Sidhu Moosewala Murder case : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਬਾਰੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਹੁਣ ਸਾਹਮਣੇ ਆਇਆ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੰਜਾਮ ਦੇਣ ਲਈ ਵਰਤੇ ਗਏ ਹਥਿਆਰ ਕਤਲ ਕਾਂਡ ਦੇ ਮੁੱਖ ਸਾਜਿਸ਼ਘਾੜੇ ਗੈਂਗਸਟਰ ਗੋਲਡੀ ਬਰਾੜ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਹਿਣ ’ਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਲੁਧਿਆਣਾ ਤੋਂ ਸਪਲਾਈ ਕਰਵਾਏ ਸਨ।
ਸੂਤਰਾਂ ਮੁਤਾਬਕ ਗੈਂਗਸਟਰ ਜੱਗੂ ਨੇ ਲੁਧਿਆਣਾ ਪੁਲਿਸ ਕੋਲ ਪੁੱਛ-ਪੜਤਾਲ ਦੌਰਾਨ ਇਸ ਗੱਲ ਦਾ ਖੁਲਾਸਾ ਕੀਤਾ ਹੈ। ਉਸ ਨੇ ਇਹ ਹਥਿਆਰ ਆਪਣੇ ਨਜ਼ਦੀਕੀ ਸਾਥੀ ਸੰਦੀਪ ਕਾਹਲੋਂ ਤੇ ਬਲਦੇਵ ਚੌਧਰੀ ਰਾਹੀਂ ਸਪਲਾਈ ਕਰਵਾਏ ਸਨ। ਗੈਂਗਸਟਰ ਮਨੀ ਰਈਆ ਤੇ ਸੰਦੀਪ ਤੂਫ਼ਾਨ ਨੂੰ ਵੀ ਬਠਿੰਡਾ ਪਹੁੰਚਾਉਣ ਵਿੱਚ ਮਦਦ ਕੀਤੀ ਸੀ।
ਦੱਸ ਦਈਏ ਕਿ ਜੱਗੂ ਭਗਵਾਨਪੁਰੀਆ ਤੋਂ ਕਮਿਸ਼ਨਰੇਟ ਪੁਲਿਸ ਦੇ ਨਾਲ ਏਜੀਟੀਐਫ ਦੇ ਅਧਿਕਾਰੀ ਵੀ ਪੁੱਛ-ਪੜਤਾਲ ਕਰ ਰਹੇ ਹਨ। ਪੁਲਿਸ ਸੂਤਰਾਂ ਮੁਤਾਬਕ ਉਸ ਨੇ ਮੰਨਿਆ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਵਰਤੇ ਗਏ ਹਥਿਆਰ ਲੁਧਿਆਣਾ ਤੋਂ ਸਪਲਾਈ ਕੀਤੇ ਗਏ ਸਨ। ਪੁਲਿਸ ਹੁਣ ਮੁੜ ਪੁੱਛ-ਪੜਤਾਲ ਲਈ ਬਲਦੇਵ ਚੌਧਰੀ, ਸੰਦੀਪ ਕਾਹਲੋਂ ਤੇ ਹੋਰ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਦੀ ਤਿਆਰੀ ਵਿੱਚ ਹੈ।
ਦੱਸ ਦਈਏ ਕਿ ਕਮਿਸ਼ਨਰੇਟ ਪੁਲਿਸ ਨੇ ਹਥਿਆਰ ਸਪਲਾਈ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ ਨੂੰ ਬਟਾਲਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਸੀ। ਉਸ ਤੋਂ ਖਰੜ ਸਥਿਤ ਏਜੀਟੀਐਫ ਸੈਂਟਰ ਵਿੱਚ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਉਧਰ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਸਾਜਿਸ਼ਘਾੜੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬੁੱਧਵਾਰ ਖਰੜ ਏਜੀਟੀਐਫ ਸੈਂਟਰ ਤੋਂ ਲੁਧਿਆਣਾ ਅਦਾਲਤ ਵਿੱਚ ਪੇਸ਼ ਕਰਨ ਲਈ ਸਖ਼ਤ ਸੁਰੱਖਿਆ ਹੇਠ ਲਿਆਂਦਾ ਗਿਆ। ਜਲੰਧਰ ਤੇ ਮੋਗਾ ਦੀ ਪੁਲਿਸ ਵੀ ਉਸ ਦਾ ਰਿਮਾਂਡ ਲੈਣ ਲਈ ਅਦਾਲਤ ਵਿੱਚ ਮੌਜੂਦ ਸੀ। ਅਦਾਲਤ ਨੇ ਲਾਰੈਂਸ ਨੂੰ ਮੋਗਾ ਪੁਲਿਸ ਕੋਲ ਰਿਮਾਂਡ ’ਤੇ ਭੇਜ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।