Balkaur Singh contest Lok Sabha Election: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿਆਸਤ ਵਿੱਚ ਐਂਟਰੀ ਕਰ ਰਹੇ ਹਨ। ਬਲਕੌਰ ਸਿੰਘ ਲੋਕ ਸਭਾ ਚੋਣਾਂ ਲੜਨ ਲਈ ਤਿਆਰ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਹਾਈਕਮਾਨ ਨੇ ਉਹਨਾਂ ਨੂੰ ਚੋਣ ਮੈਦਾਨ 'ਚ ਉਤਾਰਨ ਲਈ ਮਨਾ ਲਿਆ ਹੈ। 



ਸਿੱਧੂ ਦੇ ਪਰਿਵਾਰ ਦਾ ਪਿਛੋਕੜ ਕੋਈ ਸਿਆਸੀ ਨਹੀਂ ਹੈ। ਇਸ ਤੋਂ ਪਹਿਲਾਂ ਵਿਧਾਨ ਸਭਾ 2022 ਦੀਆਂ ਚੋਣਾਂ ਵਿੱਚ ਸਿੱਧੂ ਮੁਸੇਵਾਲਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਜਾਂਦੇ ਹਨ ਅਤੇ ਮਾਨਸਾ ਹਲਕੇ ਚੋਣ ਲੜ੍ਹੇ ਸਨ ਪਰ ਉਹਨਾਂ ਨੂੰ ਆਮ ਆਮਦੀ ਪਾਰਟੀ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਚੋਣ ਮੈਦਾਨ ਵਿੱਚ ਨਿੱਤਰ ਰਹੇ ਹਨ।



ਹਾਲ ਹੀ 'ਚ ਉਨ੍ਹਾਂ ਨੇ ਆਪਣੀ ਹਵੇਲੀ 'ਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਖੁਦ ਰਾਜਨੀਤੀ 'ਚ ਆਉਣ ਦੀ ਗੱਲ ਕਹੀ ਸੀ। ਕਾਂਗਰਸ ਬਲਕੌਰ ਸਿੰਘ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾ ਸਕਦੀ ਹੈ।


ਜਾਣਕਾਰੀ ਅਨੁਸਾਰ ਹੁਣ ਜਦੋਂ ਕਿ ਸਿੱਧੂ ਮੂਸੇਵਾਲਾ ਦਾ ਛੋਟੇ ਭਰਾ ਦਾ ਜਨਮ ਹੋਇਆ ਅਤੇ ਮਾਤਾ ਚਰਨ ਕੌਰ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਸੀ ਤਾਂ ਬਲਕੌਰ ਸਿੰਘ ਨੇ ਕਿਹਾ ਸੀ ਕਿ ਉਹ ਸਿਆਸੀ ਸਫ਼ਰ ਸ਼ੁਰੂ ਕਰਨ ਲਈ ਤਿਆਰ ਹਨ, ਉਹਨਾਂ ਨੇ ਕਿਹਾ ਸੀ ਕਿ ਆਪਣੇ ਪੁੱਤ ਦੇ ਇਨਸਾਫ਼ ਲਈ ਮੈਂ ਆਪਣੀ ਆਵਾਜ਼ ਲੋਕ ਸਭਾ ਵਿੱਚ ਜ਼ਰੂਰ ਰੱਖਣਾ ਚਾਹੁੰਦਾ ਹਾਂ 


ਕਰੀਬ ਦੋ ਮਹੀਨੇ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਿਆਸਤ ਵਿੱਚ ਆਉਣ ਦੀ ਗੱਲ ਕਹੀ ਸੀ। ਹਵੇਲੀ ਵਿੱਚ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਸੀ - "ਜੇ ਅਸੀਂ ਰਾਜਨੀਤੀ ਵਿੱਚ ਆਵਾਂਗੇ ਤਾਂ ਅਸੀਂ ਕਹਾਂਗੇ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਰਾਜਨੀਤੀ ਕਰਦੇ ਹਨ।" ਪਰ ਇੱਕ ਸਿਆਸਤਦਾਨ ਅਤੇ ਇੱਕ ਆਮ ਆਦਮੀ ਵਿੱਚ ਫਰਕ ਇਹ ਹੈ ਕਿ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਬੰਬ ਨਾਲ ਉਡਾ ਦਿੱਤਾ ਗਿਆ ਸੀ ਅਤੇ ਮੇਰੇ ਪੁੱਤਰ ਨੂੰ ਏ.ਕੇ.-47 ਨਾਲ ਕਤਲ ਕੀਤਾ ਗਿਆ ਸੀ।


ਸਾਬਕਾ ਸੀਐਮ ਦਾ ਪੋਤਾ (ਰਵਨੀਤ ਬਿੱਟੂ) ਐਮਪੀ ਸੀ, ਉਸ ਨੇ ਕਾਤਲਾਂ ਨੂੰ ਸਜ਼ਾ ਕਰਵਾਈ, ਸਾਜ਼ਿਸ਼ ਕਰਨ ਵਾਲੇ ਫੜੇ ਗਏ ਅਤੇ ਅਦਾਲਤਾਂ ਨੇ ਵੀ ਸਜ਼ਾਵਾਂ ਦਿੱਤੀਆਂ।  ਫਿਰ ਕਿਉਂ ਨਾ ਅਸੀਂ ਵੀ ਰਾਜਨੀਤੀ ਵਿੱਚ ਆ ਕੇ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰੀਏ।