ਪੜਚੋਲ ਕਰੋ
Advertisement
Moose Wala Murder : ਬਠਿੰਡਾ ਦੇ ਪੈਟਰੋਲ ਪੰਪ ਦੇ CCTV ਫੁਟੇਜ ਤੋਂ ਪੁਲਿਸ ਨੂੰ ਮਿਲਿਆ ਸੁਰਾਗ, ਫਾਰਚੂਨਰ ਵਾਲਿਆਂ ਨੇ ਸਪਲਾਈ ਕੀਤੇ ਸੀ ਹਥਿਆਰ !
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਫ਼ਰਾਰ ਮੁਲਜ਼ਮਾਂ ਨੂੰ ਫੜਨ ਲਈ ਪੰਜਾਬ ਪੁਲਿਸ ਦਿਨ-ਰਾਤ ਕੰਮ ਕਰ ਰਹੀ ਹੈ। ਲੁਧਿਆਣਾ ਪੁਲੀਸ ਦੀ ਟੀਮ ਡੱਬਵਾਲੀ ਸਰਹੱਦ ਨਾਲ ਲੱਗਦੇ ਇੱਕ ਪੈਟਰੋਲ ਪੰਪ ’ਤੇ ਜਾਂਚ ਕਰਨ ਲਈ ਬਠਿੰਡਾ ਪੁੱਜੀ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਫ਼ਰਾਰ ਮੁਲਜ਼ਮਾਂ ਨੂੰ ਫੜਨ ਲਈ ਪੰਜਾਬ ਪੁਲਿਸ ਦਿਨ-ਰਾਤ ਕੰਮ ਕਰ ਰਹੀ ਹੈ। ਇਸੇ ਦੌਰਾਨ ਸ਼ੁੱਕਰਵਾਰ ਨੂੰ ਲੁਧਿਆਣਾ ਪੁਲੀਸ ਦੀ ਟੀਮ ਡੱਬਵਾਲੀ ਸਰਹੱਦ ਨਾਲ ਲੱਗਦੇ ਇੱਕ ਪੈਟਰੋਲ ਪੰਪ ’ਤੇ ਜਾਂਚ ਕਰਨ ਲਈ ਬਠਿੰਡਾ ਪੁੱਜੀ। ਪੁਲੀਸ ਟੀਮ ਨੇ ਪੈਟਰੋਲ ਪੰਪ ਦੀ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਲੁਧਿਆਣਾ ਪੁਲਿਸ ਇੱਕ ਫਾਰਚੂਨਰ ਗੱਡੀ ਦੀ ਭਾਲ ਵਿੱਚ ਹੈ, ਜੋ ਰਾਤ ਸਮੇਂ ਇੱਕ ਪੈਟਰੋਲ ਪੰਪ 'ਤੇ ਡੀਜ਼ਲ ਭਰਵਾਉਂਦੀ ਦੇਖੀ ਗਈ ਸੀ। ਸੂਤਰਾਂ ਅਨੁਸਾਰ ਲੁਧਿਆਣਾ ਪੁਲੀਸ ਵੱਲੋਂ ਤਲਾਸ਼ੀ ਲਈ ਜਾ ਰਹੀ ਫਾਰਚੂਨਰ ਗੱਡੀ ਵਿੱਚ ਸਵਾਰ ਚਾਰ ਵਿਅਕਤੀ 19 ਮਈ ਨੂੰ ਰਾਤ ਸਮੇਂ ਡੱਬਵਾਲੀ ਸਰਹੱਦ ਨਾਲ ਲੱਗਦੇ ਪੈਟਰੋਲ ਪੰਪ ’ਤੇ ਡੀਜ਼ਲ ਭਰਵਾਉਣ ਲਈ ਪੁੱਜੇ ਸਨ। ਸੂਤਰਾਂ ਨੇ ਦੱਸਿਆ ਕਿ ਪੁਲਸ ਨੂੰ ਸ਼ੱਕ ਹੈ ਕਿ ਗੱਡੀ 'ਚ ਸਵਾਰ ਲੋਕਾਂ ਨੇ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ।
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ 'ਚ ਇਕ ਗ੍ਰਿਫਤਾਰ
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ 'ਚ ਇਕ ਗ੍ਰਿਫਤਾਰ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਲਾਰੈਂਸ ਦੇ ਕਰੀਬੀ ਬਲਦੇਵ ਚੌਧਰੀ ਨੂੰ ਹਥਿਆਰ ਸਪਲਾਈ ਕਰਨ ਵਾਲੇ ਇੱਕ ਮੁਲਜ਼ਮ ਨੂੰ ਕਮਿਸ਼ਨਰੇਟ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ।ਸੀ.ਆਈ.ਏ.2 ਦੀ ਟੀਮ ਜਾਂਚ ਕਰ ਰਹੀ ਸੀ ਕਿ ਬਲਦੇਵ ਚੌਧਰੀ ਕੋਲ ਹਥਿਆਰ ਕਿੱਥੋਂ ਆਏ, ਇਸ ਦੌਰਾਨ ਉਸ ਨੂੰ ਕਾਬੂ ਕਰ ਲਿਆ ਗਿਆ। ਮੁਲਜ਼ਮ ਦੀ ਪਛਾਣ ਪਟਿਆਲਾ ਦੇ ਭਾਦਸੋਂ ਇਲਾਕੇ ਦੇ ਰਹਿਣ ਵਾਲੇ ਜਸਕਰਨ ਸਿੰਘ ਉਰਫ਼ ਕਰਨ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲੀਸ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਵਿੱਚ ਜੁਟੀ ਹੈ। ਸੀਆਈਏ 2 ਦੇ ਇੰਚਾਰਜ ਇੰਸਪੈਕਟਰ ਬੇਅੰਤ ਜੁਨੇਜਾ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਪੁਲੀਸ ਨੇ ਬਲਦੇਵ ਚੌਧਰੀ ਉਰਫ਼ ਬੱਲੂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲੀਸ ਨੇ ਉਸ ਦੇ ਕਬਜ਼ੇ ਵਿੱਚੋਂ ਹਥਿਆਰ ਬਰਾਮਦ ਕੀਤੇ ਹਨ ਅਤੇ ਉਸ ਦੇ ਇੱਕ ਸਾਥੀ ਅੰਕਿਤ ਸ਼ਰਮਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਗੈਂਗਸਟਰ ਲਾਰੈਂਸ ਦਾ ਕਰੀਬੀ ਸਾਥੀ ਹੈ ਅਤੇ ਉਸ ਨਾਲ ਪੜ੍ਹਦਾ ਸੀ।
ਜਸਕਰਨ ਕਿਸੇ ਸਮੇਂ ਕਬੱਡੀ ਦਾ ਚੰਗਾ ਖਿਡਾਰੀ ਰਿਹਾ ਹੈ। ਵਿਦੇਸ਼ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਬਲਦੇਵ ਚੌਧਰੀ ਨੂੰ ਹਥਿਆਰ ਪਹੁੰਚਾਉਣ ਦੀ ਜ਼ਿੰਮੇਵਾਰੀ ਦਿੱਤੀ ਸੀ। ਪੁਲੀਸ ਅਨੁਸਾਰ ਮੁਲਜ਼ਮ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਦੋਸ਼ੀ ਗੋਲਡੀ ਬਰਾੜ ਦੇ ਸੰਪਰਕ ਵਿਚ ਕਿਵੇਂ ਆਏ ਅਤੇ ਬਲਦੇਵ ਚੌਧਰੀ ਅਤੇ ਉਹ ਹਥਿਆਰ ਸਪਲਾਈ ਕਰਨ ਲਈ ਇਕ ਦੂਜੇ ਦੇ ਸੰਪਰਕ ਵਿਚ ਕਿਵੇਂ ਆਏ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅਪਰਾਧ
ਪੰਜਾਬ
ਪੰਜਾਬ
Advertisement