Sidhu Moose Wala : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਸਿੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ , ਪਿੰਡ ਮੂਸਾ ਦੇ ਸਕੂਲ 'ਚ ਖਾਲੀ ਅਸਾਮੀਆਂ ਭਰਨ ਦੀ ਕੀਤੀ ਮੰਗ
Sidhu Moose Wala : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ -ਪਿਤਾ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਹੈ।
Sidhu Moose Wala : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ -ਪਿਤਾ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਹਨਾਂ ਨੇ ਪਿੰਡ ਮੂਸਾ ਦੇ ਸਰਕਾਰੀ ਸਕੂਲ ਵਿਚ ਟੀਚਰਾਂ ਦੀ ਭਰਤੀ ਨੂੰ ਲੈ ਕੇ ਤੁਰੰਤ ਅਸਾਮੀਆਂ ਭਰਨ ਸਬੰਧੀ ਮੰਗ ਪੱਤਰ ਸੌਂਪਿਆ ਹੈ।
ਉਹਨਾਂ ਨੇ ਪੱਤਰ ਵਿਚ ਲਿਖਿਆ ਕਿ ਪਿੰਡ ਮੂਸਾ ਦੇ ਸਰਕਾਰੀ ਸਕੂਲ ਵਿਚ ਪ੍ਰਿੰਸੀਪਲ ਸਮੇਤ 9 ਅਸਾਮੀਆਂ ਖਾਲੀ ਹਨ, ਜਿਨ੍ਹਾਂ ਵਿਚ ਅੰਗਰੇਜ਼ੀ ਲੈਕਚਰਾਰ, ਹਿਸਟਰੀ ਲੈਕਚਰਾਰ, ਪੋਲ ਸਾਇੰਸ ਲੈਕਚਰਾਰ, ਪੰਜਾਬੀ ਲੈਕਚਰਾਰ, ਡੀਪੀ ਮਾਸਟਰ, ਲਾਇਬ੍ਰੇਰੀਅਨ, ਲਾਇਬ੍ਰੇਰੀ ਰੈਸਟੋਰਰ, ਗਾਰਡਨਰ ਕਮ ਚੌਕੀਦਾਰ ਦੀਆਂ ਅਸਾਮੀਆਂ ਖਾਲੀ ਹਨ।
ਇਸ ਮੰਗ ਪੱਤਰ ਵਿਚ ਉਹਨਾਂ ਇਹ ਵੀ ਲਿਖਿਆ ਹੈ ਕਿ ਪਤਾ ਲੱਗਿਆ ਹੈ ਕਿ ਇਸ ਸਕੂਲ ਦੇ 6 ਅਧਿਆਪਕ ਹੋਰ ਬਦਲੀ ਕਰਵਾਉਣਾ ਚਾਹੁੰਦੇ ਹਨ। ਉਹਨਾਂ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਅਧਿਆਪਕ ਦੀ ਬਦਲੀ ਹੁੰਦੀ ਹੈ ਤਾਂ ਉਸ ਦੀ ਥਾਂ ’ਤੇ ਤੁਰੰਤ ਹੋਰ ਅਧਿਆਪਕਾਂ ਨੂੰ ਤਾਇਨਾਤ ਕੀਤਾ ਜਾਵੇ।
ਇਹ ਵੀ ਪੜ੍ਹੋ : Amritsar News : ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਪਾਬੰਦੀ , ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਵੀ ਰੋਕ