Sidhu Moosewala: ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਬੈਂਸ
ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਦੁੱਖ ਸਾਂਝਾ ਕੀਤਾ।
ਚੰਡੀਗੜ੍ਹ: ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਦੁੱਖ ਸਾਂਝਾ ਕੀਤਾ।29 ਮਈ ਨੂੰ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ 'ਚ ਗੋਲੀਆਂ ਮਾਰ ਕਿ ਕਤਲ ਕਰ ਦਿੱਤਾ ਗਿਆ ਸੀ।ਜਿਸ ਤੋਂ ਬਾਅਦ ਮੂਸੇਵਾਲਾ ਦੇ ਪ੍ਰਸ਼ੰਸਕਾਂ ਅਤੇ ਕਰੀਬੀਆਂ 'ਚ ਸੋਗ ਦੀ ਲਹਿਰ ਹੈ।
ਮੂਸੇਵਾਲਾ ਦੇ ਕਤਲ ਨੂੰ ਅੰਜਾਮ ਦੇਣ ਵਾਲੇ 6 ਸ਼ੂਟਰਾਂ ਵਿੱਚੋਂ ਦੋ ਹਾਲਹੀ 'ਚ ਅੰਮ੍ਰਿਤਸਰ ਵਿਖੇ ਪੁਲਿਸ ਮੁਕਾਬਲੇ 'ਚ ਢੇਰ ਹੋ ਗਏ ਸੀ।ਗੈਂਗਸਟਰ ਜਗਰੂਪ ਰੂਪਾ ਤੇ ਮਨਪ੍ਰੀਤ ਮਨੂੰ ਨੇ ਪੁਲਿਸ ਨਾਲ ਕਈ ਘੰਟੇ ਮੁਕਾਬਲਾ ਕੀਤਾ।ਪੁਲਿਸ ਦਾ ਦਾਅਵਾ ਹੈ ਕਿ ਪੁਲਿਸ ਨੇ ਉਨ੍ਹਾਂ ਨੂੰ ਸਿਰੰਡਰ ਕਰਨ ਦਾ ਮੌਕਾ ਵੀ ਦਿੱਤਾ ਪਰ ਉਨ੍ਹਾਂ ਫਾਈਰਿੰਗ ਬੰਦ ਨਹੀਂ ਕੀਤੀ।ਦੋਨਾਂ ਨੂੰ ਚਾਰ-ਚਾਰ ਗੋਲੀ ਲੱਗੀਆਂ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :