(Source: ECI/ABP News/ABP Majha)
Sidhu Moose Wala: ਜਰਮਨੀ ਦੀਆਂ ਦੋ ਸਕੀਆਂ ਭੈਣਾਂ ਪਹੁੰਚੀਆਂ ਸਿੱਧੂ ਮੂਸੇਵਾਲਾ ਦੀ ਹਵੇਲੀ, ਸਿੱਧੂ ਨੂੰ ਥਾਪੀ ਮਾਰਕੇ ਦਿੱਤੀ ਸ਼ਰਧਾਂਜਲੀ
Sidhu Moose Wala Di HAVELI: ਮਰਹੂਮ ਸਿੱਧੂ ਮੂਸੇਵਾਲਾ ਦੇ ਘਰ ਰੋਜ਼ਾਨਾਂ ਹੀ ਦੇਸ਼ਾਂ ਵਿਦੇਸ਼ਾਂ ਵਿੱਚੋਂ ਉਸ ਦੇ ਪ੍ਰਸ਼ੰਸਕ ਪਹੁੰਚਦੇ ਹਨ। ਹੁਣ ਜਰਮਨੀ ਤੋਂ ਦੋ ਸਕੀਆਂ ਭੈਣਾਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਦੇ ਲਈ ਪਹੁੰਚੀਆਂ....
Sidhu Moose Wala: ਮਰਹੂਮ ਸਿੱਧੂ ਮੂਸੇਵਾਲਾ ਦੇ ਘਰ ਰੋਜ਼ਾਨਾਂ ਹੀ ਦੇਸ਼ਾਂ ਵਿਦੇਸ਼ਾਂ ਵਿੱਚੋਂ ਉਸ ਦੇ ਪ੍ਰਸ਼ੰਸਕ ਪਹੁੰਚਦੇ ਹਨ। ਹੁਣ ਜਰਮਨੀ ਤੋਂ ਦੋ ਸਕੀਆਂ ਭੈਣਾਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਦੇ ਲਈ ਪਹੁੰਚੀਆਂ ਅਤੇ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਨਾਲ ਮੁਲਾਕਾਤ ਕੀਤੀ ਤੇ ਸਿੱਧੂ ਮੂਸੇਵਾਲਾ ਨੂੰ ਥਾਪੀ ਮਾਰਕੇ ਸ਼ਰਧਾਂਜਲੀ ਦਿੱਤੀ।
ਸਿੱਧੂ ਦੇ ਪਿਤਾ ਦੇ ਨਾਲ ਕੀਤੀ ਗੱਲਬਾਤ
ਮੂਸਾ ਪਿੰਡ ਵਿਖੇ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਨੂੰ ਮਿਲਣ ਲਈ ਜਰਮਨੀ ਦੀਆਂ ਦੋ ਸਕੀਆਂ ਭੈਣਾਂ ਪਹੁੰਚੀਆਂ। ਉਨ੍ਹਾਂ ਨੇ ਦੱਸਿਆ ਕਿ ਉਹ ਸਿੱਧੂ ਮੂਸੇਵਾਲਾ ਦੀਆਂ ਫੈਨ ਹਨ ਅਤੇ ਉਸਦੇ ਗੀਤਾਂ ਨੂੰ ਪਿਆਰ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲੇ ਦਾ 47 ਗੀਤ ਉਹਨਾਂ ਦਾ ਪਸੰਦੀ ਦਾ ਗੀਤ ਹੈ ਜਿਸ ਵਿੱਚ ਉਨ੍ਹਾਂ ਮਸ਼ਹੂਰ ਰੈਪਰ ਸਟੈਫਲਿਨ ਨਾਲ ਕੰਮ ਕੀਤਾ ਸੀ।
ਸਿੱਧੂ ਮੂਸੇਵਾਲਾ ਨੂੰ ਇਨਸਾਫ ਮਿਲਣਾ ਚਾਹੀਦਾ
ਉਹਨਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਇਸ ਦੌਰਾਨ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਵਹੀਕਲਾਂ ਨੂੰ ਦੇਖਿਆ ਤੇ ਉਸ ਥਾਰ ਗੱਡੀ ਨੂੰ ਵੀ ਦੇਖਿਆ ਜਿਸ ਵਿੱਚ ਸਿੱਧੂ ਮੂਸੇਵਾਲਾ ਦੀ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਉਸ ਗੱਡੀ ਦੇ ਨਾਲ ਵੀ ਤਸਵੀਰਾਂ ਕਰਵਾਈਆਂ।
ਇਸ ਦੌਰਾਨ ਇਹਨਾਂ ਲੜਕੀਆਂ ਦੇ ਨਾਲ ਇੰਡੀਅਨ ਪਰਿਵਾਰ ਕ੍ਰਿਸ਼ਨਾ ਕੌਰ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਜਰਮਨੀ ਵਿਖੇ ਰਹੇ ਹਨ। ਦੋ ਜਰਮਨੀ ਦੀਆਂ ਲੜਕੀਆਂ ਵੀ ਉਹਨਾਂ ਦੇ ਨਾਲ ਇੰਡੀਆ ਆਈਆਂ ਹਨ। ਕ੍ਰਿਸ਼ਨਾ ਕੌਰ ਨੇ ਦੱਸਿਆ ਕਿ ਇਨ੍ਹਾਂ ਕੁੜੀਆਂ ਦਾ ਸੁਫਨਾ ਸੀ ਕਿ ਉਹ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ ਮਿਲਣਾ ਚਾਹੁੰਦੀਆਂ ਸਨ ਉਹਨਾਂ ਕਿਹਾ ਕਿ ਇਹਨਾਂ ਲੜਕੀਆਂ ਦਾ ਸੁਫਨਾ ਅੱਜ ਪੂਰਾ ਹੋਇਆ ਹੈ । ਇਹ ਲੜਕੀਆਂ ਸਿੱਧੂ ਦੇ ਘਰ ਆ ਕੇ ਭਾਵੁਕ ਹੁੰਦੀਆਂ ਹੋਈਆਂ ਵੀ ਨਜ਼ਰ ਆਈਆਂ। ਉਹਨਾਂ ਕਿਹਾ ਕਿ ਜਿਸ ਦਿਨ ਸਿੱਧੂ ਮੂਸੇਵਾਲੇ ਦਾ ਕਤਲ ਕੀਤਾ ਗਿਆ ਸੀ ਉਸ ਦਿਨ ਹਰ ਪੰਜਾਬੀ ਪਰਿਵਾਰ ਦੀਆਂ ਅੱਖਾਂ ਨਮ ਹੋਈਆਂ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।