Sidhu Moose Wala: ਪੰਜਾਬੀ ਗਾਇਕ ਸਿੱਧੂ ਮੂਸੇਵਲਾ (Sidhu Moose Wala) ਦੇ ਕਤਲ ਨੂੰ 8 ਮਹੀਨੇ ਹੋ ਗਏ ਹਨ ਤੇ ਸਿੱਧੂ ਮੂਸੇਵਾਲਾ ਦੇ ਫ਼ੈਨਜ ਹਰ ਐਤਵਾਰ ਨੂੰ ਵੱਡੀ ਗਿਣਤੀ 'ਚ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਰਹਿੰਦੇ ਹਨ। ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹੋਏ ਸਿੱਧੂ ਮੂਸੇਵਲਾ ਦੀ ਮਾਤਾ ਚਰਨ ਕੌਰ (Mata Charan kaur) ਨੇ ਸੋਸ਼ਲ ਮੀਡੀਆ 'ਤੇ ਟਿੱਪਣੀ ਕਰਨ ਵਾਲਿਆਂ 'ਤੇ ਬੋਲਦਿਆਂ ਕਿਹਾ ਕਿ ਉਹ ਆਪਣੇ ਬੇਟੇ ਦੇ ਇਨਸਾਫ ਲਈ ਹਰ ਜਗ੍ਹਾ ਜਾ ਰਹੀ ਹੈ, ਇਸੇ ਲਈ ਉਹ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 'ਚ ਵੀ ਸ਼ਾਮਲ ਹੋਏ ਸਨ ਕਿ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ।
ਉਨ੍ਹਾਂ ਕੁਮੈਂਟ ਕਰਨ ਵਾਲਿਆਂ ਨੂੰ ਪੁੱਛਿਆ ਕਿ ਉਹ ਦੱਸ ਦੇਣ ਉਨ੍ਹਾਂ ਦੇ ਬੇਟੇ ਨੂੰ ਇਨਸਾਫ ਕਿੱਥੇ ਮਿਲੇਗਾ, ਉਹ ਉਥੇ ਵੀ ਚਲੇ ਜਾਣਗੇ। ਸਿੱਧੂ ਮੂਸੇਵਾਲਾ ਦੀ ਸੁਰੱਖਿਆ ਨੂੰ ਲੈ ਕੇ ਬਲਤੇਜ ਪੰਨੂ ਖਿਲਾਫ਼ ਕਾਰਵਾਈ ਦੀ ਮੰਗ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਬਲਤੇਜ ਪੰਨੂ ਨੇ ਉਨ੍ਹਾਂ ਦੇ ਬੇਟੇ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਸੀ ਪਰ ਅੱਜ ਤੱਕ ਸਰਕਾਰ ਨੇ ਉਨ੍ਹਾਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।
ਇਹ ਵੀ ਪੜ੍ਹੋ : ਸਖਤ ਵਿਰੋਧ ਮਗਰੋਂ ਵੀ ਨਹੀਂ ਟਲਿਆ ਰਾਮ ਰਹੀਮ, ਸਲਾਬਤਪੁਰਾ ਡੇਰੇ 'ਚ ਹੋ ਰਿਹਾ ਸਤਿਸੰਗ, 400 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ
ਉਨ੍ਹਾਂ ਕਿਹਾ ਕਿ ਸਰਕਾਰ ਸਬੂਤ ਮੰਗ ਰਹੀ ਹੈ, ਸਬੂਤ ਬਲਤੇਜ ਪੰਨੂ ਦੇ ਸੋਸ਼ਲ ਮੀਡੀਆ 'ਤੇ ਪਏ ਹਨ, ਸਰਕਾਰ ਕਾਰਵਾਈ ਕਰੇ। ਉਨ੍ਹਾਂ ਲੋਕਾਂ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ ਕਿਵੇਂ ਮਿਲੇਗਾ, ਉਹ ਉਸ ਦਰ 'ਤੇ ਵੀ ਜਾਣਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤਰ ਦੇ ਇਨਸਾਫ ਲਈ ਅਜੇ ਤੱਕ ਚੁੱਪ ਹਨ, ਉਨ੍ਹਾਂ ਦੇ ਮਨ 'ਤੇ ਵੱਡੇ ਸਵਾਲ ਹਨ। ਜੇਕਰ ਅੱਜ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਕਿਸੇ ਵੀ ਹੱਦ ਤੋਂ ਗੁਜਰ ਸਕਦੇ ਹਨ।