Moose wala Murder Case: ਪੰਜਾਬ ਦੀ ਫਿਰੋਜ਼ਪੁਰ ਜੇਲ੍ਹ 'ਚ ਮੂਸੇਵਾਲਾ ਦੀ ਹੱਤਿਆ ਨੂੰ ਲੈ ਕੇ ਕੈਦੀਆਂ 'ਚ ਕੁੱਟਮਾਰ, ਕਈ ਹਸਪਤਾਲ 'ਚ ਦਾਖਲ
ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਬੁੱਧਵਾਰ ਨੂੰ ਫਿਰੋਜ਼ਪੁਰ ਜੇਲ੍ਹ 'ਚ ਕੈਦੀਆਂ ਦੇ ਦੋ ਧੜਿਆਂ 'ਚ ਵਿਵਾਦ ਹੋ ਗਿਆ। ਇਹ ਵਿਵਾਦ ਇੰਨਾ ਵੱਧ ਗਿਆ ਕਿ ਦੋਨਾਂ ਗੁੱਟਾਂ ਵਿੱਚ ਜ਼ਬਰਦਸਤ ਲੜਾਈ ਹੋ ਗਈ।
ਫਿਰੋਜ਼ਪੁਰ: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਬੁੱਧਵਾਰ ਨੂੰ ਫਿਰੋਜ਼ਪੁਰ ਜੇਲ੍ਹ 'ਚ ਕੈਦੀਆਂ ਦੇ ਦੋ ਧੜਿਆਂ 'ਚ ਵਿਵਾਦ ਹੋ ਗਿਆ। ਇਹ ਵਿਵਾਦ ਇੰਨਾ ਵੱਧ ਗਿਆ ਕਿ ਦੋਨਾਂ ਗੁੱਟਾਂ ਵਿੱਚ ਜ਼ਬਰਦਸਤ ਲੜਾਈ ਹੋ ਗਈ। ਇਸ ਦੌਰਾਨ ਇੱਕ ਦਰਜਨ ਦੇ ਕਰੀਬ ਕੈਦੀ ਜ਼ਖ਼ਮੀ ਹੋ ਗਏ। ਇਸ ਦੇ ਨਾਲ ਹੀ ਚਾਰ ਦੇ ਕਰੀਬ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਬਹਿਸ ਹੋਈ ਸੀ।
ਜੇਲ੍ਹ 'ਚ ਹੋਈ ਹਿੰਸਾ ਦੀ ਗੱਲ ਰੱਖੀ ਗਈ ਸੀ ਗੁਪਤ: ਸੂਤਰ
ਅੰਗਰੇਜ਼ੀ ਵੈੱਬਸਾਈਟ ਟਾਈਮਜ਼ ਆਫ ਇੰਡੀਆ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਜੇਲ 'ਚ ਹੋਈ ਹਿੰਸਾ ਦੇ ਮਾਮਲੇ ਨੂੰ ਗੁਪਤ ਰੱਖਿਆ ਗਿਆ ਸੀ। ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਇੱਕ ਪੱਖ ਮੂਸੇਵਾਲਾ ਦੇ ਕਤਲ ਨੂੰ ਗਲਤ ਦੱਸ ਰਿਹਾ ਸੀ, ਜਦੋਂਕਿ ਦੂਸਰਾ ਪੱਖ ਸਹੀ ਦੱਸ ਰਿਹਾ ਸੀ। ਇਸ ਤੋਂ ਬਾਅਦ ਮਾਮਲਾ ਇੰਨਾ ਵੱਧ ਗਿਆ ਕਿ ਦੋਵਾਂ ਗੁੱਟਾਂ ਵਿੱਚ ਲੜਾਈ ਸ਼ੁਰੂ ਹੋ ਗਈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਘਟਨਾ ਸਮੇਂ ਜੇਲ੍ਹ ਅੰਦਰ ਕੈਦੀਆਂ ਨੂੰ ਰੋਕਣ ਦਾ ਕੋਈ ਪ੍ਰਬੰਧ ਨਹੀਂ ਸੀ, ਜਿਸ ਕਾਰਨ ਹਿੰਸਾ ਵਧਦੀ ਗਈ।
ਪੁਲਿਸ ਨੇ ਇੱਕ ਅਪਰਾਧੀ ਨੂੰ ਫਿਰੋਜ਼ਪੁਰ ਜੇਲ੍ਹ ਤੋਂ ਵਾਰੰਟ ’ਤੇ ਲਿਆਂਦਾ ਸੀ
ਜ਼ਿਕਰਯੋਗ ਹੈ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਇਸ ਮਾਮਲੇ 'ਚ ਵੀ ਦੋ ਦੋਸ਼ੀਆਂ ਨੂੰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ 'ਤੇ ਜੇਲ੍ਹਾਂ 'ਚੋਂ ਲੈ ਕੇ ਆਈ ਹੈ। ਸਰਕਾਰੀ ਸੂਤਰਾਂ ਅਨੁਸਾਰ ਦੋਵਾਂ ਨੂੰ ਬਠਿੰਡਾ ਅਤੇ ਫਿਰੋਜ਼ਪੁਰ ਜੇਲ੍ਹ ਤੋਂ ਲਿਆਂਦਾ ਗਿਆ ਹੈ। ਪੰਜਾਬ ਪੁਲਿਸ ਨੇ ਸੋਮਵਾਰ ਨੂੰ ਕਿਹਾ ਸੀ ਕਿ ਉਸ ਨੇ ਕਤਲ ਦੇ ਸਬੰਧ ਵਿੱਚ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਸੂਬਾ ਪੁਲਿਸ ਨੇ ਇਸ ਘਟਨਾ ਨੂੰ ਗਰੋਹਾਂ ਦੀ ਆਪਸੀ ਦੁਸ਼ਮਣੀ ਦਾ ਨਤੀਜਾ ਦੱਸਿਆ ਸੀ ਅਤੇ ਕਿਹਾ ਸੀ ਕਿ ਮੂਸੇਵਾਲਾ ਦੇ ਕਤਲ ਪਿੱਛੇ ਲਾਰੈਂਸ ਬਿਸ਼ਨੋਈ ਦਾ ਹੱਥ ਸੀ।
ਬਿਸ਼ਨੋਈ ਗੈਂਗ ਦੇ ਮੈਂਬਰ ਤੇ ਕੈਨੇਡਾ ਦੇ ਰਹਿਣ ਵਾਲੇ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਪੁਲਿਸ ਅਨੁਸਾਰ ਮੂਸੇਵਾਲਾ ਦੀ ਹੱਤਿਆ ਪਿਛਲੇ ਸਾਲ ਹੋਈ ਨੌਜਵਾਨ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੀ ਹੱਤਿਆ ਦਾ ਬਦਲਾ ਲੈਣ ਲਈ ਇਹ ਕਤਲ ਕੀਤਾ ਗਿਆ ਜਾਪਦਾ ਹੈ। ਮਿੱਡੂਖੇੜਾ ਦੇ ਕਤਲ ਵਿੱਚ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦਾ ਨਾਂ ਸਾਹਮਣੇ ਆਇਆ ਸੀ। ਹਾਲਾਂਕਿ ਪੁਲਿਸ ਮੁਤਾਬਕ ਸ਼ਗਨਪ੍ਰੀਤ ਆਸਟ੍ਰੇਲੀਆ ਚਲਾ ਗਿਆ ਹੈ।