ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੇ ਗਏ ਹਥਿਆਰਾਂ ਦੀ ਸਪਲਾਈ ਨੂੰ ਲੈ ਕੇ ਲੁਧਿਆਣਾ ਤੋਂ ਇੱਕ ਤੋਂ ਬਾਅਦ ਇਕ ਲਿੰਕ ਸਾਹਮਣੇ ਆ ਰਹੇ ਹਨ। ਬੀਤੇ ਦਿਨੀਂ ਗ੍ਰਿਫਤਾਰ ਕੀਤੇ ਗਏ ਸਤਿਬੀਰ ਸਿੰਘ ਦੀ ਨਿਸ਼ਾਨਦੇਹੀ 'ਤੇ ਹੁਣ ਲੁਧਿਆਣਾ ਪੁਲੀਸ ਵੱਲੋਂ ਮੌਜੂਦਾ ਬੀਡੀਪੀਓ ਪੋਸਟ 'ਤੇ ਤਾਇਨਾਤ ਸਾਬਕਾ ਅਕਾਲੀ ਮੰਤਰੀ ਨਿਰਮਲ ਸਿੰਘ ਕਾਹਲੋਂ ਦੇ ਭਤੀਜੇ ਸੰਦੀਪ ਸਿੰਘ ਕੱਲ੍ਹ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ, ਜਿਸ ਨੂੰ ਅੱਜ ਅਦਾਲਤ 'ਚ ਪੇਸ਼ ਕਰਕੇ ਉਸ ਦਾ 2 ਦਿਨ ਦਾ ਰਿਮਾਂਡ ਵੀ ਪੁਲਿਸ ਨੇ ਹਾਸਿਲ ਕਰ ਲਿਆ ਹੈ। 

 

 ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਜਿਨ੍ਹਾਂ ਹਥਿਆਰਾਂ ਦੀ ਵਰਤੋਂ ਕੀਤੀ ਗਈ ,ਉਨ੍ਹਾਂ ਵਿਚੋਂ ਕਈ ਹਥਿਆਰ ਲੁਧਿਆਣਾ ਤੋਂ ਬਠਿੰਡਾ ਪਹੁੰਚਾਉਣ ਦੇ ਮਾਮਲੇ ਵਿੱਚ ਸੰਦੀਪ ਸਿੰਘ ਦੀ ਗ੍ਰਿਫ਼ਤਾਰੀ ਨੂੰ ਵੱਡੀ ਕਾਮਯਾਬੀ ਦੇ ਰੂਪ ਵਿੱਚ ਪੁਲੀਸ ਵੇਖ ਰਹੀ ਹੈ। ਸੰਦੀਪ ਸਿੰਘ ਦੀ ਫਾਰਚੂਨਰ ਕਾਰ ਦੇ ਵਿਚ ਹਥਿਆਰਾਂ ਦੀ ਸਪਲਾਈ ਦੇ ਖੁਲਾਸੇ ਦਾ ਪੁਲੀਸ ਨੂੰ ਸ਼ੱਕ ਹੈ,ਜਿਸ ਕਰਕੇ ਪੁਲਿਸ ਮੁਲਜ਼ਮ ਦੀ ਭਾਲ ਕਾਫੀ ਸਮੇਂ ਤੋਂ ਕਰ ਰਹੀ ਸੀ ਅਤੇ ਉਸ ਨੂੰ ਭਗੌੜਾ ਕਰਾਰ ਦਿੱਤਾ ਸੀ। ਅੱਜ ਲੁਧਿਆਣਾ ਪੁਲੀਸ ਦੀ ਸਪੈਸ਼ਲ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

 

