(Source: ECI/ABP News/ABP Majha)
Moose wala Murder ਕੇਸ ਦੀ ਜਾਂਚ ਕਰੇਗੀ SIT, ਹੁਣ ਤਕ 2 ਗ੍ਰਿਫਤਾਰ, ਕੈਨੇਡਾ 'ਚ ਬੈਠੇ ਗੋਲਡੀ ਬਰਾੜ ਨੇ ਲਈ ਕਤਲ ਦੀ ਜ਼ਿੰਮੇਵਾਰੀ
ਡੀਜੀਪੀ ਵੀਕੇ ਭਾਵਰਾ ਅਨੁਸਾਰ ਪੰਜਾਬ ਪੁਲਿਸ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਹੈ। ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਗੈਂਗਸਟਰਾਂ ਦੀ ਦੁਸ਼ਮਣੀ ਕਾਰਨ ਹੋਇਆ ਲੱਗਦਾ ਹੈ।
Sidhu Moosewala Death : ਪੰਜਾਬ ਵਿੱਚ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਮੂਸੇਵਾਲਾ ਨੂੰ ਕਿਸਨੇ ਮਾਰਿਆ? ਕਤਲ ਦਾ ਕਾਰਨ ਕੀ ਸੀ? ਇਨ੍ਹਾਂ ਸਵਾਲਾਂ ਦੇ ਜਵਾਬ ਲੱਭਣ ਲਈ ਪੰਜਾਬ ਪੁਲਿਸ ਨੇ 3 ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਪਿੰਡ ਜਵਾਹਰਪੁਰ ਵਿੱਚ ਤਿੰਨ ਅਣਪਛਾਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਪੰਜਾਬੀ ਗਾਇਕ ਦਾ ਕਤਲ ਕਰ ਦਿੱਤਾ ਗਿਆ।
ਪੰਜਾਬੀ ਗਾਇਕ ਮੂਸੇਵਾਲਾ ਦੇ ਕਾਤਲਾਂ ਨੂੰ ਫੜਨ ਲਈ ਪੰਜਾਬ ਪੁਲੀਸ ਹਰਕਤ ਵਿੱਚ ਆ ਗਈ ਹੈ। ਇਸ ਮਾਮਲੇ 'ਚ ਹੁਣ ਤੱਕ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਘਟਨਾ ਵਿੱਚ ਸ਼ਾਮਲ ਕਾਰ ਵੀ ਪੁਲੀਸ ਨੇ ਬਰਾਮਦ ਕਰ ਲਈ ਹੈ। ਪੁਲੀਸ ਅਨੁਸਾਰ ਕਤਲ ਵਿੱਚ ਤਿੰਨ ਹਥਿਆਰ ਅਤੇ ਤਿੰਨ ਵਾਹਨ ਵਰਤੇ ਗਏ ਸਨ। ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਬਣਾਈ ਐਸ.ਆਈ.ਟੀ
ਪੰਜਾਬ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਐਸਆਈਟੀ ਦੇ ਗਠਨ ਨਾਲ ਉਨ੍ਹਾਂ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੂਸੇਵਾਲਾ ਦੇ ਘਰ ਦੇ ਬਾਹਰ ਵੱਡੀ ਗਿਣਤੀ 'ਚ ਪੁਲਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਮੂਸੇਵਾਲਾ ਦੀ ਐਤਵਾਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਮੁਤਾਬਕ ਹਮਲਾਵਰ ਬੋਲੈਰੋ ਅਤੇ ਸਕਾਰਪੀਓ ਗੱਡੀ 'ਚ ਸਵਾਰ ਸਨ। ਪੁਲਿਸ ਅਨੁਸਾਰ ਮੂਸੇਵਾਲਾ ਨੂੰ ਗੋਲੀ ਮਾਰ ਕੇ ਮਾਨਸਾ ਦੇ ਇੱਕ ਸਥਾਨਕ ਹਸਪਤਾਲ ਵਿੱਚ ਲਿਜਾਇਆ ਗਿਆ।
ਬੀਤੇ ਦਿਨੀਂ ਮਸ਼ਹੂਰ ਗਾਇਕ ਤੇ ਕਾਂਗਰਸੀ ਲੀਡਰ ਸਿੱਧੂ ਮੂਸੇਵਾਲਾ ਦਾ ਜਵਾਹਰਕੇ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗਰੁੱਪ ਨੇ ਚੁੱਕੀ ਲਈ ਹੈ। ਮੂਸੇਵਾਲਾ ਦੇ ਕਤਲ ਦੀ ਖਬਰ ਸੁਣਦਿਆਂ ਪੰਜਾਬ 'ਚ ਸੋਗ ਦੀ ਲਹਿਰ ਦੌੜ ਪਈ। ਇਸ ਦੌਰਾਨ ਹਰ ਕੋਈ ਦੁੱਖ ਜ਼ਾਹਿਰ ਕਰ ਰਿਹਾ ਹੈ। ਸੁਖਬੀਰ ਬਾਦਲ ਨੇ ਮੂਸੇਵਾਲਾ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਜਾਣ ਕੇ ਬਹੁਤ ਦੁੱਖ ਲੱਗਿਆ।