ਪੜਚੋਲ ਕਰੋ
Advertisement
(Source: Poll of Polls)
ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਬਦਲਿਆ ਜਾਂਚ ਅਧਿਕਾਰੀ , ਗੈਂਗਸਟਰਾਂ ਵੱਲੋਂ ਮਿਲ ਰਹੀਆਂ ਸੀ ਧਮਕੀਆਂ
ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਜਾਂਚ ਅਧਿਕਾਰੀ ਨੂੰ ਅਚਾਨਕ ਬਦਲ ਦਿੱਤਾ ਹੈ। ਉਨ੍ਹਾਂ ਦੀ ਥਾਂ ਹੁਣ ਗੁਰਲਾਲ ਸਿੰਘ ਨੂੰ ਜਾਂਚ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਥਾਣਾ ਸਦਰ ਮਾਨਸਾ ਦੇ ਐਸਐਚਓ ਅੰਗਰੇਜ਼ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਸਨ।
ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਜਾਂਚ ਅਧਿਕਾਰੀ (IO) ਨੂੰ ਅਚਾਨਕ ਬਦਲ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਹੁਣ ਗੁਰਲਾਲ ਸਿੰਘ ਨੂੰ ਜਾਂਚ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਥਾਣਾ ਸਦਰ ਮਾਨਸਾ ਦੇ ਐਸਐਚਓ ਅੰਗਰੇਜ਼ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਸਨ। ਅੰਗਰੇਜ਼ ਸਿੰਘ ਥਾਣਾ ਸਿਟੀ ਮਾਨਸਾ ਦੇ ਐਸ.ਐਚ.ਓ. ਸੀ। ਮੂਸੇਵਾਲਾ ਦਾ ਕਤਲ ਇਸ ਥਾਣੇ ਦੀ ਹਦੂਦ ਅੰਦਰ ਹੋਣ ਕਾਰਨ ਬਤੌਰ ਐਸ.ਐਚ.ਓ. ਉਹ ਜਾਂਚ ਅਧਿਕਾਰੀ ਸਨ।
ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ ਨੂੰ ਹੁਣ ਬੁਢਲਾਡਾ ਦਾ ਐਸ.ਐਚ.ਓ. ਲਗਾਇਆ ਗਿਆ ਹੈ। ਹਾਲਾਂਕਿ ਮਾਨਸਾ ਦੇ ਐਸਐਸਪੀ ਗੌਰਵ ਤੁਰਾ ਨੇ ਇਸ ਨੂੰ ਰੁਟੀਨ ਤਬਾਦਲਾ ਦੱਸਿਆ ਹੈ। ਦੱਸਿਆ ਜਾਂਦਾ ਹੈ ਕਿ ਜਿੱਥੇ ਉਸ ਨੂੰ ਗੈਂਗਸਟਰਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਪੁਲੀਸ ਨੂੰ ਉਸ ਦੀ ਅਤੇ ਥਾਣੇ ਦੀ ਸੁਰੱਖਿਆ ਵਧਾਉਣੀ ਪਈ ਸੀ।
ਪਹਿਲਾ ਚਲਾਨ ਪੇਸ਼ ਕਰ ਚੁੱਕੀ ਪੁਲਿਸ
ਜਾਂਚ ਅਧਿਕਾਰੀ ਅੰਗਰੇਜ਼ ਸਿੰਘ ਦੀ ਅਗਵਾਈ 'ਚ ਪੰਜਾਬ ਪੁਲਸ ਨੇ ਮੂਸੇਵਾਲਾ ਕਤਲ ਕਾਂਡ ਦਾ ਚਲਾਨ ਪੇਸ਼ ਕਰ ਦਿੱਤਾ ਹੈ। ਜਿਸ ਵਿੱਚ 24 ਕਾਤਲਾਂ ਅਤੇ 166 ਗਵਾਹਾਂ ਦੇ ਨਾਮ ਦਰਜ ਹਨ। ਇਸ ਵਿੱਚ ਗੋਲਡੀ ਬਰਾੜ ਨੂੰ ਮਾਸਟਰਮਾਈਂਡ ਦੱਸਿਆ ਗਿਆ ਹੈ। ਇਹ ਗੋਲਡੀ ਹੀ ਸੀ ,ਜਿਸ ਨੇ ਮੂਸੇਵਾਲਾ ਦੀ ਰੇਕੀ ਕਰਨ ਦੇ ਨਾਲ-ਨਾਲ ਸ਼ੂਟਰਾਂ ਨੂੰ ਹਥਿਆਰ ਅਤੇ ਵਾਹਨ ਮੁਹੱਈਆ ਕਰਵਾਏ ਸਨ। ਇਸ ਤੋਂ ਇਲਾਵਾ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਨੇ ਵੀ ਸ਼ੂਟਰ ਮੁਹੱਈਆ ਕਰਵਾਉਣ ,ਸਾਜ਼ਿਸ਼ ਰਚਣ ਵਿਚ ਗੋਲਡੀ ਦਾ ਸਾਥ ਦਿੱਤਾ ਸੀ।
