ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਕੱਲ੍ਹ ਸਰੇਆਮ ਗੋਲੀਆਂ ਮਾਰ ਕਿ ਕਤਲ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਦਾ ਪੂਰੀ ਪਰਿਵਾਰ ਡੂੰਘੇ ਸਦਮੇ 'ਚ ਹੈ। ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਇਨਸਾਫ ਦੀ ਮੰਗ ਕੀਤੀ ਹੈ।




 


ਸਿੱਧੂ ਮੂਸੇਵਾਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕਿਹਾ, "ਤੁਹਾਡੀ ਸਰਕਾਰ ਦੀਆਂ ਨਾਕਾਮੀਆਂ ਕਾਰਕੇ ਮੇਰਾ ਪੁੱਤਰ ਸ਼ੁੱਭਦੀਪ ਸਿੰਘ ਸਾਡੇ ਤੋਂ ਹਮੇਸ਼ਾਂ ਲਈ ਚੱਲਾ ਗਿਆ। ਸ਼ੁੱਭਦੀਪ ਦੀ ਮਾਂ ਮੈਨੂੰ ਪੁੱਛਦੀ ਹੈ ਕਿ ਮੇਰਾ ਪੁੱਤ ਕਿੱਥੇ ਹੈ ਤੇ ਕਦੋਂ ਘਰ ਵਾਪਸ ਆਵੇਗਾ? ਮੈਂ ਉਸ ਨੂੰ ਕੀ ਜਵਾਬ ਦੇਵਾਂ?ਮੈਂ ਆਸ ਕਰਦਾ ਹਾਂ ਕਿ ਮੈਨੂੰ ਇਨਸਾਫ ਮਿਲੇਗਾ। ਮੇਰੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਮੇਰੀ ਬੇਨਤੀ ਕਿ-


-ਇਸ ਕੇਸ ਦੀ ਇਨਕੁਆਰੀ ਮਾਨਯੋਗ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇ।ਪੰਜਾਬ ਸਰਕਾਰ ਇਸ ਇਨਕੁਆਰੀ ਵਿੱਚ CBI ਅਤੇ NIA ਦੇ ਸਹਿਯੋਗ ਨੂੰ ਯਕੀਨੀ ਬਣਾਵੇ।


-ਉਨ੍ਹਾਂ ਅਫਸਰਾਂ ਦੀ ਜਵਾਬਦੇਹੀ ਤਹਿ ਕੀਤੀ ਜਾਵੇ ਜਿਹਨਾਂ ਨੇ ਮੇਰੇ ਪੁੱਤਰ ਦੀ ਸੁਰੱਖਿਆ ਸਮੀਖਿਆ ਕੀਤੀ ਤੇ ਸਕਿਊਰਟੀ ਵਾਪਸ ਲੈਣ ਦੇ ਆਡਰਾਂ ਨੂੰ ਜਨਤਕ ਕੀਤਾ।


-ਮੇਰੇ ਪੁੱਤਰ ਨੇ ਆਪਣੀ ਮਿਹਨਤ ਨਾਲ ਪੰਜਾਬ ਦਾ ਨਾਮ ਪੂਰੀ ਦੁਨੀਆ 'ਚ ਰੋਸ਼ਨ ਕੀਤਾ ਹੈ।ਪਰ DGP ਪੰਜਾਬ ਵੱਲੋਂ ਮੇਰੇ ਪੁੱਤਰ ਦੀ ਮੌਤ ਨੂੰ ਗੈਂਗਵਾਰ ਨਾਲ ਜੋੜ ਕੇ ਪੇਸ਼ ਕੀਤਾ।ਇਸ ਲਈ ਮੇਰੀ ਬੇਨਤੀ ਹੈ ਕਿ DGP ਪੰਜਾਬ ਜਨਤਕ ਤੌਰ 'ਤੇ ਮਾਫੀ ਮੰਗਣ...
ਇਨਸਾਫ ਦੀ ਉਮੀਦ ਕਰਦਾ (ਬਲਕੌਰ ਸਿੰਘ ਸਿੱਧੂ ਮੂਸੇਵਾਲਾ)