Punjab News: ਮਾਨਸਾ ਦੀ ਅਦਾਲਤ 'ਚ ਅੱਜ ਸਿੱਧੂ ਮੂਸੇਵਾਲਾ (Sidhu Moose Wala) ਕਤਲ ਕੇਸ ਦੀ ਸੁਣਵਾਈ ਹੋਵੇਗੀ। ਪੇਸ਼ੀ ਤੋਂ ਪਹਿਲਾਂ ਪੁਲਿਸ ਸਿੱਧੂ ਮੂਸੇ ਵਾਲਾ ਦੀ ਥਾਰ ਕਾਰ  ਅਦਾਲਤ ਵਿੱਚ ਲਿਆਂਦੀ ਗਈ।


ਦੱਸ ਦੇਈਏ ਕਿ ਪਿਛਲੀ ਪੇਸ਼ੀ ਦੌਰਾਨ ਅਦਾਲਤ ਵੱਲੋਂ ਹੁਕਮ ਜਾਰੀ ਕੀਤਾ ਗਿਆ ਸੀ ਕਿ ਸਿੱਧੂ ਮੂਸੇ ਵਾਲਾ ਦੀ ਥਾਰ ਗੱਡੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਇਸ ਤੋਂ ਇਲਾਵਾ ਘਟਨਾ ਸਮੇਂ ਵਰਤੀ ਗਈ ਬੋਲੈਰੋ ਕੋਰੋਲਾ ਏ.ਕੇ. 47 ਤੇ ਗਵਾਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।



ਅਦਾਲਤ ਦੇ ਇਸ ਹੁਕਮ ਤੋਂ ਬਾਅਦ ਪੁਲਿਸ ਵੱਲੋਂ ਅੱਜ ਥਾਰ ਗੱਡੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਕੁਝ ਸਮੇਂ ਬਾਅਦ ਗਵਾਹਾਂ ਨੂੰ ਵੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਗੁਰਵਿੰਦਰ ਸਿੰਘ, ਜੋ ਕਿ 29 ਮਈ 2022 ਨੂੰ ਸਿੱਧੂ ਮੂਸੇ ਵਾਲਾ ਦੇ ਨਾਲ ਥਾਰ ਗੱਡੀ ਵਿੱਚ ਮੌਜੂਦ ਸੀ, ਵੀ ਅਦਾਲਤ ਵਿੱਚ ਪਹੁੰਚ ਗਿਆ ਹੈ, ਜੋ ਗੋਲੀ ਚਲਾਉਣ ਵਾਲਿਆਂ ਅਤੇ ਵਾਹਨਾਂ ਦੀ ਪਛਾਣ ਕਰੇਗਾ।