SIT ਸੰਭਾਲ ਰਹੀ ਹੈ ਸਮੁੱਚੀ ਜਾਂਚ
ਮੂਸੇਵਾਲਾ ਕਤਲ ਕਾਂਡ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਕਰ ਰਹੀ ਹੈ। ਜਿਸ ਦੀ ਅਗਵਾਈ ਆਈਜੀ ਜਸਕਰਨ ਸਿੰਘ ਕਰ ਰਹੇ ਹਨ। ਟੀਮ ਵਿੱਚ ਮਾਨਸਾ ਦੇ ਐਸਐਸਪੀ ਗੌਰਵ ਤੂਰਾ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਏਆਈਜੀ ਗੁਰਮੀਤ ਚੌਹਾਨ ਵੀ ਸ਼ਾਮਲ ਹਨ। ਇਸ ਵਿੱਚ ਬਠਿੰਡਾ ਅਤੇ ਮਾਨਸਾ ਦੇ ਡੀਐਸਪੀ ਦੇ ਨਾਲ-ਨਾਲ ਥਾਣਾ ਸਿਟੀ ਮਾਨਸਾ ਦੇ ਐਸਐਚਓ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਓਧਰ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਸਚਿਨ ਥਾਪਨ ਨੂੰ ਅਜ਼ਰਬਾਈਜਾਨ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਦੀ ਲੋਕੇਸ਼ਨ ਵੀ ਕੀਨੀਆ ਵਿੱਚ ਮਿਲੀ ਹੈ। ਇਹ ਦੋਵੇਂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਹੀ ਫਰਜ਼ੀ ਪਾਸਪੋਰਟਾਂ 'ਤੇ ਭਾਰਤ ਛੱਡ ਕੇ ਵਿਦੇਸ਼ ਭੱਜ ਗਏ ਸਨ। ਇਸ ਦਾ ਪਤਾ ਲੱਗਦਿਆਂ ਹੀ ਪੰਜਾਬ ਪੁਲਿਸ ਨੇ ਕੇਂਦਰੀ ਵਿਦੇਸ਼ ਮੰਤਰਾਲੇ ਨਾਲ ਮਿਲ ਕੇ ਸਚਿਨ ਨੂੰ ਭਾਰਤ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲਾਰੈਂਸ ਤੇ ਗੋਲਡੀ ਬਰਾੜ ਦੇ ਨਾਲ ਸਚਿਨ ਥਾਪਨ ਅਤੇ ਅਨਮੋਲ ਵੀ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਹਨ। ਮੂਸੇਵਾਲਾ ਨੂੰ ਕਤਲ ਕਰਨ ਤੋਂ ਪਹਿਲਾਂ ਲਾਰੈਂਸ ਨੇ ਉਨ੍ਹਾਂ ਦੇ ਨਕਲੀ ਪਾਸਪੋਰਟ ਬਣਾਏ ਸਨ। ਜਿਸ ਦੇ ਆਧਾਰ 'ਤੇ ਉਨ੍ਹਾਂ ਨੂੰ ਬਾਹਰ ਭੇਜ ਦਿੱਤਾ ਗਿਆ। ਇਸ ਤੋਂ ਬਾਅਦ 29 ਮਈ ਨੂੰ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ। ਸਚਿਨ ਥਾਪਨ ਨੇ ਬਾਅਦ ਵਿੱਚ ਇੱਕ ਟੀਵੀ ਚੈਨਲ ਨੂੰ ਫੋਨ ਕਰਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਦੱਸ ਦੇਈਏ ਕਿ 29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿੱਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement