(Source: ECI/ABP News/ABP Majha)
ਵੱਡੀ ਖਬਰ! ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ 7 ਗੋਲੀਆਂ ਮਾਰ ਕਤਲ
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਪਿੰਡ ਜਵਾਹਰਕੇ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇ ਵਾਲਾ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ।
ਰਵਨੀਤ ਕੌਰ ਦੀ ਰਿਪੋਰਟ
ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਪਿੰਡ ਜਵਾਹਰਕੇ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੀ ਗਈ ਹੈ ਜਿਸ 'ਚ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇ ਵਾਲਾ ਦੀ ਥਾਰ ਗੱਡੀ 'ਤੇ ਅਣਪਛਾਤਿਆਂ ਵਲੋਂ 7 ਰਾਊਂਡ ਫਾਈਰ ਕੀਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਦੀ ਗੱਡੀ ਦੀ ਸਾਈਡ 'ਤੇ ਵੀ ਗੋਲੀਆਂ ਚਲਾਈਆਂ ਗਈੱਆਂ। ਇਸ 'ਚ ਉਨ੍ਹਾਂ ਦੇ ਦੋ ਦੋਸਤ ਵੀ ਗੰਭੀਰ ਜ਼ਖ਼ਮੀ ਹੋ ਗਏ ਹਨ।
Congress leader and Punjabi singer Sidhu Moose Wala was brought dead, says Dr Ranjeet Rai, Civil Surgeon, Mansa Hospital pic.twitter.com/0UOBBWJXL6
— ANI (@ANI) May 29, 2022
ਇਸ ਦੀ ਪੁਸ਼ਟੀ ਮਾਨਸਾ ਦੇ ਐਸਐਸਪੀ ਨੇ ਕੀਤੀ ਹੈ। ਇਸ ਤੋਂ ਪਹਿਲਾਂ ਜਾਣਕਾਰੀ ਮਿਲ ਰਹੀ ਸੀ ਕਿ ਸਿੱਧੂ ਮੂਸੇ ਵਾਲਾ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕੱਲ੍ਹ ਹੀ ਸੁਰੱਖਿਆ ਵਾਪਸ ਲਈ ਗਈ ਸੀ ਇਸ ਦੌਰਾਨ ਦੋ ਗੰਨਮੈਨਾਂ ਨੂੰ ਵਾਪਸ ਬੁਲਾਇਆ ਗਿਆ ਸੀ। ਪਿਛਲੇ ਦਿਨੀਂ ਸਰਕਾਰ ਨੇ ਕਈ ਵੀਆਈਪੀ ਲੋਕਾਂ ਦੀਆਂ ਸੁਰੱਖਿਆ 'ਚ ਕਟੌਤੀ ਕੀਤੀ ਗਈ ਸੀ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬੀਜੇਪੀ ਦੇ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਸਤੀਫ਼ਾ ਮੰਗਿਆ ਹੈ। ਉਨ੍ਹਾਂ ਇਹ ਕਿਹਾ ਕਿ ਜੋ ਲੋਕਾਂ ਦੀ ਪੰਜਾਬ ਸਰਕਾਰ ਵੱਲੋਂ ਸਕਿਉਰਿਟੀ ਵਾਪਸ ਲਈ ਗਈ ਹੈ। ਉਹ ਮੰਦਭਾਗੀ ਹੈ ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਜੋ ਵੀ ਲੋਕਾਂ ਨੂੰ ਚਾਹੇ ਉਹ ਧਾਰਮਿਕ ਖੇਤਰ ਜਾਂ ਕਿਸੇ ਵੀ ਖੇਤਰ ਦੀ ਸ਼ਖ਼ਸੀਅਤ ਹੋਵੇ ਦਿੱਤੀਆਂ ਸਨ ਕਿਸੇ ਵਜ੍ਹਾ ਕਰਕੇ ਹੀ ਦਿੱਤੀਆਂ ਸਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਚਿੰਤਾਜਨਕ ਹੈ ਦਿਨ ਦਿਹਾੜੇ ਇਸ ਤਰ੍ਹਾਂ ਗੋਲੀਆਂ ਮਾਰ ਕੇ ਕਤਲ ਕਰ ਦੇਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਇਸ ਮਾਮਲੇ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫ਼ਾ ਦੇਣ ਲਈ ਆਖਿਆ ਆਮ ਆਦਮੀ ਪਾਰਟੀ ਪੰਜਾਬ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੀ ਹੈ
ਅਪਡੇਟ ਜਾਰੀ....