(Source: ECI/ABP News/ABP Majha)
Sidhu Moose Wala Murder: ਕਤਲ ਤੋਂ 4 ਦਿਨ ਪਹਿਲਾਂ CCTV 'ਚ ਕੈਦ ਹੋਏ ਸੀ ਸ਼ੱਕੀ, ਕਾਰ 'ਚ ਆਏ ਸੀ ਮਾਨਸਾ
Sidhu Moose Wala Murder: ਗਾਇਕ ਦੇ ਕਤਲ ਤੋਂ ਚਾਰ ਦਿਨ ਪਹਿਲਾਂ ਮਾਨਸਾ ਜ਼ਿਲ੍ਹੇ ਵਿੱਚ ਦਾਖ਼ਲ ਹੁੰਦੀ ਸੀਸੀਟੀਵੀ ਵਿੱਚ ਇਹ ਕਾਰ ਕੈਦ ਹੋਈ ਹੈ। ਮੋਗਾ ਪੁਲਿਸ ਨੇ ਮੂਸੇ ਵਾਲਾ ਦੇ ਕਤਲ ਦੇ ਮਾਮਲੇ ਵਿੱਚ ਫਤਿਹਾਬਾਦ ਤੋਂ ਦੋ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ।
Sidhu Moose Wala Murder: ਪੁਲਿਸ ਵੱਲੋਂ ਹਾਸਲ ਕੀਤੀ ਇੱਕ ਸੀਸੀਟੀਵੀ ਫੁਟੇਜ ਵਿੱਚ ਉਹ ਕਾਰ ਦਿਖਾਈ ਦੇ ਰਹੀ ਹੈ ਜਿਸ ਦੀ ਵਰਤੋਂ ਗਾਇਕ ਸਿੱਧੂ ਮੂਸੇ ਵਾਲਾ ਦੇ ਕਾਤਲਾਂ ਵੱਲੋਂ ਕੀਤੀ ਗਈ ਸੀ। ਸੀਸੀਟੀਵੀ ਫੁਟੇਜ ਤੋਂ ਪਤਾ ਚੱਲਿਆ ਹੈ ਕਿ ਇਹ ਕਾਰ ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਤੋਂ ਪੰਜਾਬ ਦੇ ਮਾਨਸਾ 'ਚ ਆਈ ਸੀ। ਗਾਇਕ ਦੇ ਕਤਲ ਤੋਂ ਚਾਰ ਦਿਨ ਪਹਿਲਾਂ ਮਾਨਸਾ ਜ਼ਿਲ੍ਹੇ ਵਿੱਚ ਦਾਖਲ ਹੋਈ ਕਾਰ ਸੀਸੀਟੀਵੀ ਵਿੱਚ ਕੈਦ ਹੋਈ ਸੀ। ਮੋਗਾ ਪੁਲਿਸ ਨੇ ਮੂਸੇ ਵਾਲਾ ਦੇ ਕਤਲ ਦੇ ਮਾਮਲੇ ਵਿੱਚ ਫਤਿਹਾਬਾਦ ਤੋਂ ਦੋ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ।
ਦੱਸ ਦੇਈਏ ਕਿ ਮਾਨਸਾ ਵਿੱਚ 29 ਮਈ ਨੂੰ ਸਿੱਧੂ ਮੂਸੇ ਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗੋਲਡੀ ਬਰਾੜ ਨੇ ਮੂਸੇ ਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਗੋਲਡੀ ਬਰਾੜ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੈ। ਗੋਲਡੀ ਬਰਾੜ ਇਸ ਸਮੇਂ ਕੈਨੇਡਾ ਵਿੱਚ ਹੈ। ਗੋਲਡੀ ਬਰਾੜ ਨੇ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਲਿਖੀ ਪੋਸਟ ਜਿਸ ਵਿੱਚ ਕਤਲ ਦੀ ਜ਼ਿੰਮੇਵਾਰੀ ਲਈ ਗਈ ਸੀ।
ਉਧਰ ਬਿਸ਼ਨੋਈ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਹਿਰਾਸਤ ਵਿਚ ਹੈ, ਜਿਸ ਨੇ ਦੋਸ਼ ਲਗਾਇਆ ਹੈ ਕਿ ਮੂਸੇ ਵਾਲਾ ਪਿਛਲੇ ਸਾਲ 7 ਅਗਸਤ ਨੂੰ ਅਕਾਲੀ ਦਲ ਦੇ ਨੌਜਵਾਨ ਆਗੂ ਵਿਕਰਮਜੀਤ ਸਿੰਘ ਉਰਫ ਵਿੱਕੀ ਮਿੱਡੂਖੇੜਾ ਦੇ ਕਤਲ ਵਿਚ ਸ਼ਾਮਲ ਸੀ, ਜਿਸ ਕਾਰਨ ਉਸ ਦੇ ਗੈਂਗ ਤੇ ਉਸ ਦੇ ਗਰੋਹ ਦਰਮਿਆਨ “ਦੁਸ਼ਮਣ” ਬਣ ਗਈ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ ਹੈ।
ਸੀਐਮ ਮਾਨ ਨੇ ਕੀਤਾ ਇਹ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਨਾਮ ਰਹਿੰਦੀ ਦੁਨੀਆਂ ਤੱਕ ਅਮਰ ਰਹੇਗਾ, ਇਸੇ ਲਈ ਕੈਂਸਰ ਹਸਪਤਾਲ ਅਤੇ ਸਪੋਰਟਸ ਸਟੇਡੀਅਮ ਉਨ੍ਹਾਂ ਦੇ ਨਾਂ 'ਤੇ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਮੇਰਾ ਛੋਟਾ ਭਰਾ ਸੀ ਅਤੇ ਮੈਂ ਪਰਿਵਾਰ ਦੇ ਨਾਲ ਹਾਂ, ਜਦੋਂ ਵੀ ਪਰਿਵਾਰ ਨੂੰ ਲੋੜ ਪਈ ਤਾਂ ਮੈਂ ਪਰਿਵਾਰ ਦੇ ਨਾਲ ਖੜ੍ਹਾਂਗਾ। ਸਿੱਧੂ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਜਲਦ ਹੀ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਮੁੱਖ ਮੰਤਰੀ ਦੀ ਪਰਿਵਾਰ ਨਾਲ ਮੁਲਾਕਾਤ ਇੱਕ ਘੰਟਾ 10 ਮਿੰਟ ਤੱਕ ਚੱਲੀ ਹੈ।
ਇਹ ਵੀ ਪੜ੍ਹੋ: ਅਗਲੇ ਮਹੀਨੇ ਅਮਰੀਕਾ-ਕੈਨੇਡਾ ਕੰਸਰਟ ਲਈ ਰਵਾਨਾ ਹੋਣ ਵਾਲੇ ਸੀ Sidhu Moose Wala, ਫੈਨਜ਼ ਗਮ 'ਚ ਡੂੱਬੇ