ਰਵਨੀਤ ਕੌਰ, ਚੰਡੀਗੜ੍ਹ  : ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ 2 ਗੱਡੀਆਂ ਸੀਸੀਟੀਵੀ 'ਚ ਮੂਸੇਵਲਾ ਦੀਆ ਥਾਰ ਗੱਡੀ ਦਾ ਪਿੱਛਾ ਕਰਦਿਆਂ ਨਜ਼ਰ ਆ ਰਹੀਆਂ ਹਨ। ਪੁਲਿਸ ਸੂਤਰਾਂ ਅਨੁਸਾਰ ਇਹ ਤਸਵੀਰਾਂ ਸਿੱਧੂ ਮੂਸੇ ਵਾਲਾ ਦੇ ਹਮਲਾਵਰਾਂ ਦੀਆਂ ਗੱਡੀਆਂ ਦੀਆਂ ਹੋ ਸਕਦੀਆਂ ਹਨ। ਇਹ ਗੱਲ ਸਾਫ ਹੋ ਚੁੱਕੀ ਹੈ ਕਿ ਹਮਲਾਵਰ ਕਾਫੀ ਗਿਣਤੀ ਵਿੱਚ ਸਨ ਅਤੇ ਉਹ ਦੋ ਗੱਡੀਆਂ 'ਚ ਆਏ ਹੋ ਸਕਦੇ ਸਨ। ਇਸ ਦੀ ਪੁਸ਼ਟੀ ਐਸ ਐਸ ਪੀ ਮਾਨਸਾ ਗੋਰਵ ਤੂਰ ਨੇ ਵੀ ਕਰ ਦਿੱਤੀ ਹੈ। ਉਨ੍ਹਾਂ ਨੇ ਏਬੀਪੀ ਸਾਂਝਾ ਨਾਲ ਫੋਨ 'ਤੇ ਗੱਲ ਕਰਦਿਆਂ ਕਿਹਾ ਕਿ ਇਸ ਘਟਨਾ ਪਿੱਛੇ ਲਾਰੈਂਸ ਬਿਸ਼ਨੋਈ ਦਾ ਹੱਥ ਹੈ। 


 


 






 ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।  ਜ਼ਿਕਰਯੋਗ ਹੈ ਕਿ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਪਿੰਡ ਜਵਾਹਰਕੇ 'ਚ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤੀ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ  ਮੂਸੇਵਾਲਾ ਦੀ ਥਾਰ 'ਤੇ ਕਈ ਰਾਊਂਡ ਫਾਇਰ ਕੀਤੇ ਗਏ। ਇਸ ਤੋਂ ਪਹਿਲਾਂ ਜਾਣਕਾਰੀ ਮਿਲ ਰਹੀ ਸੀ ਕਿ ਪੰਜਾਬ ਸਰਕਾਰ ਨੇ ਸ਼ਨਿੱਚਰਵਾਰ ਨੂੰ ਸੁਰੱਖਿਆ ‘ਚ ਕਟੌਤੀ ਕੀਤੀ ਸੀ।  ਸਿੱਧੂ ਮੂਸੇਵਾਲਾ ਦਾ ਨਾਮ ਸ਼ੁਭਦੀਪ ਸਿੰਘ ਸਿੱਧੂ ਸੀ ਉਨ੍ਹਾਂ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਤੋਂ ਪੜਾਈ ਸੀ। 2017 ਵਿੱਚ ਸੰਗੀਤਕ ਕਰੀਅਰ ਦੀ ਸ਼ੁਰੂਆਤ ਕੀਤੀ ਤੇ  ਗੀਤਾਂ ਕਰਕੇ ਨੌਜਵਾਨ ਪੀੜੀ 'ਚ ਮਕਬੂਲ ਹੋਏ। 3 ਦਸੰਬਰ 2021 'ਚ ਕਾਂਗਰਸ 'ਚ ਸ਼ਾਮਿਲ ਹੋਏ 2022 ਵਿਧਾਨ ਸਭਾ ਚੋਣਾਂ ਲੜੇ ਅਤੇ ਹਾਰੇ
ਮਾਨਸਾ ਤੋਂ ਵਿਜੇ ਸਿੰਗਲਾ ਨੇ ਮੂਸੇਵਾਲਾ ਨੂੰ ਦਿੱਤੀ ਮਾਤ ਸੀ।