ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਅਜੇ ਵੀ ਗਰਮਾਇਆ ਹੋਇਆ ਹੈ। ਸੋਮਵਾਰ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਕੀਤੇ ਗਏ ਖੁਲਾਸਿਆਂ ਮਗਰੋਂ ਵਿਰੋਧੀ ਧਿਰਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰ ਰਹੀਆਂ ਹਨ। ਵਿਰੋਧੀ ਧਿਰਾਂ ਦਾਅਵਾ ਕਰ ਰਹੀਆਂ ਹਨ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਕਰਕੇ ਹੀ ਉਨ੍ਹਾਂ ਦਾ ਕਤਲ ਹੋਇਆ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਾਤਲਾਂ ਤੋਂ ਪੁੱਛਗਿੱਛ ਦੌਰਾਨ ਹੋਏ ਖੁਲਾਸੇ ਤੋਂ ਸਾਫ਼ ਪਤਾ ਲੱਗਦਾ ਹੈ ਕਿ ਉਨ੍ਹਾਂ ਨੂੰ ਉਸ ਦੀ ਸੁਰੱਖਿਆ ਵਾਪਸ ਲੈਣ ਦਾ ਸੁਰਾਗ ਮਿਲ ਗਿਆ ਤੇ ਉਨ੍ਹਾਂ ਨੇ ਉਸ ਨੂੰ ਮਾਰਨ ਲਈ ਮੌਕੇ ਦਾ ਫਾਇਦਾ ਉਠਾ ਲਿਆ।
ਦਰਅਸਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਨਵੇਂ ਦਾਅਵੇ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਘਿਰ ਗਈ ਹੈ। ਬਲਕੌਰ ਸਿੰਘ ਨੇ ਕਿਹਾ ਸੀ ਕਿ 50-60 ਲੋਕ ਉਨ੍ਹਾਂ ਦੇ ਬੇਟੇ ਨੂੰ ਮਾਰਨ ਲਈ ਪਲਾਨਿੰਗ ਕਰ ਰਹੇ ਸੀ। ਚੋਣਾਂ ਦੌਰਾਨ ਵੀ 8 ਵਾਰ ਹਮਲੇ ਦੀ ਕੋਸ਼ਿਸ਼ ਕੀਤੀ ਗਈ ਸੀ।
ਇਸ 'ਤੇ ਪਿਛਲੀ ਕਾਂਗਰਸ ਸਰਕਾਰ 'ਚ ਗ੍ਰਹਿ ਮੰਤਰੀ ਰਹਿ ਚੁੱਕੇ ਸੁਖਜਿੰਦਰ ਰੰਧਾਵਾ ਨੇ ਸੀਐਮ ਭਗਵੰਤ ਮਾਨ ਦੀ ਸਰਕਾਰ 'ਤੇ ਚੁਟਕੀ ਲਈ ਹੈ। ਉਨ੍ਹਾਂ ਕਿਹਾ ਕਿ ਇਹ ਇਕ ਖੁਫੀਆ ਤੰਤਰ ਦੀ ਵੱਡੀ ਅਸਫਲਤਾ ਹੈ। ਮੂਸੇਵਾਲਾ ਦੀ ਸੁਰੱਖਿਆ ਵਿੱਚ ਕਟੌਤੀ ਕਰਨ ਵਾਲੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ।
ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਮੂਸੇਵਾਲਾ ਕਤਲ ਕਾਂਡ ਵਿੱਚ ਪੰਜਾਬ ਪੁਲਿਸ ਦੀ ਜਾਂਚ ਤਸੱਲੀਬਖਸ਼ ਨਹੀਂ। ਸਰਕਾਰ ਨੂੰ ਇਸ ਕਤਲ ਦਾ ਕੋਈ ਸੁਰਾਗ ਨਹੀਂ ਮਿਲ ਰਿਹਾ। ਉਹ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਦਾਅਵਿਆਂ 'ਤੇ ਹੀ ਭਰੋਸਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਦਾਅਵੇ ਤੋਂ ਸਪੱਸ਼ਟ ਹੈ ਕਿ ਮਾਨ ਸਰਕਾਰ ਖੁਫੀਆ ਪੱਧਰ 'ਤੇ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।