Sidhu Moosewala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ 'ਮੇਰਾ ਨਾ' ਨੇ ਰਿਲੀਜ਼ ਹੋਣ ਮਗਰੋਂ ਕੁਝ ਸਮੇਂ 'ਚ ਹੀ ਰਿਕਾਰਡ ਤੋੜ ਦਿੱਤੇ ਹਨ। ਇਸ ਗੀਤ 'ਤੇ ਆਪਣੀ ਪ੍ਰਤੀਕ੍ਰਿਆ ਦਿੰਦੇ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਦੇ ਪ੍ਰਸੰਸ਼ਕਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਿੱਧੂ ਅੱਜ ਵੀ ਲੋਕਾਂ ਦੇ ਦਿਲਾਂ 'ਚ ਜ਼ਿੰਦਾ ਹੈ।
ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਗੀਤ ਇਸ ਤਰ੍ਹਾਂ ਲਗਾਤਾਰ ਆਉਣਗੇ। ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸਿੱਧੂ ਦੇ ਉਨ੍ਹਾਂ ਪ੍ਰਸ਼ੰਸਕਾਂ 'ਤੇ ਪੂਰਾ ਭਰੋਸਾ ਹੈ ਜੋ ਸਿੱਧੂ ਦੇ ਕਤਸ ਦੇ ਇਨਸਾਫ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸਿੱਧੂ ਦਾ ਇਨਸਾਫ ਦੇਣ ਦੀ ਬਜਾਏ ਗੈਂਗਸਟਰਾਂ ਨੂੰ ਰਾਸ਼ਟਰਵਾਦੀ ਦੱਸ ਰਹੀ ਹੈ ਜਦੋਂਕਿ ਉਨ੍ਹਾਂ ਦਾ ਪੁੱਤਰ ਪੰਜਾਬੀ ਮਾਂ ਬੋਲੀ ਤੇ ਦਸਤਾਰ ਨੂੰ 158 ਦੇਸ਼ਾਂ ਵਿੱਚ ਲੈ ਕੇ ਗਿਆ ਹੈ। ਹੁਣ ਸਵਾਲ ਹੈ ਕਿ ਅਸਲੀ ਰਾਸ਼ਟਰਵਾਦੀ ਕੌਣ ਹੈ।
ਇਹ ਵੀ ਪੜ੍ਹੋ: Gangster in Punjab: ਦੀਪਕ ਬਾਕਸਰ 'ਤੇ ਸ਼ਿਕੰਜੇ ਤੋਂ ਬੁਖਲਾਇਆ ਗੈਂਗਸਟਰ ਗੋਲਡੀ ਬਰਾੜ, ਪੁਲਿਸ ਨੂੰ ਦਿੱਤੀ ਧਮਕੀ
ਦੱਸ ਦਈਏ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਮੇਰਾ ਨਾਮ' ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ਵਿੱਚ ਨਾਈਜੀਰੀਅਨ ਰੈਪਰ ਬਰਨਾ ਬੁਆਏ ਦੇ ਬੋਲ ਵੀ ਸ਼ਾਮਲ ਹਨ। ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਨ੍ਹਾਂ ਦਾ ਤੀਜਾ ਗੀਤ 'ਮੇਰਾ ਨਾ' ਅੱਜ ਸਵੇਰੇ 10 ਵਜੇ ਰਿਲੀਜ਼ ਹੋਇਆ।
ਬਰਨਾ ਬੁਆਏ ਪਿਛਲੇ ਦਿਨੀਂ ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਤੀਜਾ ਗੀਤ ਰਿਲੀਜ਼ ਹੋਇਆ ਹੈ। ਇਸ ਤੋਂ ਪਹਿਲਾਂ SYL ਤੇ WAR ਗੀਤ ਰਿਲੀਜ਼ ਕੀਤੇ ਗਏ ਸਨ। SYL ਗੀਤ ਨੂੰ ਭਾਰਤ ਸਰਕਾਰ ਨੇ ਯੂਟਿਊਬ 'ਤੇ ਬੈਨ ਕਰ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Punjab News: ਬਾਰਸ਼ ਤੇ ਗੜ੍ਹੇਮਾਰੀ ਮਗਰੋਂ ਕਿਸਾਨਾਂ ਲਈ ਨਵੀਂ ਮੁਸੀਬਤ! ਕੇਂਦਰ ਦੀਆਂ ਟੀਮਾਂ ਪੰਜਾਬ ਪਹੁੰਚੀਆਂ