ਪੜਚੋਲ ਕਰੋ
Advertisement
Sidhu Moose Wala : UK 'ਚ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨੂੰ ਮਿਲੇ ਸਿੱਧੂ ਮੂਸੇਵਾਲਾ ਦੇ ਮਾਪੇ
Sidhu Moose Wala : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ -ਪਿਤਾ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਲਈ ਪਿਛਲੇ 3 ਦਿਨਾਂ ਤੋਂ ਯੂਕੇ 'ਚ ਹਨ।
Sidhu Moose Wala : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ -ਪਿਤਾ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਲਈ ਪਿਛਲੇ 3 ਦਿਨਾਂ ਤੋਂ ਯੂਕੇ 'ਚ ਹਨ। ਉੱਥੇ ਉਹ ਲਗਾਤਾਰ ਆਪਣੇ ਬੇਟੇ ਸਿੱਧੂ ਮੂਸੇਵਾਲਾ ਦੇ ਸਮਰਥਕਾਂ ਨੂੰ ਮਿਲ ਰਹੇ ਹਨ ਪਰ ਇਸ ਦੌਰਾਨ ਉਹ UK 'ਚ ਵਸੇ ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਸੰਧੂ ਨੂੰ ਮਿਲੇ ਹਨ। ਰੁਪਿੰਦਰ ਕੌਰ ਵੀ ਆਪਣੇ ਪਤੀ ਨੂੰ ਇਨਸਾਫ ਦਿਵਾਉਣ ਲਈ ਕੋਸ਼ਿਸ਼ਾਂ ਕਰ ਰਹੀ ਹੈ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਤਿੰਨ ਦਿਨ ਪਹਿਲਾਂ ਹੀ ਯੂਕੇ ਪਹੁੰਚੇ ਹਨ। ਯੂਕੇ ਵਿੱਚ ਸਿੱਧੂ ਮੂਸੇਵਾਲਾ ਦੇ ਫ਼ੈਨਜ ਵੱਲੋਂ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ ,ਜੋ ਯੂਕੇ ਦੀ ਸੰਸਦ ਦੇ ਬਾਹਰੋਂ ਲੰਘੇਗੀ। ਬਲਕੌਰ ਸਿੰਘ ਅਤੇ ਚਰਨ ਕੌਰ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਵਿਦੇਸ਼ ਗਏ ਹਨ। ਇਸ ਦੌਰਾਨ ਉਹ ਲਗਾਤਾਰ ਸਿੱਧੂ ਮੂਸੇਵਾਲਾ ਦੇ ਫੈਨਜ਼ ਨੂੰ ਮਿਲ ਰਹੇ ਹਨ। ਇਸ ਦੌਰਾਨ ਉਹ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਸੰਧੂ ਨੂੰ ਵੀ ਮਿਲੇ ਹਨ। ਉਨ੍ਹਾਂ ਰੁਪਿੰਦਰ ਕੌਰ ਨੂੰ ਹਿੰਮਤ ਨਾਲ ਇਨਸਾਫ਼ ਲਈ ਲੜਦੇ ਰਹਿਣ ਲਈ ਕਿਹਾ ਹੈ।
ਇਹ ਵੀ ਪੜ੍ਹੋ :ਅਮਰੀਕਾ ਦੀ ਯੂਨਿਵਰਸਿਟੀ ਨੇ ਸਿੱਖ ਵਿਦਿਆਰਥੀਆਂ ਨੂੰ ਦਿੱਤੀ ਕ੍ਰਿਪਾਨ ਧਾਰਨ ਕਰਨ ਦੀ ਇਜਾਜਤ, ਲਗਾਈ ਇਹ ਸ਼ਰਤ
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲਾ ਦੀ ਮੌਤ ਪਿੱਛੇ ਗੈਂਗਸਟਰਾਂ ਦਾ ਹੱਥ ਹੈ। ਨਕੋਦਰ 'ਚ ਕਬੱਡੀ ਮੈਚ ਦੌਰਾਨ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਦੋਵੇਂ ਪਰਿਵਾਰ ਇਨਸਾਫ਼ ਲਈ ਸੰਘਰਸ਼ ਕਰ ਰਹੇ ਹਨ। ਇਹੀ ਕਾਰਨ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਰੁਪਿੰਦਰ ਕੌਰ ਸੰਧੂ ਦੇ ਯੂ.ਕੇ ਸਥਿਤ ਘਰ ਪਹੁੰਚੇ।
ਦੱਸ ਦਈਏ ਕਿ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ 14 ਮਾਰਚ ਸ਼ਾਮ 6 ਵਜੇ ਪਿੰਡ ਮੱਲੀਆਂ ਵਿਖੇ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਕਤਲ ਕਰ ਦਿੱਤਾ ਸੀ। ਜਲੰਧਰ ਦਿਹਾਤੀ ਪੁਲਿਸ ਦੇ ਐੱਸਐੱਸਪੀ ਸਵਪਨ ਸ਼ਰਮਾ ਨੇ ਦੱਸਿਆ ਸੀ ਕਿ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ਨੂੰ ਸੁਲਝਾਉਣ 'ਚ ਪੁਲਿਸ ਲੱਗੀ ਹੋਈ ਸੀ। ਉਨ੍ਹਾਂ ਨੇ ਦੱਸਿਆ ਸੀ ਕਿ ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਰੋਪੀਆਂ ਵਿਚੋਂ ਜ਼ਿਆਦਾਤਰ ਪੰਜਾਬ ਤੋਂ ਬਾਹਰ ਦੇ ਰਹਿਣ ਵਾਲੇ ਹਨ ਜਿਨ੍ਹਾਂ ਦੀ ਪਛਾਣ ਹਰਵਿੰਦਰ ਸਿੰਘ ਉਰਫ ਫੌਜੀ ਵਾਸੀ ਬੁਲੰਦ ਸ਼ਹਿਰ, ਵਿਕਾਸ ਮਾਹਲੇ ਵਾਸੀ ਗੁੜਗਾਉਂ ਹਰਿਆਣਾ, ਸਚਿਨ ਦੁੱਲਿਆ ਵਾਸੀ ਅਲਵਰ ਰਾਜਸਥਾਨ, ਮਨਜੋਤ ਕੌਰ ਵਾਸੀ ਸੰਗਰੂਰ ਅਤੇ ਯਾਦਵਿੰਦਰ ਸਿੰਘ ਵਾਸੀ ਪੀਲੀਭੀਤ ਯੂਪੀ ਸ਼ਾਮਲ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਦੇਸ਼
ਲਾਈਫਸਟਾਈਲ
Advertisement