ਪੜਚੋਲ ਕਰੋ

Special Story : ਪੰਜਾਬ ਦੇ ਉਹ ਖਤਰਨਾਕ ਤੇ ਮਸ਼ਹੂਰ ਗੈਂਗਸਟਰ ਜਿੰਨਾ ਦੇ ਮਰਨ ਮਗਰੋਂ ਦਹਿਸ਼ਤ ਅਜੇ ਵੀ ਬਰਕਰਾਰ

Sidhu Moosewala Death : 22 ਜਨਵਰੀ 2015 ਨੂੰ ਗੈਂਗਸਟਰ ਵਿਕਾਸ ਉਰਫ ਵਿੱਕੀ ਗੌਂਡਰ ਤੇ ਉਸਦੇ ਸਾਥੀਆਂ ਨੇ ਜਲੰਧਰ ਤੋਂ ਨਾਭਾ ਜੇਲ੍ਹ ਜਾ ਰਹੇ ਸੁੱਖਾ ਕਾਹਲਵਾਂ ਨੂੰ ਫਗਵਾੜਾ ਵਿੱਚ ਪੁਲਿਸ ਵੈਨ ਵਿੱਚ ਘੇਰ ਲਿਆ ਸੀ।

ਰਵਨੀਤ ਕੌਰ ਦੀ ਰਿਪੋਰਟ

ਚੰਡੀਗੜ੍ਹ :  ਪੰਜਾਬੀ ਸੰਗੀਤ ਇੰਡਸਟਰੀ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਗੈਗਸਟਰਾਂ ਬਾਰੇ ਚਰਚਾ ਤੇਜ਼ ਹੋ ਗਈ ਹੈ। ਇਕ ਤੋਂ ਬਾਅਦ ਇਕ ਗੈਗਸਟਰ ਸਾਹਮਣੇ ਆ ਰਹੇ ਹਨ। ਅੱਜ ਅਸੀਂ ਉਨ੍ਹਾਂ ਪੰਜ ਗੈਗਸਟਰਾਂ ਬਾਰੇ ਗੱਲ ਕਰਨ ਜਾ ਰਹੇ ਹਾਂ ਜਿੰਨਾ ਦੇ ਮਰਨ ਮਗਰੋਂ ਵੀ ਉਨ੍ਹਾਂ ਦਾ ਬੋਲ-ਬਾਲਾ ਹੈ। ਗੈਂਗਸਟਰਾਂ ਦਾ ਡਰ ਅਜਿਹਾ ਬਣਿਆ ਹੋਇਆ ਹੈ ਕਿ ਮਰਨ ਤੋਂ ਬਾਅਦ ਵੀ ਉਨ੍ਹਾਂ ਦੇ ਨਾਮ ਅਤੇ ਗੈਂਗ ਜਿਉਂਦੇ ਹਨ। ਇਹ ਗਿਰੋਹ ਅਜੇ ਵੀ ਸਰਗਰਮ ਹਨ ਅਤੇ ਕਈ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਦੀ ਚਿੰਤਾ ਇਹ ਹੈ ਕਿ ਗਿਰੋਹ ਦੇ ਮੈਂਬਰ ਆਪਣੀ ਪੁਰਾਣੀ ਦੁਸ਼ਮਣੀ ਨੂੰ ਉਜਾਗਰ ਕਰਕੇ ਸਿਰਦਰਦੀ ਬਣ ਰਹੇ ਹਨ। ਕੁਝ ਅਜਿਹੇ ਗਰੋਹ ਹਨ ਜਿਨ੍ਹਾਂ ਦੇ ਆਗੂ ਮਰੇ ਨੂੰ ਕਈ ਸਾਲ ਹੋ ਗਏ ਹਨ ਪਰ ਇਨ੍ਹਾਂ ਦੇ ਗੈਂਗ ਅਜੇ ਵੀ ਚੱਲ ਰਹੇ ਹਨ ਅਤੇ ਲੋਕਾਂ ਵਿਚ ਇਨ੍ਹਾਂ ਦਾ ਡਰ ਬਣਿਆ ਹੋਇਆ ਹੈ।

