Sidhu Moose Wala : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ -ਪਿਤਾ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਹਨਾਂ ਨੇ ਪਿੰਡ ਮੂਸਾ ਦੇ ਸਰਕਾਰੀ ਸਕੂਲ ਵਿਚ ਟੀਚਰਾਂ ਦੀ ਭਰਤੀ ਨੂੰ ਲੈ ਕੇ ਤੁਰੰਤ ਅਸਾਮੀਆਂ ਭਰਨ ਸਬੰਧੀ ਮੰਗ ਪੱਤਰ ਸੌਂਪਿਆ ਹੈ।

ਉਹਨਾਂ ਨੇ ਪੱਤਰ ਵਿਚ ਲਿਖਿਆ ਕਿ ਪਿੰਡ ਮੂਸਾ ਦੇ ਸਰਕਾਰੀ ਸਕੂਲ ਵਿਚ ਪ੍ਰਿੰਸੀਪਲ ਸਮੇਤ 9 ਅਸਾਮੀਆਂ ਖਾਲੀ ਹਨ, ਜਿਨ੍ਹਾਂ ਵਿਚ ਅੰਗਰੇਜ਼ੀ ਲੈਕਚਰਾਰ, ਹਿਸਟਰੀ ਲੈਕਚਰਾਰ, ਪੋਲ ਸਾਇੰਸ ਲੈਕਚਰਾਰ, ਪੰਜਾਬੀ ਲੈਕਚਰਾਰ, ਡੀਪੀ ਮਾਸਟਰ, ਲਾਇਬ੍ਰੇਰੀਅਨ, ਲਾਇਬ੍ਰੇਰੀ ਰੈਸਟੋਰਰ, ਗਾਰਡਨਰ ਕਮ ਚੌਕੀਦਾਰ ਦੀਆਂ ਅਸਾਮੀਆਂ ਖਾਲੀ ਹਨ।

ਇਸ ਮੰਗ ਪੱਤਰ ਵਿਚ ਉਹਨਾਂ ਇਹ ਵੀ ਲਿਖਿਆ ਹੈ ਕਿ ਪਤਾ ਲੱਗਿਆ ਹੈ ਕਿ ਇਸ ਸਕੂਲ ਦੇ 6 ਅਧਿਆਪਕ ਹੋਰ ਬਦਲੀ ਕਰਵਾਉਣਾ ਚਾਹੁੰਦੇ ਹਨ। ਉਹਨਾਂ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਅਧਿਆਪਕ ਦੀ ਬਦਲੀ ਹੁੰਦੀ ਹੈ ਤਾਂ ਉਸ ਦੀ ਥਾਂ ’ਤੇ ਤੁਰੰਤ ਹੋਰ ਅਧਿਆਪਕਾਂ ਨੂੰ ਤਾਇਨਾਤ ਕੀਤਾ ਜਾਵੇ।


ਇਹ ਵੀ ਪੜ੍ਹੋ : Amritsar News : ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਪਾਬੰਦੀ , ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਵੀ ਰੋਕ


 

ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਦੇ ਮਾਤਾ -ਪਿਤਾ ਨੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨਾਲ ਵੀ ਮੁਲਾਕਾਤ ਕੀਤੀ ਹੈ। ਦੱਸਿਆ ਜਾ ਰਿਹਾ ਹੈ ਸਿੱਧੂ ਦੇ ਪਿਤਾ ਬਲਕੌਰ ਸਿੰਘ ਅਤੇ ਡੀ.ਜੀ.ਪੀ. ਨਾਲ ਕਰੀਬ 30 ਮਿੰਟ ਤੱਕ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਬਲਕੌਰ ਸਿੰਘ ਨੇ ਪੁੱਤ ਦੇ ਇਨਸਾਫ਼ ਨੂੰ ਲੈ ਕੇ ਗੱਲਬਾਤ ਕੀਤੀ ਹੈ।

 

ਦੱਸ ਦੇਈਏ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਮੈਂ ਤੇ ਮੇਰਾ ਪਰਿਵਾਰ 25 ਨਵੰਬਰ ਨੂੰ ਦੇਸ਼ ਛੱਡ ਦੇਵੇਗਾ। ਉਨ੍ਹਾਂ ਕਿਹਾ ਸੀ ਕਿ ਮੇਰੇ ਪੁੱਤ ਸਿੱਧੂ ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਹੋ ਗਏ ਹਨ ਪਰ ਅਜੇ ਤਕ ਇਨਸਾਫ ਨਹੀਂ ਮਿਲਿਆ। ਸਿੱਧੂ ਦੇ ਪਿਤਾ ਨੇ ਕਿਹਾ ਸੀ ਕਿ ਮੈਂ ਉਸ ਦੀ ਮੌਤ ਤੋਂ ਬਾਅਦ ਇਨਸਾਫ ਲਈ ਕੋਈ ਧਰਨਾ ਨਹੀਂ ਲਾਇਆ। ਮੈਂ ਸਰਕਾਰ ਦਾ ਖਹਿੜਾ ਛੱਡ ਦਿਆਂਗਾ। ਮੈਂ ਆਪਣੀ ਐਫਆਈਆਰ ਵੀ ਵਾਪਸ ਲੈ ਲਵਾਂਗਾ।  ਮੈਂ ਬਹੁਤ ਸ਼ੌਂਕ ਨਾਲ ਆਪਣੇ ਪੁੱਤ ਨੂੰ ਪਾਲਿਆ ਸੀ।  ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਜਿਸ ਰਸਤੇ ਮੇਰਾ ਪੁੱਤ ਗਿਆ ਹੈ, ਮੈਂ ਉਸੇ ਰਸਤੇ ਤੇ ਜਾਵਾਂ। ਰੋਂਦੇ ਹੋਏ ਸਿੱਧੂ ਦੇ ਪਿਤਾ ਨੇ ਇਹ ਗੱਲ ਕਹੀ ਸੀ। ਮੈਂ ਜਸਟਿਸ ਲੈਣ ਤੋਂ ਪਿੱਛੇ ਨਹੀਂ ਹਟਾਂਗਾ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।