ਪੜਚੋਲ ਕਰੋ
Advertisement
Sidhu Moosewala Murder Case : ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਈਮੇਲ ਜ਼ਰੀਏ ਧਮਕੀ ਦੇਣ ਵਾਲਾ ਵਿਅਕਤੀ ਗ੍ਰਿਫਤਾਰ
Sidhu Moosewala Murder Case : ਮਾਨਸਾ ਪੁਲਿਸ ਨੇ ਦਿੱਲੀ ਦੇ ਬਹਾਦਰਗੜ੍ਹ ਇਲਾਕੇ ਤੋਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਈਮੇਲ ਰਾਹੀਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ ਦੋ ਮੋਬਾਈਲ ਫ਼ੋਨ ਵੀ ਬਰਾਮਦ ਹੋਏ ਹਨ।
ਐਸਐਸਪੀ ਮਾਨਸਾ ਗੌਰਵ ਤੂਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇੱਕ ਵਿਅਕਤੀ ਵੱਲੋਂ ਈਮੇਲ ਰਾਹੀਂ ਧਮਕੀ ਦਿੱਤੀ ਗਈ ਸੀ। ਇਸ ਵਿੱਚ ਉਨ੍ਹਾਂ ਲਿਖਿਆ ਸੀ ਕਿ ਉਹ ਚੁੱਪ ਕਰਕੇ ਬੈਠ ਜਾਣ ਕਿਉਂਕਿ ਦਬਾਅ ਕਾਰਨ ਮਨਪ੍ਰੀਤ ਮੰਨਾ ਅਤੇ ਜਗਰੂਪ ਰੂਪਾ ਦਾ ਐਨਕਾਊਂਟਰ ਹੋ ਗਿਆ ਹੈ।
ਉਹ ਪੰਜਾਬ ਦੇ ਮਾਲਕ ਨਹੀਂ ,ਜੋ ਫੈਸਲਾ ਕਰੇ ਕਿ ਕਿਸਨੂੰ ਸੁਰੱਖਿਆ ਦੇਣੀ ਹੈ ਤੇ ਕਿਸ ਨੂੰ ਨਹੀਂ ਦੇਣੀ। ਮੂਸੇਵਾਲਾ ਦੇ ਪਿਤਾ ਨੇ ਮਾਨਸਾ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਤਾਂ ਥਾਣਾ ਸਦਰ ਮਾਨਸਾ ਦੀ ਪੁਲਿਸ ਨੇ ਇਸ 'ਤੇ ਮਾਮਲਾ ਦਰਜ ਕੀਤਾ। ਐੱਸ.ਐੱਸ.ਪੀ ਗੌਰਵ ਤੂਰਾ ਨੇ ਦੱਸਿਆ ਕਿ ਇਸ ਦੀ ਜਾਂਚ ਕਰਨ ਤੋਂ ਬਾਅਦ ਮਾਨਸਾ ਪੁਲਿਸ ਨੇ ਈਮੇਲ ਭੇਜ ਕੇ ਧਮਕੀ ਦੇਣ ਵਾਲੇ ਮਹੀਪਾਲ ਵਾਸੀ ਕਾਕੇਲਾਵ ਫਿਟਕਸੀ ਜ਼ਿਲਾ ਜੋਧਪੁਰ (ਰਾਜਸਥਾਨ) ਨੂੰ ਦਿੱਲੀ ਦੇ ਬਹਾਦੁਰਗੜ੍ਹ ਇਲਾਕੇ ਤੋਂ ਦੋ ਮੋਬਾਈਲ ਫ਼ੋਨਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨ ਦਾ ਪੁਲੀਸ ਰਿਮਾਂਡ ਲਿਆ ਗਿਆ ਹੈ। ਉਸ ਨੇ ਦੱਸਿਆ ਕਿ ਮਹੀਪਾਲ ਪ੍ਰਸਿੱਧੀ ਚਾਹੁੰਦਾ ਸੀ, ਇਸ ਲਈ ਉਸ ਨੇ ਇੰਸਟਾਗ੍ਰਾਮ 'ਤੇ ਏਜੇ ਬਿਸ਼ਨੋਈ ਦੇ ਨਾਂ 'ਤੇ ਆਈਡੀ ਬਣਾ ਕੇ ਮੇਲ ਭੇਜੀ। ਉਨ੍ਹਾਂ ਨੇ ਦੱਸਿਆ ਕਿ ਇਹ ਵਿਅਕਤੀ ਪ੍ਰਸਿੱਧੀ ਚਾਹੁੰਦਾ ਸੀ ਪਰ ਪੁਲਿਸ ਨੂੰ ਅਜੇ ਤੱਕ ਉਸਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਮਿਲਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਪੁਲਿਸ ਉਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਜਾਂਚ ਕਰੇਗੀ ਅਤੇ ਜੇਕਰ ਇਸ 'ਚ ਕੋਈ ਹੋਰ ਸਾਥੀ ਪਾਇਆ ਗਿਆ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਐਸਐਸਪੀ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ਵਿੱਚ ਹੋਰ ਗੰਨਮੈਨ ਦੇ ਕੇ ਵਾਧਾ ਕੀਤਾ ਗਿਆ ਹੈ।
Punjab | A threat e-mail was received by Sidhu Moose Wala's father. We took immediate action & arrested the accused from Delhi. He had sent the threat e-mail with the aim to gain followers on his Instagram account: SSP Mansa, Gaurav Toora pic.twitter.com/Dx4KZWIZUZ
— ANI (@ANI) September 7, 2022
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
Advertisement