ਸੰਦੀਪ ਸਿੰਘ ਕਾਹਲੋਂ ਬੀਡੀਪੀਓ ਅਹੁਦੇ 'ਤੇ ਤੈਨਾਤ ਹੈ ਅਤੇ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸੰਦੀਪ ਨੇ ਹੀ ਸਤਬੀਰ ਸਿੰਘ ਨੂੰ ਮਨਦੀਪ ਅਤੇ ਮਨਪ੍ਰੀਤ ਅਤੇ ਉਸਦੀ ਇੱਕ ਤੀਜੇ ਸਾਥੀ ਨੂੰ ਬਠਿੰਡਾ ਛੱਡਣ ਲਈ ਕਿਹਾ ਸੀ।  ਸਤਬੀਰ ਨੂੰ ਇਹ ਨਹੀਂ ਪਤਾ ਸੀ ਕਿ ਉਸ ਨਾਲ ਬੈਠੇ ਨੌਜਵਾਨ ਸ਼ਾਰਪ ਸ਼ੂਟਰ ਨੇ ਅਤੇ ਜੱਗੂ ਭਗਵਾਨਪੁਰੀਏ ਦੇ ਨਾਲ ਉਨ੍ਹਾਂ ਦੇ ਸਬੰਧ ਹਨ। ਸਤਬੀਰ ਸਿੰਘ ਨੂੰ ਫੜਨ ਤੋਂ ਬਾਅਦ ਹੀ ਬੀਡੀਪੀਓ ਸੰਦੀਪ ਕਾਹਲੋਂ ਦਾ ਨਾਂ ਸਾਹਮਣੇ ਆਇਆ ਸੀ ਅਤੇ ਉਸ ਦੀ ਸ਼ਮੂਲੀਅਤ ਤੋਂ ਬਾਅਦ ਪੁਲਿਸ ਲਗਾਤਾਰ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਸੀ ਪਰ ਸੰਦੀਪ ਚੌਕਸ ਹੋ ਗਿਆ ਸੀ। ਇਥੋਂ ਤੱਕ ਕਿ ਬੀਤੇ ਦਿਨੀਂ ਪ੍ਰਸ਼ਾਸਨ ਵੱਲੋਂ ਬੁਲਾਈ ਗਈ ਇੱਕ ਮੀਟਿੰਗ ਦੇ ਵਿੱਚ ਵੀ ਉਹ ਸ਼ਾਮਲ ਨਹੀਂ ਹੋਇਆ, ਜਿਸ ਕਰਕੇ ਪੁਲੀਸ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਪਾਈ ਪਰ ਅੱਜ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਦੋ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਸੰਦੀਪ ਤੋਂ ਸਿੱਧੂ ਮੂਸੇਵਾਲੇ ਦੇ ਕਤਲ ਮਾਮਲੇ ਵਿਚ ਕਈ ਹੋਰ ਖੁਲਾਸੇ ਹੋਣ ਦੀ ਵੀ ਉਮੀਦ ਹੈ। 

 

ਇਸ ਸੰਬੰਧੀ ਕੋਡ ਦੇ ਵਿਚ ਮੁਲਜ਼ਮ ਨੂੰ ਪੇਸ਼ੀ ਤੇ ਲੈ ਕੇ ਆਏ ਏਸੀਪੀ ਬੇਅੰਤ ਜੁਨੇਜਾ ਨੇ ਕਿਹਾ ਸਿੱਧੂ ਮੂਸੇਵਾਲੇ ਦੇ ਕਤਲ ਤੋਂ 10 ਦਿਨ ਪਹਿਲਾਂ ਹਥਿਆਰ ਬਠਿੰਡਾ ਭੇਜਦੇ ਸਨ ਅਤੇ ਸਤਬੀਰ ਦੀ ਪੁੱਛਗਿੱਛ ਤੋਂ ਬਾਅਦ ਹੀ ਸੰਦੀਪ ਕਾਹਲੋਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਮੰਗਲਵਾਰ ਤੱਕ ਦਾ ਰਿਮਾਂਡ ਉਨ੍ਹਾਂ ਨੂੰ ਮਿਲ ਚੁੱਕਾ ਹੈ ਅਤੇ ਫਿਲਹਾਲ ਉਸ ਕੋਲੋਂ ਕਿਸੇ ਤਰ੍ਹਾਂ ਦੀ ਕੋਈ ਰਿਕਵਰੀ ਨਹੀਂ ਹੋਈ। ਨ੍ਹਾਂ ਕਿਹਾ ਕਿ ਪੜਤਾਲ ਤੋਂ ਬਾਅਦ ਜੇਕਰ ਕੋਈ ਖੁਲਾਸਾ ਹੋਵੇਗਾ ਤਾਂ ਉਸ ਸਬੰਧੀ ਮੀਡੀਆ ਨਾਲ ਸਾਂਝਾ ਕੀਤਾ ਜਾਵੇਗਾ।