Punjab News : ਮਰਹੂਮ ਪੰਜਾਬੀ ਗਾਇਕ ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਯਾਦ ਵਿਚ ਪਿੰਡ ਮੂਸਾ ਵਿਖੇ ਲਾਇਬਰੇਰੀ ਦਾ ਨੀਂਹ ਪੱਥਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਰੱਖਿਆ ਗਿਆ ਹੈ। ਸਿੱਧੂ ਮੂਸੇਵਾਲੇ ਦੇ ਪਿਤਾ ਨੇ ਕਿਹਾ ਮੂਸੇਵਾਲਾ ਦੀ ਸੋਚ ਨੂੰ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਲਾਇਬ੍ਰੇਰੀ ਤਿਆਰ ਹੋ ਰਹੀ ਹੈ ਤਾਂ ਕਿ ਹਰ ਵਿਅਕਤੀ ਨੂੰ ਗਿਆਨ ਵੰਡਿਆ ਜਾਵੇ। ਉਨ੍ਹਾਂ ਕਿਹਾ ਕਿ ਜੋ ਗਿਆਨ ਲਾਇਬ੍ਰੇਰੀ ਵਿਚੋਂ ਮਿਲ ਸਕਦਾ ,ਉਹ ਸੋਸ਼ਲ ਮੀਡੀਆ ਤੋਂ ਨਹੀਂ ਮਿਲ ਸਕਦਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਹੋਰ ਗਿਆਨ ਨਾਲ ਸਬੰਧਤ ਕਿਤਾਬਾਂ ਰੱਖੀਆਂ ਜਾਣਗੀਆਂ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲੇ ਦੇ ਲਾਈਵ ਸ਼ੋਅ ਬਾਰੇ ਗੱਲ ਕਰਦਿਆਂ ਕਿਹਾ ਕਿ hello ਗ੍ਰਾਮ ਰਾਹੀ ਕੰਪਨੀ ਨਾਲ ਕਰਾਰ ਹੋਇਆ ਹੈ। ਉਹ ਹੁਣ ਇੰਗਲੈਂਡ ਜਾ ਕੇ ਆਏ ਹਨ ਤੇ ਉਮੀਦ ਹੈ ਕਿ ਸਿੱਧੂ ਦੇ ਜਨਮ ਦਿਨ ਮੌਕੇ ਸੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕੋਸ਼ਿਸ਼ ਜਾਰੀ ਹੈ ਬਾਕੀ ਕੰਪਨੀ ਦੇ ਹੱਥ ਹੈ, ਕੰਪਨੀ ਡਿਸਾਇਡ ਕਰੇਗੀ ਤੇ ਪਹਿਲਾ ਸ਼ੋਅ ਕਿੱਥੇ ਲਗਾਇਆ ਜਾਵੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਦੱਸ ਦਈਏ ਕਿ ਇਸ ਸਾਲ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਸਿੱਧੂ ਦੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।