Sidhu Moose Wala: ਗਾਇਕ ਤੋਂ ਸਿਆਸਤਦਾਨ ਬਣੇ ਸਿੱਧੂ ਮੂਸੇ ਵਾਲਾ ਦੇ ਕਤਲ 'ਚ ਮਦਦ ਕਰਨ ਵਾਲੇ ਸ਼ੱਕੀ ਉੱਤਰਾਖੰਡ ਦੇ ਦੇਹਰਾਦੂਨ ਵਿੱਚ ਫੜੇ ਗਏ ਹਨ। ਪੰਜਾਬ ਪੁਲਿਸ ਉਨ੍ਹਾਂ ਨੂੰ ਲੈ ਕੇ ਰਵਾਨਾ ਹੋ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚੋਂ ਇੱਕ ਦੇ ਕਤਲ ਵਿੱਚ ਸ਼ਾਮਲ ਹੋਣ ਦਾ ਸ਼ੱਕ ਹੈ। ਪੰਜਾਬ ਪੁਲਿਸ ਇਨ੍ਹਾਂ ਦੇ ਪਿੱਛੇ ਸੀ।
ਜਾਣਕਾਰੀ ਮੁਤਾਬਕ ਉਸ ਨੂੰ ਉਤਰਾਖੰਡ ਸਪੈਸ਼ਲ ਟਾਸਕ ਫੋਰਸ (STF) ਦੀ ਮਦਦ ਨਾਲ ਫੜਿਆ ਗਿਆ। ਗ੍ਰਿਫਤਾਰ ਕੀਤੇ ਗਏ ਲੋਕ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਹਨ, ਉਨ੍ਹਾਂ ਨੂੰ ਦੇਹਰਾਦੂਨ ਦੀ ਨਯਾ ਗਾਓਂ ਚੌਕੀ ਤੋਂ ਫੜਿਆ ਗਿਆ। ਪੰਜਾਬ ਪੁਲਿਸ ਕੁੱਲ 6 ਲੋਕਾਂ ਨੂੰ ਲੈ ਕੇ ਰਵਾਨਾ ਹੋਈ ਹੈ। ਇਨ੍ਹਾਂ ਸਾਰਿਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।
ਪੁਲਿਸ ਸੂਤਰਾਂ ਨੇ ਦੱਸਿਆ ਕਿ ਕਤਲ 'ਚ ਇੱਕ ਵਿਅਕਤੀ ਦੇ ਸ਼ਾਮਲ ਹੋਣ ਦਾ ਸ਼ੱਕ ਹੈ। ਉਹ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਆਏ ਸ਼ਰਧਾਲੂਆਂ ਵਿਚਕਾਰ ਲੁਕਿਆ ਹੋਇਆ ਸੀ। ਪੰਜਾਬ ਅਤੇ ਉੱਤਰਾਖੰਡ ਪੁਲਿਸ ਦੀ ਸਾਂਝੀ ਟੀਮ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਦੱਸਿਆ ਕਿ ਸ਼ੱਕੀ ਨੂੰ ਹੁਣ ਪੰਜਾਬ ਲਿਜਾਇਆ ਜਾ ਰਿਹਾ ਹੈ।
ਸੂਤਰਾਂ ਨੇ ਦੱਸਿਆ ਕਿ ਦੇਹਰਾਦੂਨ ਤੋਂ ਹਿਰਾਸਤ 'ਚ ਲਏ ਗਏ ਸ਼ੱਕੀਆਂ 'ਚੋਂ ਇੱਕ ਲਾਰੇਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ। ਇਸ ਗੈਂਗ ਨੇ ਗਾਇਕ ਮੂਸੇ ਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਤੋਂ ਇਲਾਵਾ ਉਤਰਾਖੰਡ ਤੋਂ ਹਿਰਾਸਤ ਵਿਚ ਲਏ ਪੰਜ ਹੋਰ ਸ਼ੱਕੀਆਂ ਨੂੰ ਵੀ ਪੰਜਾਬ ਲਿਜਾਇਆ ਜਾ ਰਿਹਾ ਹੈ।
ਦੱਸ ਦਈਏ ਕਿ ਸਿੱਧੂ ਮੂਸੇ ਵਾਲਾ ਨੂੰ ਕੱਲ੍ਹ ਪੰਜਾਬ ਦੇ ਮਾਨਸਾ ਵਿੱਚ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਜਿਸ ਤੋਂ ਬਾਅਦ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਪੰਜਾਬ ਸਰਕਾਰ ਸਵਾਲਾਂ ਦੇ ਘੇਰੇ ‘ਚ ਹੈ।
ਇਹ ਵੀ ਪੜ੍ਹੋ: Heavy Rain Thunderstorm in Delhi: ਦਿੱਲੀ NCR 'ਚ ਮੌਸਮ ਬਦਲਿਆ, ਤੇਜ਼ ਗਰਜ ਨਾਲ ਮੀਂਹ ਸ਼ੁਰੂ