ਪੜਚੋਲ ਕਰੋ
Advertisement
Sidhu Moosewala Murder Case : ਵਿਦੇਸ਼ ਤੋਂ ਭਾਰਤ ਲਿਆਂਦਾ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਸਚਿਨ ਥਾਪਨ !
Sidhu Moosewala Murder Case : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਸਚਿਨ ਥਾਪਨ ਨੂੰ ਭਾਰਤ ਲਿਆਂਦਾ ਗਿਆ ਹੈ। ਗੈਂਗਸਟਰ ਸਚਿਨ ਥਾਪਨ ਨੂੰ ਅਜ਼ਰਬਾਈਜਾਨ ਤੋਂ
Sidhu Moosewala Murder Case : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਸਚਿਨ ਥਾਪਨ ਨੂੰ ਭਾਰਤ ਲਿਆਂਦਾ ਗਿਆ ਹੈ। ਗੈਂਗਸਟਰ ਸਚਿਨ ਥਾਪਨ ਨੂੰ ਅਜ਼ਰਬਾਈਜਾਨ ਤੋਂ ਦਿੱਲੀ ਲਿਆਂਦਾ ਗਿਆ ਹੈ। ਦੁਬਈ ਪੁਲਿਸ ਨੇ ਉਸ ਨੂੰ ਅਜ਼ਰਬਾਈਜਾਨ ਤੋਂ ਗ੍ਰਿਫਤਾਰ ਕੀਤਾ ਹੈ। ਸਚਿਨ ਥਾਪਨ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵਾਂਟੇਡ ਸੀ। ਸਚਿਨ ਥਾਪਨ ਗੈਂਗਸਟਰ ਲਾਰੈਂਸ ਦਾ ਭਤੀਜਾ ਹੈ।
ਉਹ ਮੂਸੇਵਾਲਾ ਕਤਲ ਕਾਂਡ ਦੇ ਸਾਜ਼ਿਸ਼ਕਾਰਾਂ ਵਿੱਚੋਂ ਇੱਕ ਹੈ। ਉਹ ਪਿਛਲੇ ਸਾਲ 29 ਮਈ 2022 ਨੂੰ ਮੂਸੇਵਾਲਾ ਦਾ ਕਤਲ ਕਰ ਕੇ ਫਰਾਰ ਹੋ ਗਿਆ ਸੀ। ਸਚਿਨ ਫਰਜ਼ੀ ਪਾਸਪੋਰਟ ਦੀ ਵਰਤੋਂ ਕਰ ਕੇ ਦੇਸ਼ ਛੱਡ ਕੇ ਭੱਜ ਗਿਆ ਸੀ। ਕਤਲ ਤੋਂ ਕੁਝ ਸਮਾਂ ਪਹਿਲਾਂ ਉਹ ਜਾਅਲੀ ਪਾਸਪੋਰਟ 'ਤੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਵਿਦੇਸ਼ ਭੱਜ ਗਿਆ ਸੀ।ਮੂਸੇਵਾਲਾ ਕਤਲ ਕੇਸ ਦੀ ਐਫਆਈਆਰ ਅਤੇ ਚਾਰਜਸ਼ੀਟ ਦੋਵਾਂ ਵਿੱਚ ਉਸਦਾ ਨਾਮ ਅੰਕਿਤ ਹੈ।
ਦੱਸਿਆ ਜਾ ਰਿਹਾ ਹੈ ਕਿ ਸਚਿਨ ਨੇ ਦੁਬਈ ਸਥਿਤ ਦਿੱਲੀ ਦੇ ਇਕ ਕਾਰੋਬਾਰੀ ਤੋਂ 50 ਕਰੋੜ ਦੀ ਫਿਰੌਤੀ ਵੀ ਮੰਗੀ ਸੀ। ਕਾਰੋਬਾਰੀ ਦਾ ਨਾਂ ਗੈਲਨ ਦੱਸਿਆ ਜਾ ਰਿਹਾ ਹੈ। ਟੀ-10 ਟੀਮ ਦੇ ਮਾਲਕ ਤੋਂ 50 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੀ ਕਾਲ ਰਿਕਾਰਡਿੰਗ ਵੀ ਸੁਰਖੀਆਂ ਵਿੱਚ ਸੀ, ਸਚਿਨ ਨੂੰ ਇਸ ਮਾਮਲੇ 'ਚ ਦੁਬਈ ਪੁਲਿਸ ਦੇ ਅੜਿੱਕੇ ਆ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਚਿਨ ਦੇ ਦਿੱਲੀ ਆਉਣ ਤੋਂ ਬਾਅਦ ਕਈ ਵੱਡੇ ਖੁਲਾਸੇ ਹੋਣਗੇ। ਹਾਲ ਹੀ ਵਿੱਚ ਦਿੱਲੀ ਸਮੇਤ ਹੋਰ ਸੂਬਿਆਂ 'ਚ ਸਚਿਨ ਥਾਪਨ ਵੱਲੋਂ ਲਾਰੈਂਸ ਦੇ ਨਾਂ 'ਤੇ ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਦੇ ਮਾਮਲੇ ਵੀ ਸਾਹਮਣੇ ਆਏ ਸਨ।
ਦਿੱਲੀ ਪੁਲਿਸ ਅਨੁਸਾਰ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਸਚਿਨ ਨੇ ਕੈਨੇਡਾ 'ਚ ਗੈਂਗ ਚਲਾਉਣ ਵਾਲੇ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ, ਤਿਹਾੜ ਜੇਲ੍ਹ 'ਚ ਬੰਦ ਕਾਲਾ ਜਥੇਦਾਰੀ ਅਤੇ ਲਾਰੈਂਸ ਬਿਸ਼ਨੋਈ ਨਾਲ ਕੋਡ ਵਰਡ ਵਿੱਚ ਗੱਲਬਾਤ ਕਰਕੇ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ। ਪੁਲਿਸ ਅਤੇ ਖੁਫੀਆ ਏਜੰਸੀਆਂ ਨੂੰ ਬਹੁਤਾ ਸ਼ੱਕ ਨਾ ਹੋਵੇ, ਇਸ ਲਈ ਸਚਿਨ ਫੋਨ 'ਤੇ ਗੱਲ ਕਰਦੇ ਹੋਏ ਗੈਂਗਸਟਰ ਗੋਲਡੀ ਬਰਾੜ ਨੂੰ 'ਡਾਕਟਰ' ਕਹਿ ਕੇ ਬੁਲਾਉਂਦੇ ਸਨ। ਇਸੇ ਤਰ੍ਹਾਂ ਉਹ ਗੈਂਗਸਟਰ ਕਾਲਾ ਜਥੇਦਾਰੀ ਨੂੰ ‘ਅਲਫਾ’ ਕਹਿ ਕੇ ਬੁਲਾਉਂਦੇ ਸਨ। ਉਹ ਆਪਣੇ ਗੁਰਗਿਆਂ ਰਾਹੀਂ ਲਾਰੈਂਸ ਨਾਲ ਗੱਲਾਂ ਕਰਦਾ ਸੀ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
Advertisement