ਸੁੱਖਾ ਕਾਹਲਵਾਂ ਗੈਂਗ

22 ਜਨਵਰੀ 2015 ਨੂੰ ਗੈਂਗਸਟਰ ਵਿਕਾਸ ਉਰਫ ਵਿੱਕੀ ਗੌਂਡਰ ਤੇ ਉਸਦੇ ਸਾਥੀਆਂ ਨੇ ਜਲੰਧਰ ਤੋਂ ਨਾਭਾ ਜੇਲ੍ਹ ਜਾ ਰਹੇ ਸੁੱਖਾ ਕਾਹਲਵਾਂ ਨੂੰ ਫਗਵਾੜਾ ਵਿੱਚ ਪੁਲਿਸ ਵੈਨ ਵਿੱਚ ਘੇਰ ਲਿਆ ਸੀ। ਉਨ੍ਹਾਂ ਨੇ ਆਟੋਮੈਟਿਕ ਹਥਿਆਰਾਂ ਨਾਲ 100 ਦੇ ਕਰੀਬ ਗੋਲੀਆਂ ਚਲਾ ਕੇ ਸੁੱਖਾ ਦੀ ਹੱਤਿਆ ਕਰ ਦਿੱਤੀ। ਹਮਲਾਵਰ ਉਸ ਦੀ ਮੌਤ 'ਤੇ ਇੰਨੇ ਖੁਸ਼ ਸਨ ਕਿ ਉਨ੍ਹਾਂ ਨੇ ਲਾਸ਼ 'ਤੇ ਭੰਗੜਾ ਪਾ ਕੇ ਜਸ਼ਨ ਮਨਾਇਆ। ਗੈਂਗਸਟਰ ਸੁੱਖਾ ਕਾਹਲਵਾਂ ਦੀ ਜ਼ਿੰਦਗੀ 'ਤੇ ਆਧਾਰਿਤ ਫਿਲਮ 'ਸ਼ੂਟਰ' ਨੂੰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੈਨ ਕਰਨ ਦੇ ਹੁਕਮ ਦਿੱਤੇ ਸਨ। ਉਨ੍ਹਾਂ ਕਿਹਾ ਕਿ ਫਿਲਮ 'ਚ ਹਿੰਸਾ ਅਤੇ ਅਪਰਾਧ ਨੂੰ ਬੜ੍ਹਾਵਾ ਦਿੱਤਾ ਗਿਆ ਹੈ। ਸੁੱਖਾ ਕਾਹਲਵਾਂ ਦਾ ਨੈੱਟਵਰਕ ਅਜੇ ਵੀ ਕਾਇਮ ਹੈ ਅਤੇ ਇਸ ਦੇ ਪੁਰਾਣੇ ਸਾਥੀਆਂ ਨੇ ਹੀ ਸੁੱਖਾ ਕਾਹਲਵਾਂ ਦਾ ਨਾਂ ਰੌਸ਼ਨ ਕੀਤਾ ਹੈ।

ਦਵਿੰਦਰ ਬੰਬੀਹਾ ਗੈਂਗ: ਛੇ ਸਾਲ ਬਾਅਦ ਵੀ ਨਾਮ ਤੇ ਡਰ ਜਿਉਂਦਾ 

ਬੰਬੀਹਾ ਗੈਂਗ ਦੇ ਸਰਗਨਾ ਦਵਿੰਦਰ ਬੰਬੀਹਾ ਨੂੰ 9 ਸਤੰਬਰ 2016 ਨੂੰ ਬਠਿੰਡਾ ਪੁਲਿਸ ਨੇ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਸੀ। ਇਸ ਤੋਂ ਬਾਅਦ ਗੈਂਗ ਦੀ ਕਾਰਵਾਈ ਸੁਖਪ੍ਰੀਤ ਬੁੱਢਾ ਦੇ ਹੱਥ ਆ ਗਈ। ਬੁੱਢਾ ਨੇ 17 ਜੂਨ 2018 ਨੂੰ ਬਠਿੰਡਾ ਦੇ ਇੱਕ ਵਪਾਰੀ ਦਾ ਕਤਲ ਕਰ ਦਿੱਤਾ ਸੀ ਕਿਉਂਕਿ ਉਸ ਨੇ ਦਵਿੰਦਰ ਬੰਬੀਹਾ ਬਾਰੇ ਪੁਲੀਸ ਨੂੰ ਸੂਚਿਤ ਕੀਤਾ ਸੀ। ਬੰਬੀਹਾ ਗਿਰੋਹ ਦੇ ਮੈਂਬਰਾਂ ਖ਼ਿਲਾਫ਼ ਪੰਜਾਬ, ਹਰਿਆਣਾ ਅਤੇ ਹੋਰ ਰਾਜਾਂ ਵਿੱਚ 40 ਤੋਂ ਵੱਧ ਕੇਸ ਦਰਜ ਹਨ। ਹਾਲ ਹੀ ਵਿੱਚ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਵਿੱਚ ਦਵਿੰਦਰ ਬੰਬੀਹਾ ਧੜੇ ਦਾ ਨਾਂ ਸਾਹਮਣੇ ਆਇਆ ਸੀ।

