Sidhu Moose Wala Murder Case: ਪੰਜਾਬ ਪੁਲਿਸ ਨੇ ਗਾਇਕ ਸਿੱਧੂ ਮੂਸੇਵਾਲਾ (ਕੈਨੇਡੀਅਨ ਅਧਾਰਤ ਗੈਂਗਸਟਰ) ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਦੀ ਮੰਗ ਕੀਤੀ ਹੈ। ਪੁਲਿਸ ਸੂਤਰਾਂ ਮੁਤਾਬਕ ਬਰਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਰੋਹ ਦਾ ਸਰਗਰਮ ਮੈਂਬਰ ਹੈ। ਇਸ ਦੇ ਨਾਲ ਹੀ ਲਾਰੇਂਸ ਬਿਸ਼ਨੋਈ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।


ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਸ੍ਰੀ ਮੁਕਤਸਰ ਸਾਹਿਬ ਦਾ ਵਸਨੀਕ ਹੈ ਅਤੇ ਸਾਲ 2017 ਵਿੱਚ ਵਿਦਿਆਰਥੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਗੈਂਗਸਟਰ ਗੋਲਡੀ ਬਰਾੜ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈ। ਗੋਲਡੀ ਬਰਾੜ ਇੱਕ ਕੈਨੇਡੀਅਨ ਗੈਂਗਸਟਰ ਹੈ ਅਤੇ ਭਾਰਤੀ ਅਧਿਕਾਰੀਆਂ ਨੂੰ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਫਰੀਦਪੁਰ ਦੀ ਇੱਕ ਅਦਾਲਤ ਨੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਲਾਲ ਸਿੰਘ ਪਹਿਲਵਾਨ ਦੇ ਕਤਲ ਦੇ ਮਾਮਲੇ ਵਿੱਚ ਬਰਾੜ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ।


ਐਤਵਾਰ ਨੂੰ ਹੋਇਆ ਕਤਲ


ਜ਼ਿਕਰਯੋਗ ਹੈ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ 'ਚ ਐਤਵਾਰ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਦੱਸ ਦਈਏ ਕਿ ਮੂਸੇਵਾਲਾ ਵੀ ਕਾਂਗਰਸੀ ਆਗੂ ਸੀ। ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਸਿੱਧੂ ਮੂਸੇਵਾਲਾ ਪੜ੍ਹਾਈ ਲਈ ਕੈਨੇਡਾ ਗਿਆ ਸੀ, ਜਿਸ ਤੋਂ ਬਾਅਦ ਜਦੋਂ ਉਹ ਪੰਜਾਬ ਪਰਤਿਆ ਤਾਂ ਗਾਇਕ ਬਣ ਕੇ ਪਰਤਿਆ। ਸਿੱਧੂ ਮੂਸੇਵਾਲਾ ਵੀ ਕਈ ਵਿਵਾਦਾਂ ਨਾਲ ਜੁੜੇ ਰਹੇ ਸਨ। ਪੰਜਾਬ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ।


ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਏ ‘ਆਪ’ ਵਿਧਾਇਕ ਤੇ ਮੰਤਰੀ, ਕਾਤਲ ਜਲਦੀ ਸਲਾਖਾਂ ਪਿੱਛੇ ਹੋਣਗੇ: ਡਾ. ਬਲਜੀਤ ਕੌਰ