ਚੰਡੀਗੜ੍ਹ:  ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਦੋ ਸ਼ੂਟਰਾਂ ਸਣੇ ਚਾਰ ਮੁਲਜ਼ਮਾਂ ਦਾ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇੱਕ ਦਿਨ ਦਾ ਟਰਾਂਜਿਟ ਰਿਮਾਂਡ ਹਾਸਲ ਕਰਕੇ ਮਾਨਸਾ ਲਿਆਂਦਾ ਗਿਆ ਸੀ।ਇਨ੍ਹਾਂ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਨੇ 8 ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ। 


ਪੰਜਾਬ ਪੁਲਿਸ ਇਹਨਾਂ ਮੁਲਜ਼ਮਾਂ ਨੂੰ ਦਿੱਲੀ ਤੋਂ ਦੇਰ ਰਾਤ ਕਰੀਬ 3:50 ਵਜੇ ਮਾਨਸਾ ਲੈ ਕੇ ਪਹੁੰਚੀ। ਜਿਥੇ ਇਹਨਾਂ ਚਾਰਾਂ ਨੂੰ ਸੀਆਈਏ ਸਟਾਫ਼ ਵਿੱਚ ਰੱਖਿਆ ਗਿਆ ਹੈ। ਸਵੇਰੇ ਮੈਡੀਕਲ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਪੁਲਿਸ ਨੇ ਟਰਾਂਜ਼ਿਟ ਰਿਮਾਂਡ 'ਤੇ ਪ੍ਰਿਆਵਰਤ ਫੌਜੀ, ਕੇਸ਼ਵ, ਕਸ਼ਿਸ਼ ਤੇ ਦੀਪਕ ਟੀਨੂੰ ਨੂੰ ਲਿਆ ਹੈ।ਮੰਗਲਵਾਰ ਨੂੰ ਮਾਨਸਾ ਕੋਰਟ 'ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਇਹਨਾਂ ਸਭ ਦਾ 8 ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ।


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