ਵਿੱਕੀ ਗੌਂਡਰ ਤੇ ਪ੍ਰੇਮਾ ਲਾਹੌਰੀਆ

ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਜਨਵਰੀ 2015 ਵਿੱਚ ਫਗਵਾੜਾ ਵਿੱਚ ਗੈਂਗਸਟਰ ਸੁੱਖਾ ਕਾਹਲਵਾਂ ਦੇ ਕਤਲ ਤੋਂ ਬਾਅਦ ਸੁਰਖੀਆਂ ਵਿੱਚ ਆਏ ਸਨ। ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਨੂੰ 2018 ਵਿੱਚ ਪੁਲਿਸ ਨੇ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ। ਦੋਵਾਂ ਨੇ ਤਤਕਾਲੀ ਮੁੱਖ ਮੰਤਰੀ ਨੂੰ ਵੀ ਚੁਣੌਤੀ ਦਿੱਤੀ ਸੀ। ਗੌਂਡਰ ਅਤੇ ਪ੍ਰੇਮਾ ਦੇ ਨਾਲ ਉਸ ਦਾ ਸਾਥੀ ਸੁਖਪ੍ਰੀਤ ਬੁੱਢਾ ਵੀ ਮਾਰਿਆ ਗਿਆ ਸੀ।

ਬੇਸ਼ੱਕ ਵਿੱਕੀ ਗੌਂਡਰ ਤੇ ਪ੍ਰੇਮਾ ਲਾਹੌਰੀਆ ਦੀ ਮੌਤ ਨੂੰ ਚਾਰ ਸਾਲ ਬੀਤ ਚੁੱਕੇ ਹਨ ਪਰ ਇਨ੍ਹਾਂ ਦੇ ਸਾਥੀ ਅਜੇ ਵੀ ਸਰਗਰਮ ਹਨ। ਉਸ ਦਾ ਨਿਸ਼ਾਨਾ ਜੇਲ੍ਹ ਵਿੱਚ ਬੰਦ ਦਲਜੀਤ ਸਿੰਘ ਭਾਣਾ ਹੈ। ਲੌਟ ਦੇ ਪਿੰਡ ਸਰਾਭਾ ਬੋਦਲਾ ਦਾ ਰਹਿਣ ਵਾਲਾ ਹਰਜਿੰਦਰ ਸਿੰਘ ਉਰਫ ਵਿੱਕੀ ਗੌਂਡਰ ਸਪੋਰਟਸ ਕਾਲਜ ਵਿੱਚ ਪੜ੍ਹਦਾ ਸੀ ਅਤੇ ਉਸ ਦਾ ਨਾਂ ਨਾਮਵਰ ਖਿਡਾਰੀਆਂ ਵਿੱਚ ਸ਼ਾਮਲ ਸੀ। ਉਹ ਪਿੰਡ ਲਿੱਦੜ ਦੇ ਨਵਪ੍ਰੀਤ ਸਿੰਘ ਉਰਫ ਲਵਲੀ ਬਾਬਾ ਨਾਲ ਰਹਿੰਦਾ ਸੀ। ਇਸੇ ਦੌਰਾਨ ਵਿੱਕੀ ਗੌਂਡਰ ਦੀ ਮਿੱਠੂ ਬਸਤੀ ਵਿੱਚ ਰਹਿਣ ਵਾਲੇ ਪ੍ਰੇਮਾ ਲਾਹੌਰੀਆ ਨਾਲ ਦੋਸਤੀ ਹੋ ਗਈ। ਅੱਜ ਵੀ ਵਿੱਕੀ ਅਤੇ ਪ੍ਰੇਮਾ ਦੇ ਸਾਥੀ ਉਸ ਦੇ ਪੂਰੇ ਗਿਰੋਹ ਨੂੰ ਸਰਗਰਮੀ ਨਾਲ ਚਲਾ ਰਹੇ ਹਨ।

ਜੈਪਾਲ ਭੁੱਲਰ ਗੈਂਗ

ਗੈਂਗਸਟਰ ਜੈਪਾਲ ਭੁੱਲਰ ਜੂਨ 2021 ਵਿੱਚ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਪੰਜਾਬ ਪੁਲਿਸ ਦੀ ਇੱਕ ਟੀਮ ਦੁਆਰਾ ਇੱਕ ਮੁਕਾਬਲੇ ਦੌਰਾਨ ਮਾਰਿਆ ਗਿਆ ਸੀ। ਪੰਜਾਬ ਪੁਲਿਸ ਨੂੰ ਜਗਰਾਉਂ, ਲੁਧਿਆਣਾ ਵਿੱਚ ਦੋ ਏਐਸਆਈਜ਼ ਦੇ ਕਤਲ ਮਾਮਲੇ ਵਿੱਚ ਮੁਲਜ਼ਮਾਂ ਦੀ ਭਾਲ ਸੀ। ਜੈਪਾਲ ਦੀ ਮੌਤ ਨਾਲ ਪੰਜਾਬ ਵਿੱਚ ਅਪਰਾਧ ਦਾ ਇੱਕ ਅਧਿਆਏ ਖ਼ਤਮ ਹੋ ਗਿਆ।

ਗੈਂਗਸਟਰ ਜੈਪਾਲ ਭੁੱਲਰ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਉਸ ਦਾ ਨਾਂ ਉਸ ਸਮੇਂ ਸੁਰਖੀਆਂ 'ਚ ਆਇਆ ਜਦੋਂ ਉਸ ਨੇ ਪਰਵਾਣੂ 'ਚ ਫਾਜ਼ਿਲਕਾ ਨਿਵਾਸੀ ਗੈਂਗਸਟਰ ਜਸਵਿੰਦਰ ਸਿੰਘ ਰੌਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜੈਪਾਲ ਭੁੱਲਰ ਦੀ ਮੌਤ ਨੂੰ ਇੱਕ ਸਾਲ ਹੋ ਗਿਆ ਹੈ, ਪਰ ਉਸ ਦੀ ਟੀਮ ਅਤੇ ਸਾਥੀ ਅਜੇ ਵੀ ਇਸ ਗਿਰੋਹ ਨੂੰ ਚਲਾ ਰਹੇ ਹਨ। ਹਾਲ ਹੀ 'ਚ ਮੋਹਾਲੀ ਜ਼ਿਲ੍ਹਾ ਪੁਲਿਸ ਨੇ ਪਿਛਲੇ ਸਾਲ ਕੋਲਕਾਤਾ 'ਚ ਇਕ ਮੁਕਾਬਲੇ 'ਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਸਾਥੀ ਹਰਬੀਰ ਸਿੰਘ ਸੋਹਲ ਵਾਸੀ ਅੰਮ੍ਰਿਤਸਰ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਸੀ। 

ਲਾਰੈਂਸ ਬਿਸ਼ਨੋਈ ਸੋਸ਼ਲ ਮੀਡੀਆ 'ਤੇ ਬਣਿਆ ਚਰਚਾ ਦਾ ਵਿਸ਼ਾ

ਲਾਰੈਂਸ ਬਿਸ਼ਨੋਈ ਦਾ ਜਨਮ ਪੰਜਾਬ ਦੇ ਫਿਰੋਜ਼ਪੁਰ ਦੇ ਧਤਾਰਾਂਵਾਲੀ 'ਚ ਇਕ ਅਮੀਰ ਪਰਿਵਾਰ 'ਚ ਹੋਇਆ। ਉਸ ਨੇ ਡੀਏਵੀ ਕਾਲਜ ਚੰਡੀਗੜ੍ਹ 'ਚ ਪੜਾਈ ਕੀਤੀ ਸੀ। ਉਹ ਇਕ ਦਹਾਕਾ ਪਹਿਲਾਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸੰਗਠਨ ਦੇ ਪ੍ਰਧਾਨ ਰਿਹਾ। 31 ਸਾਲਾ ਲਾਰੈਂਸ ਬਿਸ਼ਨੋਈ 2017 ਤੋਂ ਰਾਜਸਥਾਨ ਦੀ ਭਰਤਪੁਰ ਜੇਲ੍ਹ 'ਚ ਬੰਦ ਹੈ। ਲਾਰੈਂਸ 'ਤੇ ਕਈ ਅਣਗਿਣਤ ਕੇਸ ਦਰਜ ਹਨ। ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ 'ਚ ਲਾਰੈਂਸ਼ ਬਿਸ਼ਨੋਈ ਗੈਂਗ ਦਾ ਨਾਂ ਸਾਹਮਣੇ ਆਇਆ ਸੀ। ਮਿਲੀ ਜਾਣਕਾਰੀ ਮੁਤਾਬਕ ਲਾਰੈਂਸ ਨੇ ਪੰਜਾਬ ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਇਹ ਗੱਲ ਕਬੂਲੀ ਸੀ ਕਿ ਉਨ੍ਹਾਂ ਵਿੱਕੀ ਮਿੱਡੂਖੇੜਾ ਦਾ ਬਦਲਾ ਲਿਆ ਹੈ। ਉਨ੍ਹਾਂ ਨੇ ਹੀ ਮੂਸੇਵਾਲਾ ਦਾ ਕਤਲ ਕੀਤਾ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget