ਪੜਚੋਲ ਕਰੋ
Advertisement
ਸੰਗਰੂਰ ਅਦਾਲਤ ਵਲੋਂ ਸਿੱਧੂ ਮੂਸੇਵਾਲਾ ਨੂੰ ਮਿਲੀ ਵੱਡੀ ਰਾਹਤ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸੰਗਰੂਰ ਅਦਾਲਤ ਨੇ ਪੱਕੀ ਜਮਾਨਤ ਦੇ ਦਿੱਤੀ ਹੈ।ਸਿੱਧੂ ਖਿਲਾਫ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਸੀ।
ਸੰਗਰੂਰ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸੰਗਰੂਰ ਅਦਾਲਤ ਨੇ ਪੱਕੀ ਜਮਾਨਤ ਦੇ ਦਿੱਤੀ ਹੈ।ਸਿੱਧੂ ਖਿਲਾਫ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਸੀ।ਜਿਸ ਵਿੱਚ ਉਸਨੂੰ ਪਹਿਲਾਂ ਹੀ ਅਗਾਓਂ ਜ਼ਮਾਨਤ ਮਿਲ ਗਈ ਸੀ ਅਤੇ ਅੱਜ ਅਦਾਲਤ ਨੇ ਉਸ ਨੂੰ ਵੱਡੀ ਰਾਹਤ ਦੇ ਦਿੱਤੀ ਹੈ।
ਸਿੱਧੂ ਦੇ ਵਕੀਲ ਗਗਨਦੀਪ ਦਾ ਕਹਿਣਾ ਹੈ ਕਿ ਸਿੱਧੂ ਨੇ ਪੁਲਿਸ ਜਾਂਚ 'ਚ ਪੂਰਾ ਸਹਿਯੋਗ ਦਿੱਤਾ ਹੈ ਜਿਸ ਦੇ ਕਾਰਨ ਉਸਨੂੰ ਆਦਾਲਤ ਨੇ ਪੱਕੀ ਜ਼ਮਾਨਤ ਦੇ ਦਿੱਤੀ ਗਈ ਹੈ।ਦੱਸ ਦਈਏ ਕਿ 4 ਮਈ ਨੂੰ ਬਡਬਰ ਵਿੱਚ ਫਾਇਰਿੰਗ ਰੇਂਜ 'ਤੇ ਗਾਇਕ ਦੀ ਸ਼ੂਟਿੰਗ ਕਰਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਇਆ ਸੀ।
ਇਸ ਤੋਂ ਬਾਅਦ ਪੁਲਿਸ ਨੇ ਮੂਸੇਵਾਲਾ ਤੇ ਪੰਜ ਪੁਲਿਸ ਮੁਲਾਜ਼ਮਾਂ ਅਤੇ ਤਿੰਨ ਹੋਰਾਂ ਦੇ ਖਿਲਾਫ ਆਈਪੀਸੀ ਦੀ ਧਾਰਾ 188 ਤੇ ਆਫਤ ਪ੍ਰਬੰਧਨ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ। ਬਾਅਦ ਵਿੱਚ ਆਰਮਜ਼ ਐਕਟ ਦੀਆਂ ਸਖਤ ਧਾਰਾਵਾਂ ਨੂੰ ਐਫਆਈਆਰ ਵਿੱਚ ਸ਼ਾਮਲ ਕੀਤਾ ਗਿਆ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement