ਪੜਚੋਲ ਕਰੋ

ਮੂਸੇਵਾਲਾ ਦੇ ਕਤਲ 'ਤੇ ਹੰਗਾਮਾ-ਦਿੱਲੀ 'ਚ ਕੇਜਰੀਵਾਲ ਦੇ ਘਰ ਦਾ ਘੇਰਾਓ, ਚੰਡੀਗੜ੍ਹ 'ਚ ਕਾਂਗਰਸ ਦਾ ਜ਼ਬਰਦਸਤ ਪ੍ਰਦਰਸ਼ਨ

Sidhu Moose Wala Murder: ਦਿੱਲੀ ਕਾਂਗਰਸ ਦੇ ਪ੍ਰਧਾਨ ਚੌਧਰੀ ਅਨਿਲ ਕੁਮਾਰ ਦੀ ਅਗਵਾਈ ਵਿੱਚ ਕਾਂਗਰਸੀ ਵਰਕਰ ਮੂਸੇਵਾਲਾ ਦੇ ਕਤਲ ਦੇ ਵਿਰੋਧ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦਾ ਘਿਰਾਓ ਕਰ ਰਹੇ ਹਨ।

Sidhu Moose Wala Murder: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਿਆਸਤ ਤੇਜ਼ ਹੋ ਗਈ ਹੈ। ਮੂਸੇਵਾਲਾ ਦੇ ਕਤਲ ਦੇ ਵਿਰੋਧ 'ਚ ਸੋਮਵਾਰ ਨੂੰ ਕਾਂਗਰਸ ਨੇ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਪ੍ਰਦਰਸ਼ਨ ਕੀਤਾ। ਜਿੱਥੇ ਕਾਂਗਰਸੀ ਵਰਕਰਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦਾ ਘਿਰਾਓ ਕੀਤਾ। ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਕਤਲ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਸੀਐਮ ਮਾਨ ਨੇ ਕਿਹਾ ਹੈ ਕਿ ਕਤਲ ਕੇਸ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ।

ਕਾਂਗਰਸੀ ਵਰਕਰਾਂ ਨੇ ਕੀਤਾ ਕੇਜਰੀਵਾਲ ਦੇ ਘਰ ਦਾ ਘਿਰਾਓ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਚੰਡੀਗੜ੍ਹ ਤੋਂ ਲੈ ਕੇ ਦਿੱਲੀ ਤੱਕ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲ ਰਹੇ ਹਨ। ਦਿੱਲੀ ਕਾਂਗਰਸ ਪ੍ਰਧਾਨ ਚੌਧਰੀ ਅਨਿਲ ਕੁਮਾਰ ਦੀ ਅਗਵਾਈ 'ਚ ਕਾਂਗਰਸੀ ਵਰਕਰ ਮੂਸੇਵਾਲਾ ਦੇ ਕਤਲ ਦੇ ਵਿਰੋਧ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦਾ ਘਿਰਾਓ ਕੀਤਾ। ਇਸ ਦੇ ਨਾਲ ਹੀ ਕਾਂਗਰਸੀ ਵਰਕਰਾਂ ਨੇ ਚੰਡੀਗੜ੍ਹ ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਦੇ ਬਾਹਰ ਵੀ ਰੋਸ ਪ੍ਰਦਰਸ਼ਨ ਕੀਤਾ ਹੈ।

ਜੰਮੂ ਵਿੱਚ ਵੀ ਵਿਰੋਧ ਪ੍ਰਦਰਸ਼ਨ

ਸਿੱਧੂ ਦੀ ਫੈਨ ਫੋਲੋਇੰਗ ਸਿਰਫ ਪੰਜਾਬ ਹਰਿਆਣਾ ਤੱਕ ਹੀ ਸੀਮਿਤ ਨਹੀਂ ਸੀ। ਇਸ ਸਿੰਗਰ ਨੇ ਆਪਣੇ ਗਾਣਿਆਂ ਨਾਲ ਭਾਰਤ ਦੇ ਹਰ ਕੋਨੇ ਦੇ ਲੋਕਾਂ ਨੂੰ ਆਪਣਾ ਫੈਨ ਬਣਾਇਆ। ਮੂਸੇਵਾਲਾ ਕਤਲੇਆਮ ਦੇ ਵਿਰੋਧ ਵਿੱਚ ਯੂਥ ਕਾਂਗਰਸ ਦੇ ਵਰਕਰਾਂ ਨੇ ਜੰਮੂ ਵਿੱਚ ਆਮ ਆਦਮੀ ਪਾਰਟੀ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਾਂਗਰਸੀ ਵਰਕਰਾਂ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਨਸ਼ਾ ਅਤੇ ਦਹਿਸ਼ਤਗਰਦੀ ਵਧ ਰਹੀ ਹੈ।

ਇਸ ਦੇ ਨਾਲ ਹੀ ਵਿਰੋਧੀ ਪਾਰਟੀ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਫੇਲ ਹੋਏ ਹਨ ਅਤੇ ਉਨ੍ਹਾਂ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ। ਗੁੱਸੇ ਵਿੱਚ ਆਏ ਕਾਂਗਰਸੀ ਵਰਕਰਾਂ ਨੇ ਆਮ ਆਦਮੀ ਪਾਰਟੀ ਦੇ ਦਫ਼ਤਰ ਦੇ ਬਾਹਰ ਭਗਵੰਤ ਮਾਨ ਦਾ ਪੁਤਲਾ ਫੂਕਿਆ ਤੇ ਬੈਨਰ ਤੇ ਪੋਸਟਰ ਵੀ ਪਾੜ ਦਿੱਤੇ।

ਇਸ ਦੇ ਨਾਲ ਹੀ ਮੂਸੇਵਾਲਾ ਦੇ ਕਤਲ 'ਤੇ ਹਾਲ ਹੀ 'ਚ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸੁਨੀਲ ਜਾਖੜ ਨੇ ਕਿਹਾ, ''ਇਹ ਬਹੁਤ ਹੀ ਦੁਖਦਾਈ ਘਟਨਾ ਹੈ। ਪੂਰੇ ਪੰਜਾਬ ਨੂੰ ਵੱਡਾ ਝਟਕਾ ਲੱਗਾ ਹੈ। ਇਸ ਘਟਨਾ ਨੇ ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦਾ ਪਰਦਾਫਾਸ਼ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਪੁਲਿਸ ਨੂੰ ਕੰਮ ਕਰਨ ਦੇਣਾ ਚਾਹੀਦਾ ਹੈ ਕਿ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।"

ਇਹ ਵੀ ਪੜ੍ਹੋ: Sidhu Moose Wala Murder: ਲੁਧਿਆਣਾ ਦੇ ਡੀਐਮਸੀ 'ਚ ਸਿੱਧੂ ਦੇ ਸਾਥੀਆਂ ਦਾ ਚਲ ਰਿਹਾ ਇਲਾਜ, ਡਾਕਟਰਾਂ ਨੇ ਕੀਤੇ ਕਈ ਵੱਡੇ ਖੁਲਾਸੇ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget