ਰਵਨੀਤ ਕੌਰ ਦੀ ਰਿਪੋਰਟ
ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਖਬਰ ਨੇ ਸਾਰੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦਾ ਆਪਣੀ ਥਾਰ ਗੱਡੀ 'ਤੇ ਜਾ ਰਹੇ ਸੀ ਤਾਂ ਅਚਾਨਕ ਅਣਪਛਾਤਿਆਂ ਵੱਲੋਂ ਉਨ੍ਹਾਂ ਦੀ ਗੱਡੀ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ 'ਚ ਉਨ੍ਹਾਂ ਦੀ ਮੌਤ ਹੋ ਗਈ ਤੇ ਦੋ ਸਾਥੀ ਗੰਭੀਰ ਦੱਸੇ ਜਾ ਰਹੇ ਹਨ।
ਸੁਨੀਲ ਜਾਖੜ ਨੇ ਟਵੀਟ ਕਰ ਕੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਬਹੁਤ ਹੀ ਹੈਰਾਨ ਕਰਨ ਵਾਲਾ ਹੈ। ਆਮ ਆਦਮੀ ਪਾਰਟੀ ਨੂੰ ਸਸਤੀ ਪਬਲੀਸਿਟੀ ਹਾਸਲ ਕਰਨ ਲਈ ਸੁਰੱਖਿਆ ਮੁੱਦਿਆਂ ਨਾਲ ਛੇੜਛਾੜ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ
ਡਾ. ਰਾਜਕੁਮਾਰ ਵੇਰਕਾ ਦਾ ਬਿਆਨ
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਡਾ. ਰਾਜਕੁਮਾਰ ਵੇਰਕਾ ਨੇ ਆਮ ਆਦਮੀ ਪਾਰਟੀ ਨੂੰ ਮੌਤ ਦਾ ਜਿੰਮੇਵਾਰ ਠਹਿਰਾਇਆ ਹੈ। ਡਾ. ਰਾਜਕੁਮਾਰ ਵੇਰਕਾ ਨੇ ਆਮ ਆਦਮੀ ਪਾਰਟੀ ਸਰਕਾਰ 'ਤੇ ਕਤਲ ਦਾ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।
ਤਲਬੀਰ ਗਿੱਲ ਦੇ ਸਿੱਧੂ ਮੂਸੇਵਾਲਾ ਕਤਲ 'ਤੇ ਕੀ ਬੋਲੇ
ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਤਲਬੀਰ ਗਿੱਲ ਨੇ ਸਿੱਧੂ ਮੂਸੇਵਾਲਾ ਦੀ ਮੌਤ 'ਤੇ ਕਿਹਾ ਕਿ ਸਰਕਾਰ ਦੀ ਅਣਗਹਿਲੀ ਕਾਰਨ ਸਿੱਧੂ ਮੂਸੇਵਾਲਾ ਦੀ ਮੌਤ ਹੋਈ ਹੈ।
ਸਿੱਧੂ ਮੂਸੇਵਾਲੇ ਦੇ ਕਤਲ ਤੇ ਪਟਨਾ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ
ਪਟਨਾ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਮੈਂ ਸਿੱਧੂ ਮੂਸੇ ਵਾਲਾ ਤੇ ਹੋਏ ਕਾਤਲਾਨਾ ਹਮਲੇ ਦੀ ਜ਼ੋਰਦਾਰ ਨਿਖੇਧੀ ਕਰਦਾ ਹਾਂ।ਇਕ ਮਾਂ ਦੇ ਇਕਲੌਤੇ ਪੁੱਤਰ ਦਾ ਕਤਲ ਸਮੁੱਚੇ ਸਮਾਜ ਲਈ ਅਸਹਿ। ਉਹਨਾਂ ਕਿਹਾ ਕਿ ਪੰਜਾਬ ਦੇ ਹਾਲਾਤਾਂ ਨੂੰ ਦੇਖਦਿਆਂ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਲਾਇਸੰਸੀ ਹਥਿਆਰ ਰੱਖਣ ਲਈ ਕਿਹਾ ਸੀ।
ਬੀਜੇਪੀ ਆਗੂ ਰਾਣਾ ਗੁਰਮੀਤ ਸੋਢੀ ਨੇ ਕੀ ਕਿਹਾ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬੀਜੇਪੀ ਦੇ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਸਤੀਫ਼ਾ ਮੰਗਿਆ ਹੈ। ਉਨ੍ਹਾਂ ਇਹ ਕਿਹਾ ਕਿ ਜੋ ਲੋਕਾਂ ਦੀ ਪੰਜਾਬ ਸਰਕਾਰ ਵੱਲੋਂ ਸਕਿਉਰਿਟੀ ਵਾਪਸ ਲਈ ਗਈ ਹੈ। ਉਹ ਮੰਦਭਾਗੀ ਹੈ ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਜੋ ਵੀ ਲੋਕਾਂ ਨੂੰ ਚਾਹੇ ਉਹ ਧਾਰਮਿਕ ਖੇਤਰ ਜਾਂ ਕਿਸੇ ਵੀ ਖੇਤਰ ਦੀ ਸ਼ਖ਼ਸੀਅਤ ਹੋਵੇ ਦਿੱਤੀਆਂ ਸਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਚਿੰਤਾਜਨਕ ਹੈ ਦਿਨ ਦਿਹਾੜੇ ਇਸ ਤਰ੍ਹਾਂ ਗੋਲੀਆਂ ਮਾਰ ਕੇ ਕਤਲ ਕਰ ਦੇਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਇਸ ਮਾਮਲੇ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫ਼ਾ ਦੇਣ ਲਈ ਆਖਿਆ ਆਮ ਆਦਮੀ ਪਾਰਟੀ ਪੰਜਾਬ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੀ ਹੈ।