Sidhu Moose Wala Murder Case : ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਰਾਸ਼ਟਰੀ ਜਾਂਚ ਏਜੰਸੀ ( NIA ) ਨੇ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਦਿੱਲੀ ਵਿੱਚ ਪੰਜ ਘੰਟੇ ਤੱਕ ਪੁੱਛਗਿੱਛ ਕੀਤੀ ਹੈ। ਉਸ ਦੇ ਪਤੀ ਸਾਜ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਫਸਾਨਾ ਖੁਦ ਬੁੱਧਵਾਰ ਨੂੰ ਇੰਸਟਾਗ੍ਰਾਮ 'ਤੇ ਲਾਈਵ ਆ ਕੇ ਪੂਰੇ ਮਾਮਲੇ ਦਾ ਖੁਲਾਸਾ ਕਰੇਗੀ।
 

ਦਰਅਸਲ 'ਚ ਅਫਸਾਨਾ ਖਾਨ ਸਿੱਧੂ ਮੂਸੇਵਾਲਾ ਦੇ ਕਰੀਬੀਆਂ ਵਿੱਚੋਂ ਇੱਕ ਹੈ। ਸਿੱਧੂ ਮੂਸੇਵਾਲਾ ਅਫਸਾਨਾ ਖਾਨ ਨੂੰ ਆਪਣੀ ਭੈਣ ਮੰਨਦਾ ਸੀ ਅਤੇ ਅਫਸਾਨਾ ਖਾਨ ਹਰ ਸਾਲ ਰੱਖੜੀ ਬੰਨ੍ਹਦੀ ਸੀ। ਸੂਤਰਾਂ  ਮੁਤਾਬਕ ਲਾਰੈਂਸ ਗੈਂਗ ਅਤੇ ਬਾਕੀ ਗ੍ਰਿਫਤਾਰ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਅਫਸਾਨਾ ਖਾਨ ਬੰਬੀਹਾ ਗੈਂਗ ਦੀ ਕਰੀਬੀ ਹੈ। ਬੰਬੀਹਾ ਗੈਂਗ ਨਾਲ ਅਫਸਾਨਾ ਖਾਨ ਦਾ ਕੀ ਰਿਸ਼ਤਾ ਹੈ ਅਤੇ ਅਫਸਾਨਾ ਦੀ ਬੰਬੀਹਾ ਗੈਂਗ ਨਾਲ ਕਦੋਂ ਅਤੇ ਕਦੋਂ ਗੱਲਬਾਤ ਹੋਈ, ਇਨ੍ਹਾਂ ਸਾਰੀਆਂ ਗੱਲਾਂ 'ਤੇ ਜਾਂਚ ਏਜੰਸੀਆਂ ਕੰਮ ਕਰ ਰਹੀਆਂ ਹਨ।

 


 

ਸੂਤਰਾਂ ਮੁਤਾਬਕ NIA  ਵੱਲੋਂ ਅਫਸਾਨਾ ਦੇ ਬੈਂਕ ਖਾਤਿਆਂ ਅਤੇ ਵਿਦੇਸ਼ਾਂ 'ਚ ਹੋਣ ਵਾਲੇ ਸ਼ੋਅ ਤੋਂ ਹੋਣ ਵਾਲੀ ਕਮਾਈ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਇਹ ਪਹਿਲੀ ਵਾਰ ਹੈ ਜਦੋਂ ਅਫਸਾਨਾ ਤੋਂ ਪੁੱਛਗਿੱਛ ਕੀਤੀ ਗਈ ਹੈ। ਦੂਜੇ ਪਾਸੇ ਅਫਸਾਨਾ ਖਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕੀਤੀ ਹੈ। ਇਸ 'ਚ ਉਨ੍ਹਾਂ ਨੇ ਲਿਖਿਆ ਹੈ ਕਿ ਕੱਲ ਦੁਪਹਿਰ ਦੋ ਵਜੇ ਇੰਸਟਾਗ੍ਰਾਮ 'ਤੇ ਕੁਝ ਖਾਸ ਗੱਲਾਂ ਕਰਾਂਗੀ।। ਅੱਗੇ ਲਿਖਿਆ-  ਹੈਸ਼ਟੈਗ ਜਸਟਿਸ ਜਸਟਿਸ ਫ਼ਾਰ ਸਿੱਧੂ ਮੂਸੇਵਾਲਾ ।

 

ਅਫਸਾਨਾ ਖਾਨ ਸਿੱਧੂ ਮੂਸੇਵਾਲਾ ਦੇ ਕਰੀਬੀਆਂ ਵਿੱਚੋਂ ਇੱਕ ਹੈ। ਦੋਵੇਂ ਕਈ ਹਿੱਟ ਪੰਜਾਬੀ ਗੀਤਾਂ ਵਿੱਚ ਇਕੱਠੇ ਨਜ਼ਰ ਆ ਚੁੱਕੇ ਹਨ ਅਤੇ ਕਈ ਸ਼ੋਅਜ਼ ਵਿੱਚ ਇਕੱਠੇ ਪਰਫਾਰਮ ਕਰ ਚੁੱਕੇ ਹਨ। ਉਹ ਆਪਣੇ ਆਪ ਨੂੰ ਸਿੱਧੂ ਮੂਸੇਵਾਲਾ ਦੀ ਮੂੰਹ ਬੋਲੀ ਭੈਣ ਦੱਸਦੀ ਹੈ। ਦੱਸ ਦਈਏ ਕਿ ਗਾਇਕਾ ਅਫਸਾਨਾ ਖਾਨ ਨੇ ਸਰਗੁਣ ਮਹਿਤਾ ਅਤੇ ਹਾਰਡੀ ਸੰਧੂ ਨਾਲ 'ਤਿਤਲੀਆਂ' ਵਰਗੇ ਹਿੱਟ ਗੀਤ ਦਿੱਤੇ ਹਨ। ਇਸ ਤੋਂ ਇਲਾਵਾ ਬਿੱਗ ਬੌਸ 15 ਵਿੱਚ ਵੀ ਭਾਗੀਦਾਰ ਸੀ।
 

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਪੂਰੇ ਹੋਣ ਵਾਲੇ ਹਨ ਪਰ ਅਜੇ ਤੱਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ ਹੈ। ਜਿਸ ਕਰਕੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਆਪਣੇ ਮਰਹੂਮ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਸੋਸ਼ਲ ਮੀਡੀਆ ‘ਤੇ ਵੀ ਮੁਹਿੰਮ ਛੇੜੀ ਹੋਈ ਹੈ।