੇਲ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਲੈ ਕੇ ਸਨਸਨੀਖੇਜ਼ ਖੁਲਾਸਾ ਕੀਤਾ ਹੈ।
ਸਿੱਧੂ ਮੂਸੇਵਾਲਾ ਦਾ ਕਤਲ ਕਦੋਂ ਹੋਇਆ
ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਸਿੱਧੂ ਮੂਸੇ ਵਾਲਾ ਦਾ ਪਿਛਲੇ ਸਾਲ 29 ਮਈ 2022 ਨੂੰ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਸਿੱਧੂ ਮੂਸੇਵਾਲਾ ਨੂੰ ਸ਼ਰੇਆਮ 47 ਗੋਲੀਆਂ ਮਾਰੀਆਂ ਗਈਆਂ। ਜਿਸ ਤੋਂ ਬਾਅਦ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਗੈਂਗ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।