Sidhu Moosewala Murder: ਸਿੱਧੂ ਮੂਸੇਵਾਲਾ ਕਤਲਕਾਂਡ ਦੀ ਜਾਂਚ ਕਰ ਰਹੀ ਪੁਲਿਸ ਦੇ ਰਿਡਾਰ ਤੇ ਪੰਜਾਬ ਦਾ ਇੱਕ ਨੇਤਾ ਆ ਗਿਆ ਹੈ ਜਿਸ ਦੀ ਕਿਸੇ ਵੇਲੇ ਵੀ ਗ੍ਰਿਫ਼ਤਾਰੀ ਹੋ ਸਕਦੀ ਹੈ। ਇਸ ਕਥਿਤ ਆਗੂ ਦੇ ਤਾਰ ਹਥਿਆਰ ਸਪਲਾਈ ਕਰਨ ਦੇ ਮਾਮਲੇ ਵਿੱਚ ਜੁੜ ਰਹੇ ਹਨ। ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਕਦੋਂ ਵੀ ਆਗੂ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ, ਆਗੂ ਮਾਝਾ ਹਲਕੇ ਦਾ ਦੱਸਿਆ ਜਾ ਰਿਹਾ ਹੈ।
ਗੈਂਗਸਟਰ ਦੀਪਕ ਮੁੰਡੀ ਜੋ ਕਿ ਇਸ ਵੇਲੇ ਪੁਲਿਸ ਦੀ ਗ੍ਰਿਫ਼ਤ ਵਿੱਚ ਹੈ ਇਸ ਵੱਲੋਂ ਹਰ ਲੰਘਦੇ ਦਿਨ ਦੇ ਨਾਲ ਹੀ ਵੱਡੇ ਖ਼ੁਲਾਸੇ ਕੀਤੇ ਜਾ ਰਹੇ ਹਨ ਤੇ ਇਸ ਆਗੂ ਦਾ ਨਾਂਅ ਵੀ ਦੀਪਕ ਮੁੰਡੀ ਨੇ ਦੱਸਿਆ ਹੈ ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਨੇ ਟੀਮਾਂ ਤਿਆਰ ਕਰ ਲਈਆਂ ਹਨ।
ਗ਼ੌਰ ਕਰਨ ਵਾਲੀ ਗੱਲ ਹੈ ਕਿ ਕੁਝ ਸਮਾਂ ਪਹਿਲਾਂ ਸਿੱਧੂਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਸੀ ਕਿ ਇਸ ਕਤਲਕਾਂਡ ਦੇ ਮਾਸਟਰਮਾਇੰਡ ਚਿੱਟੇ ਕੱਪੜੇ ਵਾਲਿਆਂ ਦਾ ਖ਼ੁਲਾਸਾ ਹੋਣਾ ਚਾਹੀਦਾ ਹੈ ਜਿਨ੍ਹਾਂ ਨੇ ਪਰਦੇ ਪਿੱਛੇ ਰਹਿ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਜ਼ਿਕਰ ਕਰ ਦਈਏ ਕਿ ਇਸ ਮਾਮਲੇ ਵਿੱਚ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਮੰਤਰੀ ਨਿਰਮਲ ਸਿੰਘ ਦੇ ਭਤੀਜੇ ਸੰਦੀਪ ਸਿੰਘ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।
ਦੱਸ ਦਈਏ ਕਿ ਇਸ ਮਾਮਲੇ ਵਿੱਚ 35 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ ਅਜੇ ਤੱਕ 23 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉੱਥੇ 2 ਜਾਣਿਆਂ ਦੀ ਅੰਮ੍ਰਿਤਸਰ ਵਿੱਚ ਪੁਲਿਸ ਮੁਕਾਬਲੇ ਦੌਰਾਨ ਮੌਤ ਹੋ ਗਈ ਸੀ। ਗੋਲਡੀ ਬਰਾੜ ਦੇ ਨਾਂਅ ਰੈੱਡ ਕਾਰਨਰ ਨੋਟਿਸ ਜਾਰੀ ਕੀਤੀ ਗਿਆ ਹੈ ਉਸ ਨੂੰ ਕਿਸੇ ਵੀ ਵੇਲੇ ਭਾਰਤ ਲਿਆਂਦਾ ਜਾਵੇਗਾ ਤੇ ਇਸ ਦੌਰਾਨ ਇੱਕ ਨੇਤਾ ਨੂੰ ਗ੍ਰਿਫ਼ਤਾਰ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਿਤਾ ਦੀ ਹਾਲਤ ਸਥਿਰ , ਸਾਹ ਲੈਣ ਵਿੱਚ ਥੋੜੀ ਦਿੱਕਤ , ਛਾਤੀ ਵਿੱਚ ਦਰਦ ਹੋਣ ਕਾਰਨ PGI 'ਚ ਕਰਵਾਇਆ ਸੀ ਦਾਖ਼ਲ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।