ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
Sidhu Moose Wala Murder case: ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪਹਿਲੀ ਗ੍ਰਿਫਤਾਰੀ ਹੋਈ ਹੈ। ਪੰਜਾਬ ਪੁਲਿਸ ਨੇ ਮਨਪ੍ਰੀਤ ਸਿੰਘ ਨਾਂ ਦੇ ਵਿਅਕਤੀ ਨੂੰ ਉੱਤਰਾਖੰਡ ਤੋਂ ਹਿਰਾਸਤ ਵਿੱਚ ਲਿਆ ਹੈ। ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਦੇਹਰਾਦੂਨ ਤੋਂ ਪੰਜ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਸੀ।
ਹਾਲਾਂਕਿ ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਸ ਮਾਮਲੇ 'ਚ ਮਨਪ੍ਰੀਤ ਦੀ ਕੀ ਭੂਮਿਕਾ ਹੈ ਪਰ ਇਹ ਜਾਂਚ ਦਾ ਵਿਸ਼ਾ ਹੈ, ਜਿਸ 'ਤੇ ਪੁਲਿਸ ਅਜੇ ਜ਼ਿਆਦਾ ਗੱਲ ਨਹੀਂ ਕਰ ਰਹੀ। ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਉਤਰਾਖੰਡ ਕਨੈਕਸ਼ਨ ਸਾਹਮਣੇ ਆਇਆ ਹੈ, ਸੋਮਵਾਰ ਨੂੰ ਉਤਰਾਖੰਡ STAF ਨੇ ਦੋ ਗੱਡੀਆਂ ਫੜੀਆਂ ਸੀ, ਸੂਤਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਗੱਡੀਆਂ 'ਚ ਲਾਰੈਂਸ ਗੈਂਗ ਦੇ ਬਦਮਾਸ਼ ਸੀ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਪੰਜੇ ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਹੇਮਕੁੰਟ ਸਾਹਿਬ ਗੁਰਦੁਆਰੇ ਜਾ ਰਹੇ ਸੀ। ਇਨ੍ਹਾਂ ਪੰਜਾਂ ਨੂੰ ਇੱਥੋਂ ਦੇ ਸ਼ਿਮਲਾ ਬਾਈਪਾਸ ਰੋਡ ਤੋਂ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਲਈ ਪੰਜਾਬ ਲਿਜਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਹੁਣ ਪਤਾ ਕਰੇਗੀ ਕਿ ਗਾਇਕ ਦੇ ਕਤਲ ਵਿੱਚ ਉਨ੍ਹਾਂ ਦੀ ਕੀ ਭੂਮਿਕਾ ਸੀ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ ਫਿਰੋਜ਼ਪੁਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਹੈ। ਪੰਜਾਬ ਪੁਲਿਸ ਨੇ ਮਨਪ੍ਰੀਤ ਸਿੰਘ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੋਂ ਉਸ ਨੂੰ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਮਨਪ੍ਰੀਤ ਸਿੰਘ ਨੇ ਕਾਤਲਾਂ ਨੂੰ ਕਾਰ ਮੁਹੱਈਆ ਕਰਵਾਈ ਸੀ।